Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

ਕੇਜਰੀਵਾਲ ਤੋਂ 7 ਕਰੋੜ ਦੀ ਫਿਰੌਤੀ ਮੰਗਣ ਦੀ ਧਮਕੀ, ‘ਲਾਰੈਂਸ ਗੈਂਗ’ ਦੇ ਨਾਂ ’ਤੇ AAP ਵਿਧਾਇਕ ਨੂੰ ਆਇਆ ਫੋਨ

ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਉਨ੍ਹਾਂ ਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਤਿਲਕ ਨਗਰ ਤੋਂ AAP ਵਿਧਾਇਕ ਜਰਨੈਲ ਸਿੰਘ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮੁਤਾਬਕ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੇਜਰੀਵਾਲ ਤੋਂ 7 ਕਰੋੜ ਦੀ ਫਿਰੌਤੀ ਮੰਗਣ ਦੀ ਧਮਕੀ, ‘ਲਾਰੈਂਸ ਗੈਂਗ’ ਦੇ ਨਾਂ ’ਤੇ AAP ਵਿਧਾਇਕ ਨੂੰ ਆਇਆ ਫੋਨ

ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਉਨ੍ਹਾਂ ਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਤਿਲਕ ਨਗਰ ਤੋਂ AAP ਵਿਧਾਇਕ ਜਰਨੈਲ ਸਿੰਘ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮੁਤਾਬਕ, ਖ਼ੁਦ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਣ ਵਾਲੇ ਇੱਕ ਅਣਪਛਾਤੇ ਵਿਅਕਤੀ ਨੇ ਫੋਨ ਅਤੇ ਵ੍ਹਟਸਐਪ ਰਾਹੀਂ ਧਮਕੀ ਦਿੱਤੀ। ਜਰਨੈਲ ਸਿੰਘ ਨੇ ਦੱਸਿਆ ਕਿ 6 ਨਵੰਬਰ 2026 ਨੂੰ ਸ਼ਾਮ ਕਰੀਬ 6 ਵਜੇ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ ’ਤੇ ਇੱਕ ਅਣਜਾਣ ਨੰਬਰ ਤੋਂ ਕਾਲ ਅਤੇ ਵ੍ਹਟਸਐਪ ਸੁਨੇਹਾ ਆਇਆ। ਸੁਨੇਹਾ ਭੇਜਣ ਵਾਲੇ ਦੀ ਪ੍ਰੋਫਾਈਲ ’ਤੇ ‘~ $H’ ਨਾਮ ਦਿਖਾਈ ਦੇ ਰਿਹਾ ਸੀ।

ਸ਼ਿਕਾਇਤ ਅਨੁਸਾਰ, ਸੁਨੇਹੇ ਵਿੱਚ ਲਿਖਿਆ ਗਿਆ ਸੀ ਕਿ ਉਹ ਲਾਰੈਂਸ ਗੈਂਗ ਨਾਲ ਸਬੰਧਤ ਹੈ ਅਤੇ ਕੇਜਰੀਵਾਲ ਨੂੰ 7 ਕਰੋੜ ਰੁਪਏ ਦੇਣ ਲਈ ਕਿਹਾ ਜਾਵੇ। ਪੈਸੇ ਨਾ ਦੇਣ ਦੀ ਸੂਰਤ ਵਿੱਚ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।

ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ FIR ਦਰਜ
ਇਸ ਸ਼ਿਕਾਇਤ ਦੇ ਆਧਾਰ ’ਤੇ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ 7 ਨਵੰਬਰ 2026 ਨੂੰ ਰਾਤ 9:16 ਵਜੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਪੁਲਿਸ ਨੇ BNS ਦੀਆਂ ਧਾਰਾਵਾਂ 308(4), 351(2), 351(3), 351(4), 111(2) ਅਤੇ IT ਐਕਟ ਦੀ ਧਾਰਾ 66D ਤਹਿਤ ਕਾਰਵਾਈ ਕੀਤੀ ਹੈ। ਮਾਮਲੇ ਦੀ ਤਕਨੀਕੀ ਜਾਂਚ ਇੰਸਪੈਕਟਰ ਸੁਨੀਲ ਕੁਮਾਰ ਨੂੰ ਸੌਂਪੀ ਗਈ ਹੈ।

ਲਾਰੈਂਸ ਗੈਂਗ ਨੂੰ ਲੈ ਕੇ ਪਹਿਲਾਂ ਵੀ ਸਵਾਲ ਚੁੱਕਦੇ ਰਹੇ ਹਨ ਕੇਜਰੀਵਾਲ
ਅਰਵਿੰਦ ਕੇਜਰੀਵਾਲ ਇਸ ਤੋਂ ਪਹਿਲਾਂ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕਥਿਤ ਨੈੱਟਵਰਕ ਨੂੰ ਲੈ ਕੇ ਭਾਜਪਾ ਅਤੇ ਕੇਂਦਰ ਸਰਕਾਰ ’ਤੇ ਸਵਾਲ ਉਠਾਉਂਦੇ ਰਹੇ ਹਨ। ਉਨ੍ਹਾਂ ਨੇ ਦਿੱਲੀ ਵਿੱਚ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਦੇ ਨਾਲ-ਨਾਲ ਸਾਬਰਮਤੀ ਜੇਲ੍ਹ ਵਿੱਚ ਬੰਦ ਲਾਰੈਂਸ ਦੇ ਗੈਂਗ ਦੀਆਂ ਸਰਗਰਮੀਆਂ ’ਤੇ ਵੀ ਸਵਾਲ ਕੀਤੇ ਹਨ।

