ਮੋਗਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਚੋਰਾਂ ਨੂੰ ਗ੍ਰਿਫਤਾਰ ਕੀਤਾ, ਪਹਿਲਾਂ ਤੋਂ ਹੀ ਚੋਰਾਂ ਨੇ ਕੀਤੀਆਂ ਹੋਈਆਂ ਸੀ 20 ਚੋਰੀਆਂ।
ਮੋਗਾ ਦੇ ਧਰਮਕੋਟ ਸ਼ਹਿਰ ਅਧੀਨ ਆਉਂਦੇ ਪਿੰਡਾਂ ਦੇ ਖੇਤਾਂ ਵਿੱਚ ਲੱਗੀਆਂ ਬਿਜਲੀ ਦੀਆਂ ਮੋਟਰਾਂ ਤੋਂ ਤਾਰਾਂ, ਤਾਂਬਾ ਅਤੇ ਚਾਂਦੀ ਚੋਰੀ ਹੋਣ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਸਨ ਅਤੇ ਪੁਲਿਸ ਨੂੰ ਲਗਾਤਾਰ ਸ਼ਿਕਾਇਤਾਂ ਵੀ ਮਿਲ ਰਹੀਆਂ ਸਨ। ਪੁਲਿਸ ਇਨ੍ਹਾਂ ਚੋਰਾਂ ਦੀ ਭਾਲ ਵੀ ਕਰ ਰਹੀ ਸੀ। ਬੀਤੀ ਰਾਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਚਾਰ ਚੋਰਾਂ ਦੇ ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿੱਚੋਂ ਇੱਕ ਸਕ੍ਰੈਪ ਡੀਲਰ ਦਾ ਕੰਮ ਕਰਦਾ ਹੈ।
ਜਦੋਂ ਪੁਲਿਸ ਨੇ ਇਨ੍ਹਾਂ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਨ੍ਹਾਂ ਤੋਂ 25 ਕਿਲੋ ਤਾਂਬਾ ਅਤੇ 125 ਕਿਲੋ ਚਾਂਦੀ ਬਰਾਮਦ ਕੀਤਾ। ਚੋਰਾਂ ਨੇ ਕਬੂਲ ਕੀਤਾ ਕਿ ਉਨ੍ਹਾਂ ਨੇ 20 ਚੋਰੀਆਂ ਕੀਤੀਆਂ ਹਨ। ਉਨ੍ਹਾਂ ਦਾ ਇੱਕ ਸਾਥੀ ਅਜੇ ਵੀ ਫਰਾਰ ਹੈ, ਜਿਸਦੀ ਪੁਲਿਸ ਭਾਲ ਕਰ ਰਹੀ ਹੈ। ਡੀਐਸਪੀ ਰਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਹੋਰ ਜਾਂਚ ਕੀਤੀ ਜਾਵੇਗੀ।