Felicitation ceremony teachers Punjab: ਪੰਜਾਬ ਸਰਕਾਰ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਹੋਣ ਵਾਲਾ ਅਧਿਆਪਕਾਂ ਦਾ ਰਾਜ ਪੱਧਰੀ ਸਨਮਾਨ ਸਮਾਰੋਹ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਹ ਫੈਸਲਾ ਸੂਬੇ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਅਤੇ ਬਾਰਿਸ਼ਾਂ ਦੀ ਚਿਤਾਵਨੀ ਦੇ ਮੱਦੇਨਜ਼ਰ ਲਿਆ ਗਿਆ ਹੈ। ਹੜ੍ਹਾਂ ਅਤੇ ਖ਼ਰਾਬ ਮੌਸਮ ਕਾਰਨ ਸੂਬੇ ਦੇ ਸਾਰੇ ਸਕੂਲ ਤੇ ਕਾਲਜ ਪਹਿਲਾਂ ਹੀ 7 ਜੁਲਾਈ ਤੱਕ ਬੰਦ ਹਨ। ਸੈਕੰਡਰੀ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਵੱਲੋਂ ਇਕ ਪੱਤਰ ਜਾਰੀ ਕਰ ਕੇ 5 ਸਤੰਬਰ ਨੂੰ ਹੋਣ ਵਾਲਾ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਮੁਲਤਵੀ ਕਰ ਦਿੱਤਾ ਗਿਆ।

ਹੜ੍ਹਾਂ ’ਚ PSPCL ਨੂੰ 50 ਕਰੋੜ ਤੋਂ ਵੱਧ ਹੋਇਆ ਨੁਕਸਾਨ, ਇੰਜੀਨੀਅਰਾਂ ਵੱਲੋਂ ਤਨਖਾਹ ਦੇਣ ਦਾ ਐਲਾਨ
Punjab flood; ਭਾਰੀ ਮੀਂਹ ਤੇ ਉਸ ਤੋਂ ਬਾਅਦ ਆਏ ਹੜ੍ਹਾਂ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪਾਵਰਕਾਮ) ਨੂੰ 50 ਕਰੋੜ ਰੁਪਏ ਤੋਂ ਵੱਧ ਨੁਕਸਾਨ ਹੋਇਆ ਹੈ ਜੋਕਿ ਜੋ ਪਾਣੀ ਹਟਣ ਤੋਂ ਬਾਅਦ ਹੋਰ ਵੀ ਵੱਧ ਸਕਦਾ ਹੈ। ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਜੈ ਪਾਲ ਸਿੰਘ ਅਟਵਾਲ ਨੇ ਦੱਸਿਆ ਕਿ ਲਗਾਤਾਰ ਮੀਂਹ...