Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਇਹ ਸਿੱਖ ਸਿਧਾਤਾਂ ‘ਤੇ ਸਿੱਧਾ ਹਮਲਾ… ‘ਵੀਰ ਬਾਲ ਦਿਵਸ’ ਦੇ ਪੋਸਟਰ ‘ਤੇ ਹਰਸਿਮਰਤ ਬਾਦਲ ਦਾ ਕੇਂਦਰ ‘ਤੇ ਨਿਸ਼ਾਨਾ

‘ਵੀਰ ਬਾਲ ਦਿਵਸ‘ ਨਾਮ ਨੂੰ ਲੈ ਕੇ ਜਿੱਥੇ ਪਹਿਲਾਂ ਹੀ ਸਿੱਖ ਪੰਥ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਉੱਥੇ ਹੀ, ਹੁਣ ਕੇਂਦਰ ਸਰਕਾਰ ਦੇ ਇੱਕ ਪ੍ਰੋਗਰਾਮ ਦੇ ਪੋਸਟਰ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ‘ ਮਨਾਇਆ ਜਾਂਦਾ ਹੈ। ਸਿੱਖ ਕੌਮ ਦੇ ਲੋਕ, ਧਾਰਮਿਕ […]
Nishant Malyan
By : Updated On: 23 Dec 2025 12:12:PM
ਇਹ ਸਿੱਖ ਸਿਧਾਤਾਂ ‘ਤੇ ਸਿੱਧਾ ਹਮਲਾ… ‘ਵੀਰ ਬਾਲ ਦਿਵਸ’ ਦੇ ਪੋਸਟਰ ‘ਤੇ ਹਰਸਿਮਰਤ ਬਾਦਲ ਦਾ ਕੇਂਦਰ ‘ਤੇ ਨਿਸ਼ਾਨਾ

‘ਵੀਰ ਬਾਲ ਦਿਵਸ‘ ਨਾਮ ਨੂੰ ਲੈ ਕੇ ਜਿੱਥੇ ਪਹਿਲਾਂ ਹੀ ਸਿੱਖ ਪੰਥ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਉੱਥੇ ਹੀ, ਹੁਣ ਕੇਂਦਰ ਸਰਕਾਰ ਦੇ ਇੱਕ ਪ੍ਰੋਗਰਾਮ ਦੇ ਪੋਸਟਰ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ‘ ਮਨਾਇਆ ਜਾਂਦਾ ਹੈ। ਸਿੱਖ ਕੌਮ ਦੇ ਲੋਕ, ਧਾਰਮਿਕ ਹਸਤੀਆਂ ਤੇ ਆਗੂਆਂ ਵੱਲੋਂ ਇਸ ਦਿਵਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ‘ ਨਾਮ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਹਾਲਾਂਕਿ, ਕੇਂਦਰ ਤੋਂ ਜਿੱਥੇ ਪਹਿਲਾਂ ਹੀ ਸਿੱਖ ਕੌਮ ਨਾਰਾਜ਼ ਸੀ। ਹੁਣ ਕੇਂਦਰ ਦੇ ਇੱਕ ਹੋਰ ਪ੍ਰੋਗਰਾਮ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਪ੍ਰੈਸ ਇਨਫੋਰਮੇਸ਼ਨ ਬਿਊਰੋ ਵੱਲੋਂ ‘ਵੀਰ ਬਾਲ ਦਿਵਸ‘ ਦਾ ਇੱਕ ਪੋਸਟਰ ਸ਼ੇਅਰ ਕੀਤਾ ਗਿਆ ਹੈ, ਜਿਸ ‘ਚ ਇੱਕ ਪ੍ਰੋਗਰਾਮ ਦੇ ਸਿੱਧੇ ਪ੍ਰਸਾਰਨ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ‘ਚ ਹਿੰਦੀ ‘ਚ ਲਿਖਿਆ ਹੋਇਆ ਹੈ- जब नन्हे सपनों को उडान मिलती है, राष्ट्र प्रगति करता है। उन सपनों का उत्सव है वीर बाल दिवस।

