Banner
Banner

ਸਦਨ ‘ਚ 12 ਵਜੇ ਵਾਲੇ ਬਿਆਨ ‘ਤੇ ਪਿਆ ਰੌਲਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਮਾਨ ਦਾ ਭਾਸ਼ਣ ਚੱਲ ਰਿਹਾ ਸੀ ਕਿ ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਨੇ ਉਨ੍ਹਾਂ ਦੀ ਗੱਲ ਦਾ ਜਵਾਬ ਦਿੰਦਿਆਂ ਕਿਹਾ ਕਿ ਬਾਜਵਾ ਸਾਹਿਬ ਤੁਹਾਨੂੰ ਵੀ ਬੋਲਣ ਦਾ ਮੌਕਾ ਮਿਲੇਗਾ ਕਿਉਂਕਿ ਅਜੇ ਦਿਨ ਬਹੁਤ ਹੈ ਅਤੇ ਸਿਰਫ […]
Dailypost News
By : Updated On: 11 Jul 2025 14:27:PM
ਸਦਨ ‘ਚ 12 ਵਜੇ ਵਾਲੇ ਬਿਆਨ ‘ਤੇ ਪਿਆ ਰੌਲਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਮਾਨ ਦਾ ਭਾਸ਼ਣ ਚੱਲ ਰਿਹਾ ਸੀ ਕਿ ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਨੇ ਉਨ੍ਹਾਂ ਦੀ ਗੱਲ ਦਾ ਜਵਾਬ ਦਿੰਦਿਆਂ ਕਿਹਾ ਕਿ ਬਾਜਵਾ ਸਾਹਿਬ ਤੁਹਾਨੂੰ ਵੀ ਬੋਲਣ ਦਾ ਮੌਕਾ ਮਿਲੇਗਾ ਕਿਉਂਕਿ ਅਜੇ ਦਿਨ ਬਹੁਤ ਹੈ ਅਤੇ ਸਿਰਫ 12 ਵਜੇ ਹਨ।

ਇਸ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 12 ਤੁਹਾਡੇ ਵੱਜੇ ਹੋਣਗੇ, ਸਾਡੇ ਨਹੀਂ, ਜਿਸ ਤੋਂ ਬਾਅਦ ਸਦਨ ‘ਚ ਜ਼ੋਰਦਾਰ ਹੰਗਾਮਾ ਹੋ ਗਿਆ ਅਤੇ ਸੱਤਾ ਧਿਰ ਦੇ ਆਗੂ ਪੂਰੀ ਤਰ੍ਹਾਂ ਭੜਕ ਗਏ। ਆਗੂਆਂ ਨੇ ਕਿਹਾ ਕਿ ਬਾਜਵਾ ਵਲੋਂ ਇਕ ਖ਼ਾਸ ਧਰਮ ਦਾ ਅਪਮਾਨ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੱਲ ਸਿਰਫ ਇੰਨੀ ਹੈ ਕਿ ਇਨ੍ਹਾਂ ਕੋਲੋਂ CM ਦੀ ਕੁਰਸੀ ਨਹੀਂ ਜਰੀ ਜਾਂਦੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 60 ਸਾਲ ਸੂਬੇ ‘ਚ ਡਰਾਮਾ ਕੀਤਾ ਹੈ, ਜਿਸ ਤੋਂ ਬਾਅਦ ਸਦਨ ਅੰਦਰ ਸੱਤਾ ਧਿਰ ਅਤੇ ਵਿਰੋਧੀ ਧਿਰ ਦੇ ਆਗੂਆਂ ਵਿਚਾਲੇ ਤਿੱਖੀ ਬਹਿਸਬਾਜ਼ੀ ਸ਼ੁਰੂ ਹੋ ਗਈ।

Read Latest News and Breaking News at Daily Post TV, Browse for more News

Ad
Ad