Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਅਫਵਾਹ

Threat to blow up schools turns out to be a hoax: ਅੰਮ੍ਰਿਤਸਰ: ਅੰਮ੍ਰਿਤਸਰ ਦੇ ਕੁਝ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ। ਜਾਂਚ ਅਤੇ ਸਕੂਲਾਂ ਦੀ ਚੈਕਿੰਗ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਵਸਤੂ ਜਾਂ ਖਤਰਾ ਨਹੀਂ ਮਿਲਿਆ। ਪੁਲਿਸ ਨੇ ਇਸ ਧਮਕੀ […]
By : Updated On: 30 Sep 2026 13:34:PM
ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਅਫਵਾਹ
  • ਈਮੇਲ ਮਿਲਣ ਤੋਂ ਬਾਅਦ ਪੁਲਿਸ ਅਲਰਟ, DCP ਸਮੇਤ ਸੀਨੀਅਰ ਅਧਿਕਾਰੀਆਂ ਨੇ ਸਕੂਲਾਂ ਦਾ ਲਿਆ ਜਾਇਜ਼ਾ

Threat to blow up schools turns out to be a hoax: ਅੰਮ੍ਰਿਤਸਰ: ਅੰਮ੍ਰਿਤਸਰ ਦੇ ਕੁਝ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ। ਜਾਂਚ ਅਤੇ ਸਕੂਲਾਂ ਦੀ ਚੈਕਿੰਗ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਵਸਤੂ ਜਾਂ ਖਤਰਾ ਨਹੀਂ ਮਿਲਿਆ। ਪੁਲਿਸ ਨੇ ਇਸ ਧਮਕੀ ਨੂੰ ਅਫਵਾਹ ਕਰਾਰ ਦਿੰਦਿਆਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਘਬਰਾਉਣ ਤੋਂ ਬਚਣ ਦੀ ਅਪੀਲ ਕੀਤੀ ਹੈ।

ਇਸ਼ਤਿਹਾਰ

ਅੰਮ੍ਰਿਤਸਰ ਦੇ DCP ਜੁਗਰਾਜ ਸਿੰਘ ਨੇ ਦੱਸਿਆ ਕਿ ਈਮੇਲ ਸਾਹਮਣੇ ਆਉਂਦੇ ਹੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਸੀ। ਉਨ੍ਹਾਂ ਖੁਦ ਕਈ ਪ੍ਰਮੁੱਖ ਸਕੂਲਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਵੱਖ-ਵੱਖ ਸਕੂਲਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

DCP ਮੁਤਾਬਕ ਕਈ ਸਕੂਲਾਂ ਵਿੱਚ ਸਥਿਤੀ ਆਮ ਰਹੀ ਅਤੇ ਕਲਾਸਾਂ ਵੀ ਚੱਲਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਈਮੇਲ ਰਾਹੀਂ ਦਹਿਸ਼ਤ ਅਤੇ ਅਫਵਾਹ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾ ਰਹੀ ਹੈ।

ਮਾਮਲੇ ਦੀ ਜਾਂਚ ਲਈ DCP ਇਨਵੈਸਟੀਗੇਸ਼ਨ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਸਰਗਰਮ ਹਨ। ਸਾਈਬਰ ਅਤੇ ਤਕਨੀਕੀ ਟੀਮਾਂ ਧਮਕੀ ਭਰੀਆਂ ਈਮੇਲਾਂ ਦੇ ਸਰੋਤ ਅਤੇ ਉਨ੍ਹਾਂ ਨੂੰ ਭੇਜਣ ਵਾਲਿਆਂ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ।

DCP ਜੁਗਰਾਜ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਅਤੇ ਪੰਜਾਬ ਪੁਲਿਸ ਵੱਲੋਂ ਬੱਚਿਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ’ਤੇ ਭਰੋਸਾ ਨਾ ਕਰਨ। ਪੁਲਿਸ ਨੇ ਭਰੋਸਾ ਦਿੱਤਾ ਕਿ ਜਾਂਚ ਵਿੱਚ ਜਿਸ ਕਿਸੇ ਦੀ ਭੂਮਿਕਾ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News