Journalism Of Hope
BREAKING NEWS
CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼......ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ.....ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ.....ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ......ਲਾਤਿਨ ਗ੍ਰੈਮੀ ਐਵਾਰਡਜ਼ 2026 ਦੇ ਮੰਚ ’ਤੇ ਛਾਏ ਦਿਲਜੀਤ ਦੋਸਾਂਝ, ਕੌਮਾਂਤਰੀ ਕਲਾਕਾਰਾਂ ਨਾਲ ਕੀਤੀ ਪੇਸ਼ਕਾਰੀ.....ਵੇਰਕਾ ਦੁੱਧ ਅੱਜ ਤੋਂ ਹੋਇਆ ਮਹਿੰਗਾ, 8 ਰੁਪਏ ਤੱਕ ਵਧੀਆਂ ਕੀਮਤਾਂ.....ਸਿੱਧੂ ਮੂਸੇਵਾਲਾ ਦੇ ਗੀਤ ‘Phantom’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ: ਮਾਪਿਆਂ ਨੇ ਮਿਊਜ਼ਿਕ ਕੰਪਨੀ ’ਤੇ ਲਾਏ ਬਿਨਾਂ ਮਨਜ਼ੂਰੀ ਗੀਤ ਜਾਰੀ ਕਰਨ ਦੇ ਦੋਸ਼

DIG ਭੁੱਲਰ ਰਿਸ਼ਵਤ ਮਾਮਲੇ ’ਚ ਗਵਾਹਾਂ ਦੇ ਪਰਿਵਾਰਾਂ ਨੂੰ ਧਮਕੀ, ਵਕੀਲ ਨੇ ਕੀਤਾ ਵੱਡਾ ਖੁਲਾਸਾ

Bhullar Bribery Case Witness Threatened & Statement; ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ 8 ਲੱਖ ਰੁਪਏ ਰਿਸ਼ਵਤ ਮਾਮਲੇ ਵਿੱਚ ਹੁਣ ਗਵਾਹਾਂ ਦੇ ਪਰਿਵਾਰਾਂ ਨੂੰ ਵੀ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਸੁਣਵਾਈ ਦੌਰਾਨ ਸੀਬੀਆਈ ਦੇ ਸਰਕਾਰੀ ਵਕੀਲ ਨੇ ਦੱਸਿਆ ਕਿ ਮਾਮਲੇ ਦੇ ਇੱਕ ਸੁਤੰਤਰ ਗਵਾਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
DIG ਭੁੱਲਰ ਰਿਸ਼ਵਤ ਮਾਮਲੇ ’ਚ ਗਵਾਹਾਂ ਦੇ ਪਰਿਵਾਰਾਂ ਨੂੰ ਧਮਕੀ, ਵਕੀਲ ਨੇ ਕੀਤਾ ਵੱਡਾ ਖੁਲਾਸਾ

Bhullar Bribery Case Witness Threatened & Statement; ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ 8 ਲੱਖ ਰੁਪਏ ਰਿਸ਼ਵਤ ਮਾਮਲੇ ਵਿੱਚ ਹੁਣ ਗਵਾਹਾਂ ਦੇ ਪਰਿਵਾਰਾਂ ਨੂੰ ਵੀ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਸੁਣਵਾਈ ਦੌਰਾਨ ਸੀਬੀਆਈ ਦੇ ਸਰਕਾਰੀ ਵਕੀਲ ਨੇ ਦੱਸਿਆ ਕਿ ਮਾਮਲੇ ਦੇ ਇੱਕ ਸੁਤੰਤਰ ਗਵਾਹ ਦੇ ਜੰਮੂ ਵਿੱਚ ਰਹਿ ਰਹੇ ਮਾਪਿਆਂ ਨੂੰ ਧਮਕੀ ਮਿਲੀ ਹੈ।

ਗਵਾਹ ਦੇ ਮਾਪਿਆਂ ਨੂੰ ਧਮਕੀ ਦੇਣ ਦਾ ਦੋਸ਼

ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਜੰਮੂ ਵਿੱਚ ਰਹਿਣ ਵਾਲੇ ਇੱਕ ਸੁਤੰਤਰ ਗਵਾਹ ਨੇ ਈ-ਮੇਲ ਰਾਹੀਂ ਸੀਬੀਆਈ ਨੂੰ ਆਪਣੇ ਮਾਪਿਆਂ ਨੂੰ ਮਿਲੀ ਧਮਕੀ ਬਾਰੇ ਜਾਣਕਾਰੀ ਦਿੱਤੀ ਹੈ। ਦੋਸ਼ ਹੈ ਕਿ ਗਵਾਹ ’ਤੇ ਅਦਾਲਤ ਵਿੱਚ ਮੁਲਜ਼ਮਾਂ ਦੇ ਹੱਕ ਵਿੱਚ ਬਿਆਨ ਦੇਣ ਲਈ ਦਬਾਅ ਬਣਾਉਣ ਵਾਸਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ।

