Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

MLA ਅਨਮੋਲ ਗਗਨ ਮਾਨ ਦੇ ਪਤੀ ਸਣੇ ਤਿੰਨ ਨੂੰ ਦੋ-ਦੋ ਸਾਲ ਦੀ ਸਜ਼ਾ

Anmol Gagan Maan husband case; ਇਥੋਂ ਦੀ ਅਦਾਲਤ ਨੇ 3.5 ਕਰੋੜ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਹਾਊਸਿੰਗ ਪ੍ਰਾਜੈਕਟ ਕੰਪਨੀ ਦੇ ਹਿੱਸੇਦਾਰਾਂ ਖ਼ਿਲਾਫ਼ ਚੱਲ ਰਹੇ ਕੇਸ ਵਿੱਚ ਤਿੰਨ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀਆਂ ਵਿੱਚ ਖਰੜ ਤੋਂ ਵਿਧਾਇਕਾ Anmol Gagan Maan ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
MLA ਅਨਮੋਲ ਗਗਨ ਮਾਨ ਦੇ ਪਤੀ ਸਣੇ ਤਿੰਨ ਨੂੰ ਦੋ-ਦੋ ਸਾਲ ਦੀ ਸਜ਼ਾ

Anmol Gagan Maan husband case; ਇਥੋਂ ਦੀ ਅਦਾਲਤ ਨੇ 3.5 ਕਰੋੜ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਹਾਊਸਿੰਗ ਪ੍ਰਾਜੈਕਟ ਕੰਪਨੀ ਦੇ ਹਿੱਸੇਦਾਰਾਂ ਖ਼ਿਲਾਫ਼ ਚੱਲ ਰਹੇ ਕੇਸ ਵਿੱਚ ਤਿੰਨ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ।

ਦੋਸ਼ੀਆਂ ਵਿੱਚ ਖਰੜ ਤੋਂ ਵਿਧਾਇਕਾ Anmol Gagan Maan ਦੇ ਪਤੀ Shahbaz Singh Sohi ਵਾਸੀ ਜ਼ੀਰਕਪੁਰ, ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਸ਼ਾਮਲ ਹਨ। ਇਹ ਫ਼ੈਸਲਾ ਲਗਭਗ ਸੱਤ ਸਾਲ ਚੱਲੀ ਸੁਣਵਾਈ ਤੋਂ ਬਾਅਦ ਜੁਡੀਸ਼ਲ ਮੈਜਿਸਟ੍ਰੇਟ ਫਸਟ ਕਲਾਸ Parneet Kaur ਨੇ ਸੁਣਾਇਆ।

ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਦੋ-ਦੋ ਸਾਲ ਦੀ ਕੈਦ ਦੇ ਨਾਲ 10-10 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ। ਹਾਲਾਂਕਿ ਫ਼ੈਸਲੇ ਤੋਂ ਬਾਅਦ ਤਿੰਨਾਂ ਨੇ ਮੌਕੇ ’ਤੇ ਹੀ ਜ਼ਮਾਨਤ ਹਾਸਲ ਕਰ ਲਈ।

ਇਹ ਮਾਮਲਾ ਸਾਲ 2018 ਵਿੱਚ ਸਾਹਮਣੇ ਆਇਆ ਸੀ, ਜਦੋਂ ਸ਼ਿਕਾਇਤਕਰਤਾ Kamaljit Singh Kama ਨੇ ਠੱਗੀ ਦੇ ਦੋਸ਼ ਲਗਾਉਂਦੇ ਹੋਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

Read Latest News and Breaking News at Daily Post TV, Browse for more News

Ad
Ad

Punjab District News