Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆਂ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਕਾਨ ਉਸਾਰੀ ਤੇ […]
adm6txtr8
By : Published: 02 Feb 2025 19:40:PM

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਇਸ਼ਤਿਹਾਰ

ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਪ੍ਰੋਮੋਟਰਾਂ/ਡਿਵੈਲਪਰਾਂ ਦੇ ਕੰਮਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਲਈ ਕੈਂਪ ਲਗਾ ਕੇ ਮੌਕੇ ਉਤੇ ਕਲੀਅਰੈਂਸ ਸਰਟੀਫਿਕੇਟ ਦੇਣ ਦੀ ਸ਼ੁਰੂਆਤ ਕੀਤੀ ਹੈ। ਹੁਣ ਤੱਕ ਲਗਾਏ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਸੌਂਪੇ ਗਏ ਹਨ। ਹੁਣ ਤੀਜਾ ਕੈਂਪ ਲਗਾ ਕੇ ਹੋਰ ਸਰਟੀਫਿਕੇਟ ਦਿੱਤੇ ਜਾਣਗੇ ਜਿਸ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ।

ਮੁੰਡੀਆਂ ਨੇ ਕਿਹਾ ਕਿ ਕੈਂਪ ਵਿੱਚ ਵੱਖ-ਵੱਖ ਵਿਕਾਸ ਅਥਾਰਟੀਆਂ ਨਾਲ ਸਬੰਧਤ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਦੇ ਸਰਟੀਫਿਕੇਟ ਸੌਂਪੇ ਜਾਂਦੇ ਜਨ।

Read Latest News and Breaking News at Daily Post TV, Browse for more News

Ad
Ad

Punjab District News