15 ਜੂਨ 2022 ਨੂੰ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਕੇਜਰੀਵਾਲ ਨੇ ਪੰਜਾਬ ਵਿੱਚ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ ਮੁੱਦਾ ਚੁੱਕਿਆ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਨੂੰ ਪੁੱਛਗਿੱਛ ਲਈ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ। ਇਸ ਦੌਰਾਨ ਕੇਜਰੀਵਾਲ ਨੇ ਦੋਸ਼ ਲਾਇਆ ਸੀ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਗੈਂਗਸਟਰਾਂ ਖ਼ਿਲਾਫ਼ ਢੁੱਕਵੀਂ ਕਾਰਵਾਈ ਨਹੀਂ ਹੋਈ ਅਤੇ ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਮਿਲਦੀ ਰਹੀ।

29 ਨਵੰਬਰ 2024 ਨੂੰ ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਵੀ ਉਨ੍ਹਾਂ ਨੇ ਲਾਰੈਂਸ ਦਾ ਜ਼ਿਕਰ ਕਰਦਿਆਂ ਸਵਾਲ ਕੀਤਾ ਸੀ ਕਿ ਸਾਬਰਮਤੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਉਸ ਦਾ ਗੈਂਗ ਦਿੱਲੀ ਵਿੱਚ ਫਿਰੌਤੀ ਦਾ ਨੈੱਟਵਰਕ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਨੇ ਲਾਰੈਂਸ ਨੂੰ ਭਾਜਪਾ ਦੀ ਸਰਪ੍ਰਸਤੀ ਮਿਲਣ ਦੇ ਦੋਸ਼ ਵੀ ਲਾਏ ਸਨ। 24 ਦਸੰਬਰ 2024 ਨੂੰ ਇੱਕ ਮੀਡੀਆ ਇੰਟਰਵਿਊ ਦੌਰਾਨ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਲਾਰੈਂਸ ਜੇਲ੍ਹ ਵਿੱਚ ਰਹਿ ਕੇ ਵੀ ਆਪਣੇ ਗੈਂਗ ਰਾਹੀਂ ਪੰਜਾਬ ਅਤੇ ਦਿੱਲੀ ਵਿੱਚ ਅਪਰਾਧ ਕਰਵਾ ਰਿਹਾ ਹੈ। ਉਨ੍ਹਾਂ ਨੇ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬ ਮੰਗਿਆ ਸੀ। 16 ਜਨਵਰੀ 2025 ਨੂੰ ਅਦਾਕਾਰ ਸੈਫ ਅਲੀ ਖ਼ਾਨ ’ਤੇ ਹੋਏ ਹਮਲੇ ਤੋਂ ਬਾਅਦ ਵੀ ਕੇਜਰੀਵਾਲ ਨੇ ਲਾਰੈਂਸ ਦੇ ਕਥਿਤ ਨੈੱਟਵਰਕ ਅਤੇ ਜੇਲ੍ਹ ਵਿੱਚੋਂ ਚੱਲ ਰਹੀਆਂ ਗਤੀਵਿਧੀਆਂ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਨੇ ਸਵਾਲ ਕੀਤਾ ਸੀ ਕਿ ਜਦੋਂ ਵੱਡੀਆਂ ਹਸਤੀਆਂ ਦੀ ਸੁਰੱਖਿਆ ’ਤੇ ਸਵਾਲ ਉੱਠ ਰਹੇ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾਵੇਗੀ।

13 ਜੂਨ 2026 ਨੂੰ ਜਲੰਧਰ ਵਿੱਚ ਸਰਕਾਰ-ਵਪਾਰ ਮਿਲਣੀ ਦੌਰਾਨ ਵੀ ਕੇਜਰੀਵਾਲ ਨੇ ਲਾਰੈਂਸ ਨੂੰ ਲੈ ਕੇ ਭਾਜਪਾ ’ਤੇ ਸਿਆਸੀ ਟਿੱਪਣੀ ਕੀਤੀ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਪੰਜਾਬ ਸਰਕਾਰ ਨੇ ਸੱਤ ਗੈਂਗਸਟਰਾਂ ਨੂੰ ਸੱਤ ਵੱਖ-ਵੱਖ ਦੇਸ਼ਾਂ ਤੋਂ ਭਾਰਤ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦਕਿ ਲਾਰੈਂਸ ਨੂੰ ਕੇਂਦਰ ਸਰਕਾਰ ਦੀ ਸਰਪ੍ਰਸਤੀ ਮਿਲ ਰਹੀ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਸੀ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਕਾਰਨ ਪੰਜਾਬ ਪੁਲਿਸ ਉਸ ਨੂੰ ਸਾਬਰਮਤੀ ਜੇਲ੍ਹ ਤੋਂ ਸਿੱਧਾ ਪੰਜਾਬ ਨਹੀਂ ਲਿਆ ਸਕਦੀ।

Read Latest News and Breaking News at Daily Post TV, Browse for more News

Ad
Ad

Punjab District News