Banner
Banner

ਪੰਜਾਬ ਕਾਂਗਰਸ ‘ਚ ਹੋਵੇਗਾ ਵੱਡਾ ਧਮਾਕਾ! ਚਰਨਜੀਤ ਚੰਨੀ ਬਣ ਸਕਦੇ ਨੇ ਨਵੇਂ ਪ੍ਰਧਾਨ

Punjab Congress Leadership; ਪੰਜਾਬ ਕਾਂਗਰਸ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੀ ਤਿਆਰੀ ਚੱਲ ਰਹੀ ਹੈ। ਸੂਤਰਾਂ ਮੁਤਾਬਕ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਜਾ ਸਕਦੀ ਹੈ। ਕਾਂਗਰਸ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ, ਇਸ ਲਈ ਰਾਹੁਲ ਗਾਂਧੀ ਵੱਲੋਂ ਵੀ ਸਹਿਮਤੀ ਦੇ ਦਿੱਤੀ ਗਈ ਹੈ। ਚੰਨੀ ਨੂੰ […]
Jaspreet Singh
By : Updated On: 28 Jun 2026 20:00:PM
ਪੰਜਾਬ ਕਾਂਗਰਸ ‘ਚ ਹੋਵੇਗਾ ਵੱਡਾ ਧਮਾਕਾ! ਚਰਨਜੀਤ ਚੰਨੀ ਬਣ ਸਕਦੇ ਨੇ ਨਵੇਂ ਪ੍ਰਧਾਨ

Punjab Congress Leadership; ਪੰਜਾਬ ਕਾਂਗਰਸ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੀ ਤਿਆਰੀ ਚੱਲ ਰਹੀ ਹੈ। ਸੂਤਰਾਂ ਮੁਤਾਬਕ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਜਾ ਸਕਦੀ ਹੈ। ਕਾਂਗਰਸ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ, ਇਸ ਲਈ ਰਾਹੁਲ ਗਾਂਧੀ ਵੱਲੋਂ ਵੀ ਸਹਿਮਤੀ ਦੇ ਦਿੱਤੀ ਗਈ ਹੈ।

ਚੰਨੀ ਨੂੰ ਪ੍ਰਧਾਨ ਬਣਾਉਣ ਤੋਂ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ।

ਕਾਂਗਰਸ ਸਾਬਕਾ ਸੰਸਦ ਮੈਂਬਰ ਵਿਜੈਇੰਦਰ ਸਿੰਗਲਾ ਨੂੰ ਕਾਰਜਕਾਰੀ ਪ੍ਰਧਾਨ ਬਣਾਉਣ ਦੀ ਤਿਆਰੀ ਵਿੱਚ ਹੈ, ਤਾਂ ਜੋ ਦਲਿਤ ਪ੍ਰਧਾਨ ਦੇ ਨਾਲ ਹਿੰਦੂ ਚਿਹਰੇ ਨੂੰ ਅੱਗੇ ਕਰਕੇ ਸਮਾਜਿਕ ਸੰਤੁਲਨ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਜੱਟ ਸਿੱਖ ਭਾਈਚਾਰੇ ਦੀ ਨਾਰਾਜ਼ਗੀ ਤੋਂ ਬਚਣ ਲਈ ਕਾਂਗਰਸ ਵਿਧਾਇਕ ਦਲ ਦੇ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਣੇ ਅਹੁਦੇ ‘ਤੇ ਹੀ ਬਣੇ ਰਹਿਣਗੇ।

ਉੱਥੇ ਹੀ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਣਾਈਆਂ ਜਾਣ ਵਾਲੀਆਂ ਅਹਿਮ ਕਮੇਟੀਆਂ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਹਾਲਾਂਕਿ ਇਹ ਫਾਰਮੂਲਾ ਨਵਾਂ ਨਹੀਂ ਹੈ। ਕਾਂਗਰਸ 2022 ਦੀਆਂ ਚੋਣਾਂ ਵੀ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਕੇ ਲੜੀ ਸੀ, ਜਦਕਿ ਉਸ ਸਮੇਂ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਨ। ਉਸ ਚੋਣ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਸਮਾਜਿਕ ਸਮੀਕਰਨ ‘ਤੇ ਕਾਂਗਰਸ ਦਾ ਫੋਕਸ

ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਦੀਆਂ ਲਗਭਗ ਸਾਰੀਆਂ ਪ੍ਰਮੁੱਖ ਪਾਰਟੀਆਂ ਦੀ ਕਮਾਨ ਇਸ ਸਮੇਂ ਜੱਟ ਸਿੱਖ ਆਗੂਆਂ ਦੇ ਹੱਥ ਵਿੱਚ ਹੈ। ਅਜਿਹੇ ਵਿੱਚ ਕਾਂਗਰਸ ਵੱਖਰੀ ਰਣਨੀਤੀ ਅਪਣਾ ਕੇ ਦਲਿਤ ਅਤੇ ਹਿੰਦੂ ਵੋਟ ਬੈਂਕ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ।

