ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਨੇ ਪੁਲਿਸ ਨੂੰ ਪਾਈਆਂ ਭਾਜੜਾਂ
Amritsar Police Commissioner Office Bomb Threat ; ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਚੌਕਸ ਹੋ ਗਏ ਅਤੇ ਦਫ਼ਤਰ ਦੇ ਪੂਰੇ ਕੰਪਲੈਕਸ ਦੀ ਜਾਂਚ ਕੀਤੀ ਗਈ।
ਮੁੱਢਲੀ ਜਾਣਕਾਰੀ ਮੁਤਾਬਕ, ਧਮਕੀ ਭਰੀ ਈ-ਮੇਲ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦਫ਼ਤਰ ਦੇ ਅਹਾਤੇ ਵਿੱਚ ਚੈਕਿੰਗ ਕੀਤੀ।
ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਧਮਕੀ ਭਰੀ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਈ-ਮੇਲ ਨਾਲ ਜੁੜੇ ਤਕਨੀਕੀ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ।
ਫਿਲਹਾਲ, ਧਮਕੀ ਦੀ ਅਸਲੀਅਤ ਅਤੇ ਇਸ ਪਿੱਛੇ ਮਕਸਦ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
