Felicitation ceremony teachers Punjab: ਪੰਜਾਬ ਸਰਕਾਰ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਹੋਣ ਵਾਲਾ ਅਧਿਆਪਕਾਂ ਦਾ ਰਾਜ ਪੱਧਰੀ ਸਨਮਾਨ ਸਮਾਰੋਹ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਹ ਫੈਸਲਾ ਸੂਬੇ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਅਤੇ ਬਾਰਿਸ਼ਾਂ ਦੀ ਚਿਤਾਵਨੀ ਦੇ ਮੱਦੇਨਜ਼ਰ ਲਿਆ ਗਿਆ ਹੈ। ਹੜ੍ਹਾਂ ਅਤੇ ਖ਼ਰਾਬ ਮੌਸਮ ਕਾਰਨ ਸੂਬੇ ਦੇ ਸਾਰੇ ਸਕੂਲ ਤੇ ਕਾਲਜ ਪਹਿਲਾਂ ਹੀ 7 ਜੁਲਾਈ ਤੱਕ ਬੰਦ ਹਨ। ਸੈਕੰਡਰੀ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਵੱਲੋਂ ਇਕ ਪੱਤਰ ਜਾਰੀ ਕਰ ਕੇ 5 ਸਤੰਬਰ ਨੂੰ ਹੋਣ ਵਾਲਾ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਮੁਲਤਵੀ ਕਰ ਦਿੱਤਾ ਗਿਆ।

ਪੰਜਾਬੀਆੰ ਨੂੰ ਸਰਕਾਰ ਦਾ ਖਾਸ ਤੋਹਫਾ, ਦੇਖੋ ਕਿਹੜੇ Electrical Vehicles ਦੀ ਦਿੱਤੀ ਸੌਗਾਤ ?
ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਕਰੇਗੀ ਸ਼ੁਰੂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ...