Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਦੋਸ਼ ਲਾਉਣ ਦਾ ਸਮਾਂ ਨਹੀਂ; ਪੰਜਾਬ ਨੂੰ ਇਲਾਜ ਦੀ ਲੋੜ ਹੈ: ਕੈਪਟਨ ਅਮਰਿੰਦਰ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਸਮਾਂ ਦੋਸ਼ ਲਾਉਣ ਜਾਂ ਟਕਰਾਅ ਕਰਨ ਦਾ ਨਹੀਂ, ਸਗੋਂ ਹੜ੍ਹ ਪ੍ਰਭਾਵਿਤ ਪੰਜਾਬ ਦੇ ਇਲਾਜ ਲਈ ਮਿਲ ਕੇ ਕੰਮ ਕਰਨ ਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੋਸ਼ ਲਾਉਣ ਦਾ ਸਮਾਂ ਨਹੀਂ; ਪੰਜਾਬ ਨੂੰ ਇਲਾਜ ਦੀ ਲੋੜ ਹੈ: ਕੈਪਟਨ ਅਮਰਿੰਦਰ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਸਮਾਂ ਦੋਸ਼ ਲਾਉਣ ਜਾਂ ਟਕਰਾਅ ਕਰਨ ਦਾ ਨਹੀਂ, ਸਗੋਂ ਹੜ੍ਹ ਪ੍ਰਭਾਵਿਤ ਪੰਜਾਬ ਦੇ ਇਲਾਜ ਲਈ ਮਿਲ ਕੇ ਕੰਮ ਕਰਨ ਦਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇਕੱਠ ਤੇ ਸਹਿਯੋਗ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਟਕਰਾਅ ਕਰਨ ਦੀ ਬਜਾਏ, ਹੜ੍ਹ ਪ੍ਰਭਾਵਿਤ ਲੋਕਾਂ ਦੀ ਪੀੜਾ ਘਟਾਉਣ ਲਈ ਉਨ੍ਹਾਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ।

ਰਾਜ ਆਫ਼ਤ ਰਾਹਤ ਫੰਡ ਦੇ ਮਾਮਲੇ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਵਿਵਾਦ ਬਾਅਦ ਵਿੱਚ ਵੀ ਹੱਲ ਹੋ ਸਕਦਾ ਹੈ। ਉਨ੍ਹਾਂ ਕਿਹਾ, “ਇੱਕ ਦੂਜੇ ਵਿੱਚ ਨੁਕਸ ਲੱਭਣ ਨਾਲ ਕੁਝ ਨਹੀਂ ਮਿਲੇਗਾ। ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਤੁਰੰਤ ਪ੍ਰਧਾਨ ਮੰਤਰੀ ਨਾਲ ਮਿਲ ਕੇ ਪੰਜਾਬ ਦੀ ਗੱਲ ਰੱਖੇ, ਕਿਉਂਕਿ ਇਸ ਸੰਕਟ ਤੋਂ ਸੂਬੇ ਨੂੰ ਕੇਵਲ ਕੇਂਦਰ ਸਰਕਾਰ ਹੀ ਬਾਹਰ ਕੱਢ ਸਕਦੀ ਹੈ।”

ਸਾਬਕਾ ਮੁੱਖ ਮੰਤਰੀ ਨੇ ਮੰਨਿਆ ਕਿ ਗਲਤੀਆਂ ਹੋਈਆਂ ਹਨ ਜਿਸ ਕਾਰਨ ਵੱਡੀ ਤਬਾਹੀ ਵਾਪਰੀ। ਉਨ੍ਹਾਂ ਕਿਹਾ, “ਸਾਰਾ ਨੁਕਸਾਨ ਰੋਕਣਾ ਤਾਂ ਸੰਭਵ ਨਹੀਂ ਸੀ, ਪਰ ਜੇਕਰ ਸਮੇਂ ‘ਤੇ ਕਦਮ ਚੁੱਕੇ ਜਾਂਦੇ ਤਾਂ ਇਸਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ, ਖ਼ਾਸ ਕਰਕੇ ਜਦੋਂ ਮਾਨਸੂਨ ਦੌਰਾਨ ਵੱਧ ਬਾਰਿਸ਼ ਦੀ ਸਪੱਸ਼ਟ ਭਵਿੱਖਬਾਣੀ ਪਹਿਲਾਂ ਹੀ ਹੋ ਚੁੱਕੀ ਸੀ।”

ਉਨ੍ਹਾਂ ਸਪੱਸ਼ਟ ਕੀਤਾ ਕਿ ਗਲਤੀਆਂ ਦੀ ਪਛਾਣ ਅਤੇ ਸੋਧ ਜ਼ਰੂਰੀ ਹੈ, ਪਰ ਇਸ ਵੇਲੇ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੜ੍ਹ ਪੀੜਤਾਂ ਦੀ ਰਾਹਤ ਅਤੇ ਮੁੜ ਵਸੇਬਾ ਹੋਣਾ ਚਾਹੀਦਾ ਹੈ।

ਦੋ ਵਾਰ ਦੇ ਸਾਬਕਾ ਮੁੱਖ ਮੰਤਰੀ ਨੇ ਕਣਕ ਦੀ ਬਿਜਾਈ ਦੇ ਨੇੜੇ ਆ ਰਹੇ ਸੀਜ਼ਨ ਬਾਰੇ ਵੀ ਚਿੰਤਾ ਜਤਾਈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਹੋਰ ਮਾਹਰਾਂ ਨਾਲ ਤਾਲਮੇਲ ਕਰਕੇ ਕਿਸਾਨਾਂ ਨੂੰ ਰਾਹਤ ਤੇ ਮਾਰਗਦਰਸ਼ਨ ਦੇਵੇਗੀ। ਉਨ੍ਹਾਂ ਕਿਹਾ ਕਿ ਮਿੱਟੀ ਦੀ ਵੱਧ ਨਮੀ ਕਾਰਨ ਕੁਝ ਹਿੱਸਿਆਂ ਵਿੱਚ ਕਣਕ ਦੀ ਬਿਜਾਈ ਮੁਸ਼ਕਲ ਹੋ ਸਕਦੀ ਹੈ, ਜਿਸ ਦਾ ਹੱਲ ਤੁਰੰਤ ਕੀਤਾ ਜਾਣਾ ਲਾਜ਼ਮੀ ਹੈ।

Read Latest News and Breaking News at Daily Post TV, Browse for more News

Ad
Ad

Punjab District News