32 ਫੀਸਦੀ ਦਲਿਤ ਵੋਟ ਬੈਂਕ ‘ਤੇ ਨਜ਼ਰ

ਪੰਜਾਬ ਵਿੱਚ ਦੇਸ਼ ਦੀ ਸਭ ਤੋਂ ਵੱਡੀ ਦਲਿਤ ਆਬਾਦੀ (ਕਰੀਬ 32 ਫੀਸਦੀ) ਹੈ। ਚੰਨੀ ਨੂੰ ਇਸ ਵੱਡੇ ਵੋਟ ਬੈਂਕ ਦਾ ਸਭ ਤੋਂ ਮਜ਼ਬੂਤ ਅਤੇ ਸਵੀਕਾਰਯੋਗ ਸਿੱਖ-ਦਲਿਤ ਚਿਹਰਾ ਮੰਨਿਆ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਹੋਣ ਅਤੇ ਮੌਜੂਦਾ ਸਮੇਂ ਜਲੰਧਰ ਤੋਂ ਸੰਸਦ ਮੈਂਬਰ ਹੋਣ ਕਾਰਨ ਉਨ੍ਹਾਂ ਦਾ ਦਾਅਵਾ ਹੋਰ ਵੀ ਮਜ਼ਬੂਤ ਹੋ ਗਿਆ ਹੈ। ਕਾਂਗਰਸ ਨੂੰ ਉਮੀਦ ਹੈ ਕਿ ਚੰਨੀ ਦੀ ਅਗਵਾਈ ਵਿੱਚ ਰਵਾਇਤੀ ਦਲਿਤ ਅਤੇ ਗਰੀਬ ਵੋਟਰ ਮੁੜ ਪਾਰਟੀ ਨਾਲ ਜੁੜ ਸਕਦੇ ਹਨ।

ਸ਼ਹਿਰੀ ਅਤੇ ਹਿੰਦੂ ਵੋਟਰਾਂ ਨੂੰ ਵੀ ਸਾਧਣ ਦੀ ਕੋਸ਼ਿਸ਼

ਪੰਜਾਬ ਵਿੱਚ ਕਰੀਬ 25 ਤੋਂ 26 ਫੀਸਦੀ ਸ਼ਹਿਰੀ ਅਤੇ ਆਮ ਹਿੰਦੂ ਵੋਟਰ ਹਨ, ਜੋ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਰਗੀਆਂ ਸੀਟਾਂ ‘ਤੇ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਜੈਇੰਦਰ ਸਿੰਗਲਾ ਨੂੰ ਕਾਰਜਕਾਰੀ ਪ੍ਰਧਾਨ ਬਣਾਉਣ ਦੇ ਪਿੱਛੇ ਇਹੀ ਰਣਨੀਤੀ ਦੱਸੀ ਜਾ ਰਹੀ ਹੈ।

ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਜਾ ਵੜਿੰਗ ਨੂੰ ਚੋਣੀ ਕਮੇਟੀਆਂ ਦੀ ਜ਼ਿੰਮੇਵਾਰੀ ਦੇ ਕੇ ਜੱਟ ਸਿੱਖ ਭਾਈਚਾਰੇ ਨੂੰ ਵੀ ਨਾਲ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਚੰਨੀ ਪਹਿਲਾਂ ਵੀ ਚੁੱਕ ਚੁੱਕੇ ਹਨ ਦਲਿਤ ਨੁਮਾਇੰਦਗੀ ਦਾ ਮੁੱਦਾ

ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਕਾਂਗਰਸ ਦੇ ਅਨੁਸੂਚਿਤ ਜਾਤੀ (SC) ਵਿੰਗ ਦੀ ਮੀਟਿੰਗ ਦੌਰਾਨ ਚਰਨਜੀਤ ਸਿੰਘ ਚੰਨੀ ਦਾ ਇੱਕ ਬਿਆਨ ਸਾਹਮਣੇ ਆਇਆ ਸੀ, ਜਿਸ ਵਿੱਚ ਉਨ੍ਹਾਂ ਸੰਗਠਨ ਵਿੱਚ ਦਲਿਤ ਭਾਈਚਾਰੇ ਨੂੰ ਯੋਗ ਨੁਮਾਇੰਦਗੀ ਨਾ ਮਿਲਣ ਦਾ ਮੁੱਦਾ ਉਠਾਇਆ ਸੀ।

ਚੰਨੀ ਨੇ ਕਿਹਾ ਸੀ ਕਿ ਜਦੋਂ ਪੰਜਾਬ ਵਿੱਚ 35 ਤੋਂ 38 ਫੀਸਦੀ ਆਬਾਦੀ ਦਲਿਤ ਭਾਈਚਾਰੇ ਦੀ ਹੈ ਤਾਂ ਫਿਰ ਸੰਗਠਨ ਦੇ ਵੱਡੇ ਅਹੁਦਿਆਂ ‘ਤੇ ਉਨ੍ਹਾਂ ਨੂੰ ਢੁੱਕਵੀਂ ਨੁਮਾਇੰਦਗੀ ਕਿਉਂ ਨਹੀਂ ਮਿਲ ਰਹੀ। ਉਨ੍ਹਾਂ ਦੇ ਇਸ ਬਿਆਨ ਨੂੰ ਵੀ ਸੰਗਠਨ ਵਿੱਚ ਵੱਡੇ ਬਦਲਾਅ ਦੀ ਮੰਗ ਵਜੋਂ ਦੇਖਿਆ ਜਾ ਰਿਹਾ ਹੈ।

2024 ਦੀ ਲੋਕ ਸਭਾ ਚੋਣ ਵਿੱਚ ਜਲੰਧਰ (ਰਾਖਵੀਂ) ਸੀਟ ਤੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਚੰਨੀ ਨੇ ਪੰਜਾਬ ਵਿੱਚ ਆਪਣੇ ਰਾਜਨੀਤਿਕ ਕੱਦ ਨੂੰ ਹੋਰ ਮਜ਼ਬੂਤ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਪਾਰਟੀ ਵਿੱਚ ਦਲਿਤ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿਵਾਉਣ ਲਈ ਲਗਾਤਾਰ ਦਬਾਅ ਬਣਾ ਰਹੇ ਹਨ।

Read Latest News and Breaking News at Daily Post TV, Browse for more News

Ad
Ad