ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਮਾਨ ਦਾ ਭਾਸ਼ਣ ਚੱਲ ਰਿਹਾ ਸੀ ਕਿ ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਨੇ ਉਨ੍ਹਾਂ ਦੀ ਗੱਲ ਦਾ ਜਵਾਬ ਦਿੰਦਿਆਂ ਕਿਹਾ ਕਿ ਬਾਜਵਾ ਸਾਹਿਬ ਤੁਹਾਨੂੰ ਵੀ ਬੋਲਣ ਦਾ ਮੌਕਾ ਮਿਲੇਗਾ ਕਿਉਂਕਿ ਅਜੇ ਦਿਨ ਬਹੁਤ ਹੈ ਅਤੇ ਸਿਰਫ 12 ਵਜੇ ਹਨ।
ਇਸ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 12 ਤੁਹਾਡੇ ਵੱਜੇ ਹੋਣਗੇ, ਸਾਡੇ ਨਹੀਂ, ਜਿਸ ਤੋਂ ਬਾਅਦ ਸਦਨ ‘ਚ ਜ਼ੋਰਦਾਰ ਹੰਗਾਮਾ ਹੋ ਗਿਆ ਅਤੇ ਸੱਤਾ ਧਿਰ ਦੇ ਆਗੂ ਪੂਰੀ ਤਰ੍ਹਾਂ ਭੜਕ ਗਏ। ਆਗੂਆਂ ਨੇ ਕਿਹਾ ਕਿ ਬਾਜਵਾ ਵਲੋਂ ਇਕ ਖ਼ਾਸ ਧਰਮ ਦਾ ਅਪਮਾਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੱਲ ਸਿਰਫ ਇੰਨੀ ਹੈ ਕਿ ਇਨ੍ਹਾਂ ਕੋਲੋਂ CM ਦੀ ਕੁਰਸੀ ਨਹੀਂ ਜਰੀ ਜਾਂਦੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 60 ਸਾਲ ਸੂਬੇ ‘ਚ ਡਰਾਮਾ ਕੀਤਾ ਹੈ, ਜਿਸ ਤੋਂ ਬਾਅਦ ਸਦਨ ਅੰਦਰ ਸੱਤਾ ਧਿਰ ਅਤੇ ਵਿਰੋਧੀ ਧਿਰ ਦੇ ਆਗੂਆਂ ਵਿਚਾਲੇ ਤਿੱਖੀ ਬਹਿਸਬਾਜ਼ੀ ਸ਼ੁਰੂ ਹੋ ਗਈ।

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ
Punjab Vidhan Sabha: ਗੁਰਮੀਤ ਸਿੰਘ ਖੁੱਡੀਆਂ ਨੇ "ਦੀ ਪ੍ਰੀਵੈਨਸ਼ੰਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ, 2025" ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। 5 important Bills in Punjab Vidhan Sabha: 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5...