Theft In hoshiarpur; ਬੀਤੀ ਰਾਤ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਹਲਕੇ ਦੇ ਪਿੰਡ ਜੋਧਾ ਵਿੱਚ ਤਿੰਨ ਅਣਪਛਾਤੇ ਚੋਰਾਂ ਨੇ ਇੱਕ ਬਜ਼ੁਰਗ ਔਰਤ ਦੇ ਘਰ ਵਿੱਚ ਦਾਖਲ ਹੋ ਕੇ ਚੋਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੂਜੇ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਹ ਘਟਨਾ ਸਵੇਰੇ ਲਗਭਗ 1.30 ਵਜੇ ਵਾਪਰੀ, ਜਦੋਂ ਤੇਜ਼ਧਾਰ ਹਥਿਆਰਾਂ ਅਤੇ ਪਿਸਤੌਲਾਂ ਨਾਲ ਲੈਸ ਤਿੰਨ ਚੋਰ ਸਵਰਗੀ ਗੁਰਦਿਆਲ ਸਿੰਘ ਦੀ ਪਤਨੀ ਬਖਸ਼ੀਸ਼ ਕੌਰ ਦੇ ਘਰ ਵਿੱਚ ਦਾਖਲ ਹੋਏ ਅਤੇ ਉਸ ਸਮੇਂ ਸੁੱਤੀ ਪਈ ਬਖਸ਼ੀਸ਼ ਕੌਰ (90) ਨੂੰ ਜਗਾਇਆ ਅਤੇ ਹਥਿਆਰ ਦਿਖਾ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਘਰ ਵਿੱਚੋਂ ਲਗਭਗ 40 ਹਜ਼ਾਰ ਰੁਪਏ ਅਤੇ ਮੋਬਾਈਲ ਫੋਨ ਚੋਰੀ ਕਰ ਲਏ। ਇਨ੍ਹਾਂ ਚੋਰਾਂ ਨੇ ਰਾਤ ਨੂੰ ਮਾਸਟਰ ਮਨਜੀਤ ਸਿੰਘ ਨਰਵਾਲ ਦੇ ਘਰ ਵਿੱਚ ਵੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ। ਚੋਰਾਂ ਦੀ ਇਹ ਹਰਕਤ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਵਿੱਚ ਕੈਦ ਹੋ ਗਈ ਹੈ। ਜਿਸ ਦੇ ਆਧਾਰ ‘ਤੇ ਅੱਜ ਸਵੇਰੇ ਟਾਂਡਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੰਜਾਬ ਵਿੱਚ ਜੁਲਾਈ ਮਹੀਨੇ ‘ਚ 14% ਘੱਟ ਹੋਈ ਬਾਰਿਸ਼, ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜਾਜ਼
Weather Alert: ਆਈਐਮਡੀ ਮੁਤਾਬਕ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਹਾਲਾਂਕਿ ਇਹ ਆਮ ਦੇ ਨੇੜੇ ਹੈ। Punjab Weather Update: ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਪੰਜਾਬ ਦੇ ਮੌਸਮ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਨੁਮਾਨ ਹੈ ਕਿ ਹਿਮਾਚਲ ਨਾਲ ਲੱਗਦੇ ਕੁਝ ਇਲਾਕਿਆਂ...