ਫਾਜ਼ਿਲਕਾ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, Police ਦਾ Search Operation ਜਾਰੀ
ਫਾਜ਼ਿਲਕਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਲ੍ਹੇ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲਾਂ ਨੂੰ ਇਹ ਧਮਕੀ Email ਰਾਹੀਂ ਦਿੱਤੀ ਗਈ ਹੈ।
ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਤੁਰੰਤ ਸਕੂਲ ਖਾਲੀ ਕਰਵਾ ਦਿੱਤੇ ਗਏ। ਬੱਚਿਆਂ ਦੀਆਂ ਕਲਾਸਾਂ ਰੱਦ ਕਰਕੇ ਉਨ੍ਹਾਂ ਨੂੰ ਛੁੱਟੀ ਕਰ ਦਿੱਤੀ ਗਈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਕੇ ਜਾਣ ਲਈ ਕਿਹਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ Police ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਵੱਲੋਂ ਸਕੂਲਾਂ ਵਿੱਚ Search Operation ਚਲਾਇਆ ਜਾ ਰਿਹਾ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਪੁਲਿਸ ਦੀ Cyber Cell Team ਵੀ ਸਰਗਰਮ ਹੋ ਗਈ ਹੈ। ਟੀਮ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਵਾਲੀ Email ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ।
ਫਿਲਹਾਲ ਪੁਲਿਸ ਵੱਲੋਂ Search Operation ਜਾਰੀ ਹੈ ਅਤੇ ਧਮਕੀ ਦੀ ਸੱਚਾਈ ਬਾਰੇ ਜਾਂਚ ਕੀਤੀ ਜਾ ਰਹੀ ਹੈ।