ਪੋਸਟਰ ਨੂੰ ਲੈ ਕੇ ਵਿਵਾਦ
ਇਸ ਪ੍ਰੋਗਰਾਮ ਦੇ ਪੋਸਟਰ ਨੂੰ ਲੈ ਕੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਕੇਂਦਰ ਵੱਲੋਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਕੇ ਤੇ ਸਿੱਖ ਮਰਿਆਦਾ ਦੇ ਖਿਲਾਫ਼ ਚੱਲ ਕੇ ਛੋਟੇ ਸਾਹਿਜ਼ਾਦਿਆਂ ਦੇ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ ਰੱਖਿਆ ਗਿਆ।

ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਹੁਣ ਛੋਟੇ ਸਾਹਿਬਦਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਨੂੰ ਗੈਰ-ਸਿੱਖ ਵਿਚਾਰਧਾਰਾ ਨਾਲ ਜੋੜ ਕੇ ਪੇਸ਼ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਇਹ ਬਹੁਤ ਮੰਦਭਾਗਾ ਤੇ ਨਿੰਦਣਯੋਗ ਹੈ। ਅਜਿਹਾ ਪ੍ਰਚਾਰ ਸਿੱਖ ਸਿਧਾਂਤਾਂ ਤੇ ਸਿੱਧਾ ਹਮਲਾ ਹੈ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਕੇਂਦਰ ਸਰਕਾਰ ਤੁਰੰਤ ਅਜਿਹੇ ਗੁਮਰਾਹਕੁੰਨ ਪ੍ਰਚਾਰ ਨੂੰ ਬੰਦ ਕਰੇ ਅਤੇ ਅਜਿਹੇ ਪ੍ਰੋਗਰਾਮਾਂ ਉੱਪਰ ਪੂਰਨ ਪਾਬੰਦੀ ਲਗਾਈ ਜਾਵੇ।

ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਫੇਸਬੁੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ‘BJP ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ (X) ਤੋ ਸਾਂਝੀ ਕੀਤੀ ਗਈ ਕਾਰਟੂਨਿਸਟ ਤਸਵੀਰ ਵਿੱਚ ਸਿੱਖ ਧਰਮ ਦੇ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀਆਂ ਪਵਿੱਤਰ ਸ਼ਖ਼ਸੀਅਤਾਂ ਨੂੰ ਕਾਰਟੂਨ ਰੂਪ ਵਿੱਚ ਦਰਸਾਉਣਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸ਼ਰਮਨਾਕ ਹਰਕਤ ਹੈ… ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦੇ ਕਿਸੇ ਰਾਜਨੀਤਿਕ ਪ੍ਰਚਾਰ ਜਾਂ ਵਿਅੰਗ ਦਾ ਵਿਸ਼ਾ ਨਹੀਂ, ਸਗੋਂ ਸਿੱਖ ਕੌਮ ਦੀ ਅਟੁੱਟ ਸ਼ਰਧਾ, ਸ਼ਹਾਦਤ ਅਤੇ ਇਤਿਹਾਸ ਦੀ ਰੂਹ ਹਨ।ਇਸ ਤਰ੍ਹਾਂ ਦੀ ਹਰਕਤ ਧਾਰਮਿਕ ਅਸਹਿਣਸ਼ੀਲਤਾ ਅਤੇ ਸੰਵਿਧਾਨਕ ਮੁੱਲਾਂ ਦੇ ਸਿੱਧੇ ਉਲੰਘਣ ਦੇ ਬਰਾਬਰ ਹੈ।….
ਮੈਂ SGPC ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਬੇਨਤੀ ਕਰਦਾ ਹਾਂ ਕਿ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਧਰਮ ਜਾਂ ਪਵਿੱਤਰ ਸ਼ਖ਼ਸੀਅਤਾਂ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰ ਸਕੇ।
ਸਿੱਖ ਕੌਮ ਦੀ ਆਸਥਾ ਨਾਲ ਖੇਡ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’

Read Latest News and Breaking News at Daily Post TV, Browse for more News

Ad
Ad

Punjab District News