Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪਿੰਡ ਦੇ ਵਿਕਾਸ ਕੰਮਾਂ ਨੂੰ ਲੈ ਕੇ ਹੋਈ ਦੋ ਧਿਰਾਂ ਦੀ ਲੜਾਈ ਵਿਚ ਤਿੰਨ ਜ਼ਖਮੀ

ਦੋਵਾਂ ਪਾਰਟੀਆਂ ਨੇ ਇਕ ਦੂਜੇ ‘ਤੇ ਲਗਾਏ ਕੁੱਟਮਾਰ ਦੇ ਦੋਸ਼ Latest Punjab news: ਕਪੂਰਥਲਾ ਦੇ ਫੱਤੂਢੀਂਗਾ ਵਿਖੇ ਦੋ ਧਿਰਾਂ ਦੀ ਹੋਈ ਲੜਾਈ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਮੁੜ ਦੋਵੇਂ ਧਿਰ ਆਹਮੋ ਸਾਹਮਣੇ ਹੋ ਗਈਆਂ | ਜਿਸ ‘ਤੇ ਡਿਊਟੀ ਡਾਕਟਰ ਨੇ ਪੁਲਿਸ ਕੰਟਰੋਲ ‘ਤੇ ਫੋਨ ਕਰਕੇ ਪੁਲਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਦੋਵਾਂ ਪਾਰਟੀਆਂ ਨੇ ਇਕ ਦੂਜੇ ‘ਤੇ ਲਗਾਏ ਕੁੱਟਮਾਰ ਦੇ ਦੋਸ਼

Latest Punjab news: ਕਪੂਰਥਲਾ ਦੇ ਫੱਤੂਢੀਂਗਾ ਵਿਖੇ ਦੋ ਧਿਰਾਂ ਦੀ ਹੋਈ ਲੜਾਈ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਮੁੜ ਦੋਵੇਂ ਧਿਰ ਆਹਮੋ ਸਾਹਮਣੇ ਹੋ ਗਈਆਂ | ਜਿਸ ‘ਤੇ ਡਿਊਟੀ ਡਾਕਟਰ ਨੇ ਪੁਲਿਸ ਕੰਟਰੋਲ ‘ਤੇ ਫੋਨ ਕਰਕੇ ਪੁਲਿਸ ਨੂੰ ਮੌਕੇ ‘ਤੇ ਸੱਦਿਆ |

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕੁੱਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਜਦਕਿ ਬਾਕੀ ਮੌਕੇ ਤੋਂ ਫ਼ਾਰ ਹੋ ਗਏ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਗੁਰਦੀਪ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਫੱਤੂਢੀਂਗਾ ਨੇ ਦੱਸਿਆ ਕਿ ਉਸਦੇ ਪਿਤਾ ਪਿੰਡ ਦੇ ਸਰਪੰਚ ਹਨ ਤੇ ਉਨ੍ਹਾਂ ਨੇ ਮਤਾ ਪਾ ਕੇ ਪਿੰਡ ਵਿਚ ਗਲੀਆਂ ਵਿਚ ਹੋਏ ਨਜਾਇਜ਼ ਕਬਜ਼ੇ ਹਟਾਉਣੇ ਸ਼ੁਰੂ ਕੀਤੇ ਸਨ |

ਦੂਜੀ ਧਿਰ ਦੇ ਮਲੂਕ ਸਿੰਘ ਪੁੱਤਰ ਬਹਾਦਰ ਸਿੰਘ ਨੇ ਕਥਿਤ ਤੌਰ ‘ਤੇ ਉਨ੍ਹਾਂ ਦੇ ਇਨ੍ਹਾਂ ਕੰਮਾਂ ਵਿਚ ਵਿਘਣ ਪਾਉਣ ਦੀ ਕੋਸ਼ਿਸ਼ ਕੀਤੀ ਨਜਾਇਜ਼ ਤੋੜੇ ਗਏ ਥੜੇ ਨੂੰ ਮੁੜ ਬਣਾਕੇ ਕੇ ਸੋਸ਼ਲ ਮੀਡੀਆ ‘ਤੇ ਪਾਇਆ | ਜਦੋਂ ਇਸ ਸਬੰਧੀ ਉਨ੍ਹਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਹਮਲਾ ਕਰਕੇ ਮੈਨੂੰ ਤੇ ਕਰਨਵੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਸ਼ਾਹਕੋਟ ਨੂੰ ਜ਼ਖ਼ਮੀ ਕਰ ਦਿੱਤਾ | ਦੂਜੀ ਧਿਰ ਦੇ ਮਲੂਕ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੀਆਂ ਕਮੀਆਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਜਾਗਰੂਕ ਕਰਦਾ ਹੈ ਜਿਸ ਕਾਰਨ ਅੱਜ ਸਵੇਰੇ ਮੇਰੇ ਭਰਾ ਦੇ ਲੜਕੇ ਨੂੰ ਗੁਰਦੀਪ ਸਿੰਘ ਤੇ ਉਸਦੇ ਸਾਥੀਆਂ ਨੇ ਥਾਣਾ ਫੱਤੂਢੀਂਗਾ ਵਿਖੇ ਫੜਾ ਦਿੱਤਾ |

ਜਦੋਂ ਮੈਂ ਫੱਤੂਢੀਂਗਾ ਥਾਣੇ ਵੱਲ ਨੂੰ ਜਾ ਰਿਹਾ ਸੀ ਤਾਂ ਗੁਰਦੀਪ ਸਿੰਘ ਤੇ ਉਸਦੇ ਸਾਥੀਆਂ ਨੇ ਮੇਰੇ ‘ਤੇ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ | ਜਦੋਂ ਮੈਂ ਇਲਾਜ ਲਈ ਸਿਵਲ ਹਸਪਤਾਲ ਆਇਆ ਤਾਂ ਇੱਥੇ ਵੀ ਉਨ੍ਹਾਂ ਨੇ ਮੇਰੇ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਮਾਹੌਲ ਸ਼ਾਂਤ ਕੀਤਾ | ਇਸ ਸਬੰਧੀ ਡਿਊਟੀ ਡਾ. ਰਾਹੁਲ ਨੇ ਦੋਵਾਂ ਧਿਰਾਂ ਦੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਹੈ ਤੇ ਦੋਵਾਂ ਧਿਰਾਂ ਦਾ ਇਲਾਜ ਜਾਰੀ ਹੈ |

Read Latest News and Breaking News at Daily Post TV, Browse for more News

Ad
Ad

Punjab District News