Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ

ਚੰਡੀਗੜ੍ਹ: ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ 16 ਨਵੰਬਰ ਤੋਂ ਤਿੰਨ ਰੋਜ਼ਾ ਹੜਤਾਲ ਅਤੇ ਧਰਨੇ ਦੇਣ ਦਾ ਐਲਾਨ ਕਰਨ ਵਾਲੀ ਟਰਾਂਸਪੋਰਟ ਮੁਲਾਜ਼ਮ ਜਥੇਬੰਦੀ (PUNBUS/PRTC ਦੇ ਕੱਚੇ ਮੁਲਾਜ਼ਮਾਂ) ਨੇ ਆਪਣਾ ਸੰਘਰਸ਼ ਮੁਲਤਵੀ ਕਰ ਦਿੱਤਾ ਹੈ। ਜਥੇਬੰਦੀ ਮੁਤਾਬਕ ਸਰਕਾਰ ਨਾਲ ਹੋਈਆਂ ਦੋ ਮੀਟਿੰਗਾਂ ਵਿੱਚ ਮੰਗਾਂ ’ਤੇ ਸਹਿਮਤੀ ਬਣਨ ਅਤੇ ਅਗਲੀ ਕਾਰਵਾਈ ਦੇ ਭਰੋਸੇ ਤੋਂ ਬਾਅਦ ਇਹ ਫੈਸਲਾ ਲਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ
  • ਸਰਕਾਰ ਨਾਲ 10 ਅਤੇ 13 ਨਵੰਬਰ ਨੂੰ ਹੋਈਆਂ ਮੀਟਿੰਗਾਂ ਤੋਂ ਬਾਅਦ ਜਥੇਬੰਦੀ ਦਾ ਫੈਸਲਾ
  • 17 ਨਵੰਬਰ ਦੀ ਮੀਟਿੰਗ ਤੱਕ ਟਾਲਿਆ ਹੜਤਾਲ ਦਾ ਪ੍ਰੋਗਰਾਮ

ਚੰਡੀਗੜ੍ਹ: ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ 16 ਨਵੰਬਰ ਤੋਂ ਤਿੰਨ ਰੋਜ਼ਾ ਹੜਤਾਲ ਅਤੇ ਧਰਨੇ ਦੇਣ ਦਾ ਐਲਾਨ ਕਰਨ ਵਾਲੀ ਟਰਾਂਸਪੋਰਟ ਮੁਲਾਜ਼ਮ ਜਥੇਬੰਦੀ (PUNBUS/PRTC ਦੇ ਕੱਚੇ ਮੁਲਾਜ਼ਮਾਂ) ਨੇ ਆਪਣਾ ਸੰਘਰਸ਼ ਮੁਲਤਵੀ ਕਰ ਦਿੱਤਾ ਹੈ। ਜਥੇਬੰਦੀ ਮੁਤਾਬਕ ਸਰਕਾਰ ਨਾਲ ਹੋਈਆਂ ਦੋ ਮੀਟਿੰਗਾਂ ਵਿੱਚ ਮੰਗਾਂ ’ਤੇ ਸਹਿਮਤੀ ਬਣਨ ਅਤੇ ਅਗਲੀ ਕਾਰਵਾਈ ਦੇ ਭਰੋਸੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਜਥੇਬੰਦੀ ਦੇ ਰੋਸ ਨੂੰ ਦੇਖਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਦੇ ਨਿਰਦੇਸ਼ਾਂ ’ਤੇ ਸਕੱਤਰ ਟਰਾਂਸਪੋਰਟ ਵੱਲੋਂ 10 ਅਤੇ 13 ਨਵੰਬਰ 2026 ਨੂੰ ਪੈਨਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਉਨ੍ਹਾਂ ਨੂੰ ਲਾਗੂ ਕਰਨ ਲਈ ਕਾਰਵਾਈ ਸ਼ੁਰੂ ਕਰਨ ’ਤੇ ਸਹਿਮਤੀ ਬਣੀ।

ਜਥੇਬੰਦੀ ਅਨੁਸਾਰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣ ਦੀ ਪ੍ਰਕਿਰਿਆ ਅਗਲੇ ਹਫ਼ਤੇ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਕੀ ਕਾਰਨਾਂ ਕਰਕੇ ਆਈ ਸਰਵਿਸ ਬ੍ਰੇਕ ਦੇ ਮਾਮਲਿਆਂ ਨੂੰ ਅਪੀਲ ਕਮੇਟੀ ਰਾਹੀਂ ਸੁਣਵਾਈ ਕਰਕੇ ਕੰਟਰੈਕਟ ’ਤੇ ਲੈਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸਰਵਿਸ ਰੂਲ ਲਾਗੂ ਕਰਨ ਸਮੇਤ ਹੋਰ ਮੰਗਾਂ ਬਾਰੇ ਵੀ ਲਿਖਤੀ ਪ੍ਰੋਸੀਡਿੰਗ ਪੱਤਰ ਜਾਰੀ ਕੀਤੇ ਗਏ ਹਨ। ਇਨ੍ਹਾਂ ਫੈਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਜਥੇਬੰਦੀ ਨੇ 16 ਨਵੰਬਰ ਤੋਂ ਉਲੀਕੀ ਤਿੰਨ ਰੋਜ਼ਾ ਹੜਤਾਲ ਅਤੇ ਧਰਨੇ ਦਾ ਪ੍ਰੋਗਰਾਮ 17 ਨਵੰਬਰ 2026 ਨੂੰ ਸਰਕਾਰ ਨਾਲ ਹੋਣ ਵਾਲੀ ਅਗਲੀ ਮੀਟਿੰਗ ਤੱਕ ਮੁਲਤਵੀ ਕਰ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News