Banner
Banner

ਬੂਥਾਂ ‘ਤੇ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰ ਤੱਕ ਦਾ ਨਹੀਂ ਪ੍ਰਬੰਧ! ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਖੁੱਲ੍ਹੀ ਪੋਲ

Punjab News: ਸਮਰਾਲਾ ਸ਼ਹਿਰ ਦੇ 12 ਵਾਰਡਾਂ ਲਈ ਅੱਜ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਸਥਾਨਕ ਪ੍ਰਸ਼ਾਸਨ ਵੱਲੋਂ ਭੁੱਖਤਾ ਪ੍ਰਬੰਧ ਕੀਤੇ ਹੋਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਹੋਈ ਨਜ਼ਰ ਆਈ। ਜ਼ਿਆਦਾਤਰ ਪੋਲਿੰਗ ਬੂਥਾਂ ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਆਏ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਭਾਰੀ ਪਰੇਸ਼ਾਨੀਆਂ ਝੱਲਣੀਆਂ ਪਈਆਂ। ਇਨ੍ਹਾਂ ਪੋਲਿੰਗ ਬੂਥਾਂ ਅੰਦਰ […]
Dailypost News
By : Updated On: 26 May 2026 09:44:AM
ਬੂਥਾਂ ‘ਤੇ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰ ਤੱਕ ਦਾ ਨਹੀਂ ਪ੍ਰਬੰਧ! ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਖੁੱਲ੍ਹੀ ਪੋਲ

Punjab News: ਸਮਰਾਲਾ ਸ਼ਹਿਰ ਦੇ 12 ਵਾਰਡਾਂ ਲਈ ਅੱਜ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਸਥਾਨਕ ਪ੍ਰਸ਼ਾਸਨ ਵੱਲੋਂ ਭੁੱਖਤਾ ਪ੍ਰਬੰਧ ਕੀਤੇ ਹੋਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਹੋਈ ਨਜ਼ਰ ਆਈ। ਜ਼ਿਆਦਾਤਰ ਪੋਲਿੰਗ ਬੂਥਾਂ ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਆਏ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਭਾਰੀ ਪਰੇਸ਼ਾਨੀਆਂ ਝੱਲਣੀਆਂ ਪਈਆਂ। ਇਨ੍ਹਾਂ ਪੋਲਿੰਗ ਬੂਥਾਂ ਅੰਦਰ ਵੀਲ ਚੇਅਰ ਨਾ ਹੋਣ ਕਾਰਨ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਬੜੀ ਮੁਸ਼ਕਿਲ ਨਾਲ ਪੋਲਿੰਗ ਬੂਥ ਦੇ ਅੰਦਰ ਤੱਕ ਲਿਜਾਣਾ ਪਿਆ।

ਹਾਲਾਂਕਿ ਸਥਾਨਕ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਣ ਦੇ ਦਾਅਵੇ ਕੀਤੇ ਜਾ ਰਹੇ ਸਨ। ਮੌਕੇ ਤੇ ਮੌਜੂਦ ਡੀ. ਐੱਸ. ਪੀ. ਸਮਰਾਲਾ ਤੋਂ ਜਦੋਂ ਪੱਤਰਕਾਰਾਂ ਵੱਲੋਂ ਪੋਲਿੰਗ ਬੂਥਾਂ ਅੰਦਰ ਵ੍ਹੀਲਚੇਅਰ ਨਾ ਹੋਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਬਾਕੀ ਤਾਂ ਸਾਰੇ ਉਂਝ ਪ੍ਰਬੰਧ ਪੂਰੇ ਹਨ, ਪਰੰਤੂ ਵੀਲ ਚੇਅਰ ਬਾਰੇ ਉਹ ਹੁਣੇ ਐੱਸ.ਡੀ.ਐੱਮ ਕਮ ਰਿਟਰਨਿੰਗ ਅਫਸਰ ਦੇ ਧਿਆਨ ਵਿਚ ਮਾਮਲਾ ਲਿਆ ਕੇ ਇਸ ਮੁਸ਼ਕਿਲ ਦਾ ਤੁਰੰਤ ਹੱਲ ਕਰ ਰਹੇ ਹਨ।

ਦੂਜੇ ਪਾਸੇ ਉੱਥੇ ਵੋਟ ਪਾਉਣ ਆਈ ਇਕ ਬਜ਼ੁਰਗ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਬਿਰਧ ਹੋਣ ਕਾਰਨ ਤੁਰਨ ਫਿਰਨ ਤੋਂ ਅਸਮਰਥ ਹੈ ਅਤੇ ਉਹ ਬੜੀ ਮੁਸ਼ਕਿਲ ਆਪਣੀ ਬਿਰਧ ਮਾਤਾ ਨੂੰ ਪੋਲਿੰਗ ਬੂਥ ਤੱਕ ਲੈ ਕੇ ਆਏ ਪਰ ਇੱਥੇ ਵੀਲ ਚੇਅਰ ਨਾ ਹੋਣ ਕਾਰਨ ਉਹਨਾਂ ਨੂੰ ਆਪਣੀ ਮਾਤਾ ਨੂੰ ਚੁੱਕ ਕੇ ਪੋਲਿੰਗ ਬੂਥ ਦੇ ਅੰਦਰ ਵੋਟ ਪਾਉਣ ਲਈ ਲਿਜਾਣਾ ਪਿਆ।

ਉੱਧਰ ਦੂਜੇ ਪਾਸੇ ਚੋਣ ਡਿਊਟੀ ਅਧਿਕਾਰੀ ਜੀਵਨ ਜੋਤ ਸਿੰਘ ਨੇ ਸਾਰੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕਰਦਿਆਂ ਆਖਿਆ ਕਿ ਵੋਟਰਾਂ ਲਈ ਪੋਲਿੰਗ ਬੂਥਾਂ ਦੇ ਅੰਦਰ ਪੀਣ ਵਾਲਾ ਪਾਣੀ ਅਤੇ ਛਾਂ ਵਿਚ ਬੈਠਣ ਸਮੇਤ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਪੋਲਿੰਗ ਬੂਥਾਂ ਅੰਦਰ ਵ੍ਹੀਲ ਚੇਅਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਪਰ ਫਿਰ ਵੀ ਜਿੱਥੇ ਕਿਤੇ ਕੋਈ ਮੁਸ਼ਕਿਲ ਆਈ ਹੈ ਉਹ ਹੁਣੇ ਦੁਬਾਰਾ ਇਸ ਗੱਲ ਦੀ ਪੜਤਾਲ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad