Banner
Banner

ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਅਜੇ ਵੀ ਖਾਦ ਤੇ ਡੀਜ਼ਲ ਦੀ ਸਖ਼ਤ ਲੋੜ – ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਬਾਊਪੁਰ ਮੰਡ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਕਿਹਾ ਕਿ ਇੱਥੋਂ ਦੇ ਕਿਸਾਨ ਇਸ ਸਮੇਂ ਵੀ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਬੀਜਣ ਲਈ ਖਾਦ, ਬੀਜ ਅਤੇ ਡੀਜ਼ਲ ਦੀ ਤੁਰੰਤ ਲੋੜ ਹੈ। ਇਸ […]
Khushi
By : Updated On: 09 Nov 2025 07:39:AM
ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਅਜੇ ਵੀ ਖਾਦ ਤੇ ਡੀਜ਼ਲ ਦੀ ਸਖ਼ਤ ਲੋੜ – ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਬਾਊਪੁਰ ਮੰਡ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਕਿਹਾ ਕਿ ਇੱਥੋਂ ਦੇ ਕਿਸਾਨ ਇਸ ਸਮੇਂ ਵੀ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਬੀਜਣ ਲਈ ਖਾਦ, ਬੀਜ ਅਤੇ ਡੀਜ਼ਲ ਦੀ ਤੁਰੰਤ ਲੋੜ ਹੈ।

ਇਸ ਇਲਾਕੇ ਵਿੱਚ ਚਾਰ ਮਹੀਨੇ ਪਹਿਲਾਂ ਆਏ ਹੜ੍ਹ ਨੇ ਭਾਰੀ ਤਬਾਹੀ ਮਚਾਈ ਸੀ। ਭੈਣੀ ਕਾਦਰ ਬਖ਼ਸ਼ ਪਿੰਡ ਨੇੜੇਓ 10 ਤੇ 11 ਅਗਸਤ ਦੀ ਦਰਮਿਆਨੀ ਰਾਤ ਨੂੰ ਬੰਨ੍ਹ ਟੁੱਟ ਗਿਆ ਸੀ। ਇਸ ਹੜ੍ਹ ਨਾਲ ਇਸ ਮੰਡ ਇਲਾਕੇ ਦੀ 3500 ਏਕੜ ਫਸਲ ਤਬਾਹ ਹੋ ਗਈ ਸੀ। ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਵਿੱਚ ਚਾਰ ਤੋਂ ਪੰਜ ਫੁੱਟ ਤੱਕ ਰੇਤਾ ਚੜ੍ਹ ਗਈ ਸੀ।

ਖੇਤ ਪੱਧਰ ਕਰਨ ਵਿੱਚ ਲੱਗੇ ਕਿਸਾਨਾਂ ਦੀ ਮੱਦਦ ਵਾਸਤੇ ਗਏ ਸੰਤ ਸੀਚੇਵਾਲ ਆਪ ਵੀ ਘੰਟਿਆਂ ਵੱਧੀ ਟ੍ਰੈਕਟਰ ਚਲਾਉਂਦੇ ਰਹਿੰਦੇ ਹਨ। ਪੰਜਾਬ ਤੋਂ ਇਲਾਵਾ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਵਾਸਤੇ ਹਰਿਆਣਾ, ਰਾਜਥਾਨ ਅਤੇ ਉਤਰ ਪ੍ਰਦੇਸ਼ ਤੋਂ ਵੀ ਕਿਸਾਨਾਂ ਨੇ ਜਿੱਥੇ ਆਰਥਿਕ ਮੱਦਦ ਭੇਜੀ ਸੀ। ਉਥੇ ਹਰਿਆਣਾ ਦੇ ਜਿਲ੍ਹਾ ਸਿਰਸਾ ਵਿੱਚ ਕਿਸਾਨ ਟ੍ਰੈਕਟਰ ਟਰਾਲੀਆਂ ਲੈਕੇ ਵੀ ਆਏ ਸਨ।

ਕਈ ਕਿਸਾਨਾਂ ਦੇ ਖੇਤਾਂ ਵਿੱਚ ਤਾਂ ਦਰਿਆ ਨੇ ਬੜੇ ਡੰੂਘੇ ਟੋਏ ਪਾ ਦਿੱਤੇ ਸਨ। ਹੜ੍ਹ ਆਉਣ ਦੇ ਸਵਾ ਮਹੀਨੇ ਬਾਅਦ ਕਿਸਾਨਾਂ ਦੇ ਖੇਤ ਪੱਧਰ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਕਿਸਾਨਾਂ ਦੇ ਖੇਤਾਂ ਵਿੱਚ ਚੁੱਕੀ ਗਈ ਰੇਤਾ ਨਾਲ ਆਰਜ਼ੀ ਬੰਨ੍ਹ ਨੂੰ ਉਚਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ ਵੀ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਖਾਦ, ਬੀਜ ਤੇ ਡੀਜ਼ਲ ਦਾ ਪ੍ਰਬੰਧ ਕਰਨ ਵਿੱਚ ਮੱਦਦ ਕਰਨ। ਇੰਨ੍ਹਾਂ ਕਿਸਾਨਾਂ ਦਾ ਕਹਿਣਾ ਸੀ ਕਿ ਇੱਕ ਫਸਲ ਲਈ ਉਨ੍ਹਾਂ ਦੀ ਮੱਦਦ ਕਰ ਦਿੱਤੀ ਜਾਵੇ ਤਾਂ ਉਹ ਪੈਰਾ ਸਿਰ ਖੜ੍ਹੇ ਹੋ ਸਕਦੇ ਹਨ।

Read Latest News and Breaking News at Daily Post TV, Browse for more News

Ad
Ad