Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਘਰ ‘ਚ 4 ਸਾਲਾਂ ਲੜਕੀ ਦੇ ਸਿਰ ‘ਤੇ ਪਿਸਤੌਲ ਤਾਣ ਚੋਰਾਂ ਨੇ ਵਾਰਦਾਤ ਨੂੰ ਅੰਜ਼ਾਮ, ਡੇਢ਼ ਲੱਖ ਕੈਸ਼ ਤੇ ਸੋਨੇ ਦੇ ਗਹਿਣੇ ਲੁੱਟ ਹੋਏ ਫ਼ਰਾਰ

Punjab Crime News; ਕਸਬਾ ਭਿੱਖੀਵਿੰਡ ਦੇ ਪਹੂਵਿੰਡ ਰੋਡ ’ਤੇ ਸ਼ਨਿੱਚਰਵਾਰ ਦੇਰ ਸ਼ਾਮ ਇਕ ਘਰ ਵਿਚ ਦਾਖਲ ਹੋਏ ਦੋ ਨਕਾਬਪੋਸ਼ਾਂ ਵੱਲੋਂ ਪਿਸਤੋਲ ਤੇ ਦਾਤਰ ਦੀ ਨੋਕ ’ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਗਲੀ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਵੀ ਕੈਦ ਹੋਈਆਂ ਹਨ। ਜਦੋਂਕਿ ਪੁਲਿਸ ਨੇ ਉਕਤ ਘਟਨਾ ਸਬੰਧੀ ਜਾਂਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਘਰ ‘ਚ 4 ਸਾਲਾਂ ਲੜਕੀ ਦੇ ਸਿਰ ‘ਤੇ ਪਿਸਤੌਲ ਤਾਣ ਚੋਰਾਂ ਨੇ ਵਾਰਦਾਤ ਨੂੰ ਅੰਜ਼ਾਮ, ਡੇਢ਼ ਲੱਖ ਕੈਸ਼ ਤੇ ਸੋਨੇ ਦੇ ਗਹਿਣੇ ਲੁੱਟ ਹੋਏ ਫ਼ਰਾਰ

Punjab Crime News; ਕਸਬਾ ਭਿੱਖੀਵਿੰਡ ਦੇ ਪਹੂਵਿੰਡ ਰੋਡ ’ਤੇ ਸ਼ਨਿੱਚਰਵਾਰ ਦੇਰ ਸ਼ਾਮ ਇਕ ਘਰ ਵਿਚ ਦਾਖਲ ਹੋਏ ਦੋ ਨਕਾਬਪੋਸ਼ਾਂ ਵੱਲੋਂ ਪਿਸਤੋਲ ਤੇ ਦਾਤਰ ਦੀ ਨੋਕ ’ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਗਲੀ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਵੀ ਕੈਦ ਹੋਈਆਂ ਹਨ। ਜਦੋਂਕਿ ਪੁਲਿਸ ਨੇ ਉਕਤ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਹੂਵਿੰਡ ਰੋਡ ’ਤੇ ਰਹਿੰਦੇ ਰਿਸ਼ੀ ਕੱਕੜ ਜੋ ਕਾਸਮੈਟਿਕ ਦਾ ਕੰਮ ਕਰਦੇ ਹਨ, ਦੇ ਘਰ ਦੋ ਨਕਾਬਪੋਸ਼ ਵਿਅਕਤੀ ਸ਼ਨਿਚਰਵਾਰ ਦੇਰ ਸ਼ਾਮ ਦਾਖਲ ਹੋਏ ਅਤੇ ਉਸਦੀ ਚਾਰ ਸਾਲਾ ਲੜਕੀ ਦੇ ਸਿਰ ’ਤੇ ਪਿਸਤੋਲ ਰੱਖ ਕੇ ਉਸਦੀ ਪਤਨੀ ਨੰਦਨੀ ਕੋਲੋਂ ਨਕਦੀ ਅਤੇ ਸਮਾਨ ਦੀ ਮੰਗ ਕਰਨ ਲੱਗੇ। ਕੁੜੀ ਨੂੰ ਜਾਨੋ ਮਾਰਨ ਦੀ ਧਮਕੀ ਦੇ ਕੇ ਇਕ ਲੁਟੇਰਾ ਨੰਦਨੀ ਨੂੰ ਦੂਸਰੇ ਕਮਰੇ ਵਿਚ ਲੈ ਗਿਆ ਤੇ ਅਲਮਾਰੀ ਖੋਲ੍ਹਣ ਲਈ ਕਿਹਾ। ਨੰਦਨੀ ਨੇ ਸਲਫ ਉੱਪਰ ਪਏ ਚਾਰ ਹਜਾਰ ਰੁਪਏ ਲੁਟੇਰਿਆਂ ਨੂੰ ਸੌਂਪ ਦਿੱਤੇ ਅਤੇ ਅਲਮਾਰੀ ਦੀ ਚਾਬੀ ਕੋਲ ਨਾ ਹੋਣ ਕਰ ਕੇ ਖੋਲ੍ਹਣ ਤੋਂ ਮਨਾ ਕਰ ਦਿੱਤਾ ਪਰ ਲੁਟੇਰਿਆ ਨੇ ਅਲਮਾਰੀ ਦਾ ਜਿੰਦਰਾ ਤੋੜ ਦਿੱਤਾ ਅਤੇ ਉਸ ਵਿੱਚ ਰੱਖੀ ਕਰੀਬ ਡੇਢ ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਕੱਢ ਕੇ ਮੋਟਰਸਾਈਕਲ ਉੱਪਰ ਫਰਾਰ ਹੋ ਗਏ।

ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀਆਂ ਘਰ ਅੰਦਰ ਦਾਖਲ ਹੋਣ ਅਤੇ ਬਾਹਰ ਨਿਕਲਣ ਦੀਆਂ ਤਸਵੀਰਾਂ ਗਲੀ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਗਈਆਂ ਹਨ। ਦੂਜੇ ਪਾਸੇ ਉਕਤ ਵਾਰਦਾਤ ਦੇ ਚੱਲਦਿਆਂ ਕਸਬੇ ਦੇ ਇਸ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੁੱਟ ਦਾ ਸ਼ਿਕਾਰ ਹੋਏ ਪਰਿਵਾਰ ਦੀ ਔਰਤ ਤੇ ਬੱਚੇ ਵੀ ਸਹਿਮੇ ਹੋਏ ਹਨ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ਼ ਵਾਚੀ ਜਾ ਰਹੀ ਹੈ ਅਤੇ ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਬਿਆਨ ਕਲਮਬੰਦ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News