ਕੁਰੂਕਸ਼ੇਤਰ:
ਕੁਰੂਕਸ਼ੇਤਰ ਯੂਨੀਵਰਸਿਟੀ ‘ਚ ਸਰਸਵਤੀ ਨਦੀ ‘ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦੀ ਸ਼ੁਰੂਆਤ ਹੋਈ, ਜਿਸ ‘ਚ ਸਰਸਵਤੀ ਨਦੀ ‘ਤੇ ਕੀਤੇ ਜਾ ਰਹੇ ਖੋਜ ਕਾਰਜਾਂ ‘ਤੇ ਡੂੰਘਾਈ ਨਾਲ ਚਰਚਾ ਕੀਤੀ ਗਈ। ਇਸ ਸੈਮੀਨਾਰ ਵਿੱਚ ਮੁੱਖ ਮੰਤਰੀ ਦੇ ਓਐਸਡੀ ਭਾਰਤ ਭੂਸ਼ਣ ਭਾਰਤੀ, ਸਰਸਵਤੀ ਹੈਰੀਟੇਜ ਬੋਰਡ ਦੇ ਵਾਈਸ ਚੇਅਰਮੈਨ ਧੁੰਮਨ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਸ਼ਮੂਲੀਅਤ ਕੀਤੀ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਓਐਸਡੀ ਭਾਰਤ ਭੂਸ਼ਣ ਭਾਰਤੀ ਨੇ ਕਿਹਾ ਕਿ ਸਰਸਵਤੀ ਨਦੀ ਦੇ ਮੁੜ ਸੁਰਜੀਤ ਹੋਣ ਨਾਲ ਧਰਮਨਗਰੀ ਦੇ ਡਾਰਕ ਜ਼ੋਨ ਵਿੱਚ ਪੈਂਦੇ ਇਲਾਕੇ ਵਿੱਚ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੈਮੀਨਾਰ ਤੋਂ ਆਉਣ ਵਾਲੀ ਪੀੜ੍ਹੀ ਨੂੰ ਸਰਸਵਤੀ ਨਦੀ ਦੀ ਮਹੱਤਤਾ ਬਾਰੇ ਜਾਣਕਾਰੀ ਮਿਲੇਗੀ।
ਭਾਰਤ ਭੂਸ਼ਣ ਭਾਰਤੀ ਨੇ ਅੱਗੇ ਕਿਹਾ ਕਿ ਸਰਸਵਤੀ ਸਿਰਫ਼ ਇੱਕ ਨਦੀ ਨਹੀਂ ਹੈ ਸਗੋਂ ਗਿਆਨ ਦੀ ਦੇਵੀ ਮੰਨੀ ਜਾਂਦੀ ਹੈ। ਧਾਰਮਿਕ ਗ੍ਰੰਥਾਂ ਵਿੱਚ ਜ਼ਿਕਰ ਆਉਂਦਾ ਹੈ ਕਿ ਰਿਸ਼ੀ ਅਤੇ ਮਹਾਰਿਸ਼ੀਆਂ ਨੇ ਸਰਸਵਤੀ ਨਦੀ ਦੇ ਕਿਨਾਰੇ ਵੇਦ, ਉਪਨਿਸ਼ਦ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਰਚਨਾ ਕੀਤੀ ਸੀ।
ਇਸ ਦੇ ਨਾਲ ਹੀ ਸਰਸਵਤੀ ਹੈਰੀਟੇਜ ਬੋਰਡ ਦੇ ਵਾਈਸ ਚੇਅਰਮੈਨ ਧੁੰਮਨ ਸਿੰਘ ਨੇ ਦੱਸਿਆ ਕਿ ਸਰਸਵਤੀ ਮਹੋਤਸਵ 4 ਫਰਵਰੀ ਤੱਕ ਜਾਰੀ ਰਹੇਗਾ ਅਤੇ ਇਸ ਉਤਸਵ ਦੀ ਸ਼ੁਰੂਆਤ ਮੁੱਖ ਮੰਤਰੀ ਵੱਲੋਂ ਕੀਤੀ ਗਈ ਹੈ।