Tarn Taran News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਯੂਕੇ ਸਥਿਤ ਗੈਂਗਸਟਰ ਧਰਮਪ੍ਰੀਤ ਸਿੰਘ ਉਰਫ਼ ਧਰਮਾ ਸੰਧੂ ਅਤੇ ਜੱਸਾ ਪੱਟੀ ਨਾਲ ਜੁੜੇ ਤਿੰਨ ਮੁਲਜ਼ਮ ਵਿਜੇ ਮਸੀਹ, ਅਗਰਜ ਸਿੰਘ ਅਤੇ ਇਕਬਾਲ ਸਿੰਘ (ਸਾਰੇ ਤਰਨਤਾਰਨ ਦੇ ਰਹਿਣ ਵਾਲੇ) ਨੂੰ ਗ੍ਰਿਫ਼ਤਾਰ ਕੀਤਾ ਹੈ।
Amritsar Rural Police Arrested Smugglers: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਤਵਾਦ ਤੇ ਅੰਤਰਰਾਸ਼ਟਰੀ ਗੈਂਗ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਯੂਕੇ ਸਥਿਤ ਗੈਂਗ ਦੇ ਗੁੰਡਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਨੇ ਗੈਂਗਸਟਰ ਧਰਮਪ੍ਰੀਤ ਸਿੰਘ ਉਰਫ਼ ਧਰਮਾ ਸੰਧੂ ਅਤੇ ਜੱਸਾ ਪੱਟੀ ਦੇ ਨੈੱਟਵਰਕ ਨਾਲ ਜੁੜੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਵਿਜੇ ਮਸੀਹ, ਅਗਰਜ ਸਿੰਘ ਅਤੇ ਇਕਬਾਲ ਸਿੰਘ ਵਜੋਂ ਹੋਈ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਤਰਨਤਾਰਨ ਜ਼ਿਲ੍ਹੇ ਦੇ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਤਿੰਨੇ ਮੁਲਜ਼ਮ ਇੱਕ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਨਾਲ ਜੁੜੇ ਹੋਏ ਸਨ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸੀ। ਮੁਲਜ਼ਮਾਂ ਤੋਂ 4 ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ। ਜਿਸਦੀ ਫੋਰੈਂਸਿਕ ਜਾਂਚ ਚੱਲ ਰਹੀ ਹੈ। ਇਸ ਨਾਲ ਇਸ ਪੂਰੇ ਗਿਰੋਹ ਦੇ ਪਿੱਛੇ ਅਤੇ ਅੱਗੇ ਦੇ ਸਬੰਧਾਂ ਦਾ ਖੁਲਾਸਾ ਹੋਵੇਗਾ।
ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਹਥਿਆਰ:
3 ਗਲੋਕ ਪਿਸਤੌਲ
3 ਬੇਰੇਟਾ 30 ਬੋਰ ਪਿਸਤੌਲ
20 ਜ਼ਿੰਦਾ ਕਾਰਤੂਸ (9 ਐਮਐਮ)
20 ਜ਼ਿੰਦਾ ਕਾਰਤੂਸ (30 ਬੋਰ)
1 ਐਕਟਿਵਾ ਸਕੂਟਰ
ਲੋਪੋਕੇ ਪੁਲਿਸ ਨੇ ਦਰਜ ਕੀਤਾ ਮਾਮਲਾ
ਇਸ ਸਬੰਧ ‘ਚ ਲੋਪੋਕੇ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਵਿੱਚ ਇਸ ਅੰਤਰਰਾਸ਼ਟਰੀ ਨੈੱਟਵਰਕ ਦੇ ਹੋਰ ਲਿੰਕ ਸਾਹਮਣੇ ਆਉਣਗੇ। ਪੁਲਿਸ ਨੇ ਇਸਨੂੰ ਅੱਤਵਾਦ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਰਣਨੀਤਕ ਸਫਲਤਾ ਦੱਸਿਆ ਹੈ।