ਇਸ ਬਾਰੇ ਜਦੋਂ ਅਦਾਲਤ ਵਿੱਚ ਮੌਜੂਦ ਦੂਜੇ ਗਵਾਹ ਨੂੰ ਪਤਾ ਲੱਗਿਆ ਤਾਂ ਉਹ ਵੀ ਘਬਰਾ ਗਿਆ ਅਤੇ ਅਸਹਿਜ ਮਹਿਸੂਸ ਕਰਨ ਲੱਗਾ।

ਜੱਜ ਨੇ ਗਵਾਹ ਦੀ ਕੀਤੀ ਕਾਊਂਸਲਿੰਗ

ਗਵਾਹ ਦੀ ਘਬਰਾਹਟ ਨੂੰ ਦੇਖਦਿਆਂ ਵਿਸ਼ੇਸ਼ ਸੀਬੀਆਈ ਜੱਜ ਭਾਵਨਾ ਜੈਨ ਨੇ ਕੁਝ ਸਮੇਂ ਲਈ ਉਸ ਦੀ ਕਾਊਂਸਲਿੰਗ ਕੀਤੀ। ਜੱਜ ਨੇ ਉਸ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣਾ ਬਿਆਨ ਦਰਜ ਕਰਵਾਉਣ ਲਈ ਸਮਝਾਇਆ। ਇਸ ਤੋਂ ਬਾਅਦ ਗਵਾਹ ਦੀ ਮੁੱਖ ਗਵਾਹੀ ਸ਼ੁਰੂ ਹੋਈ, ਜੋ ਸ਼ੁੱਕਰਵਾਰ ਨੂੰ ਪੂਰੀ ਹੋ ਗਈ।

25 ਨਵੰਬਰ ਨੂੰ ਹੋਵੇਗੀ ਜਿਰ੍ਹਾ

ਗਵਾਹ ਦੀ ਮੁੱਖ ਗਵਾਹੀ ਪੂਰੀ ਹੋਣ ਤੋਂ ਬਾਅਦ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੇ ਵਕੀਲ ਦੀ ਮੰਗ ’ਤੇ ਜਿਰ੍ਹਾ ਅਗਲੀ ਸੁਣਵਾਈ ਤੱਕ ਟਾਲ ਦਿੱਤੀ ਗਈ। ਅਦਾਲਤ ਨੇ ਗਵਾਹ ਨੂੰ 25 ਨਵੰਬਰ ਨੂੰ ਮੁੜ ਪੇਸ਼ ਹੋਣ ਲਈ ਕਿਹਾ ਹੈ। ਉੱਥੇ ਹੀ ਧਮਕੀ ਬਾਰੇ ਸੀਬੀਆਈ ਨੂੰ ਜਾਣਕਾਰੀ ਦੇਣ ਵਾਲੇ ਸੁਤੰਤਰ ਗਵਾਹ ਨੂੰ ਵੀ ਅਗਲੀ ਤਰੀਕ ’ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ।

8 ਲੱਖ ਰੁਪਏ ਰਿਸ਼ਵਤ ਮੰਗਣ ਦਾ ਦੋਸ਼

ਸੀਬੀਆਈ ਨੇ ਪਿਛਲੇ ਸਾਲ ਮੰਡੀ ਗੋਬਿੰਦਗੜ੍ਹ ਦੇ ਵਪਾਰੀ ਆਕਾਸ਼ ਬੱਤਾ ਦੀ ਸ਼ਿਕਾਇਤ ’ਤੇ ਪੰਜਾਬ ਦੇ ਤਤਕਾਲੀ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਹੈ ਕਿ ਵਪਾਰੀ ਨੂੰ ਇੱਕ ਅਪਰਾਧਿਕ ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ।

ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਨੇ ਭੁੱਲਰ ਦੇ ਚੰਡੀਗੜ੍ਹ ਦੇ ਸੈਕਟਰ-40 ਸਥਿਤ ਘਰ ’ਤੇ ਛਾਪਾ ਮਾਰਿਆ ਸੀ। ਤਲਾਸ਼ੀ ਦੌਰਾਨ ਉੱਥੋਂ ਕਰੀਬ ਸਾਢੇ 7 ਕਰੋੜ ਰੁਪਏ ਨਕਦ, ਲਗਜ਼ਰੀ ਘੜੀਆਂ, ਸੋਨਾ, ਮਹਿੰਗੀ ਸ਼ਰਾਬ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਮਿਲਣ ਦੀ ਗੱਲ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਅਤੇ ਅਦਾਲਤੀ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News