ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ‘ਚ ਅੱਜ ਖੇਡੇ ਜਾਣਗੇ 3 ਮੁਕਾਬਲੇ, ਸ਼ਾਮ ਨੂੰ ਭਾਰਤ ਤੇ ਜਾਪਾਨ ਹੋਣਗੇ ਆਹਮੋ-ਸਾਹਮਣੇ
ਜਲੰਧਰ: ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਤਹਿਤ ਅੱਜ ਜਲੰਧਰ ਵਿੱਚ ਤਿੰਨ ਅਹਿਮ ਮੁਕਾਬਲੇ ਖੇਡੇ ਜਾਣਗੇ। ਇਨ੍ਹਾਂ ਵਿੱਚ ਭਾਰਤ ਅਤੇ ਜਾਪਾਨ ਵਿਚਾਲੇ ਹੋਣ ਵਾਲੇ ਮੈਚ ’ਤੇ ਹਾਕੀ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ। ਅੱਜ ਦੇ ਮੈਚਾਂ ਦੀ ਸ਼ੁਰੂਆਤ ਦੁਪਹਿਰ 2:30 ਵਜੇ ਬੰਗਲਾਦੇਸ਼ ਅਤੇ ਮਲੇਸ਼ੀਆ ਵਿਚਾਲੇ ਮੁਕਾਬਲੇ ਨਾਲ ਹੋਵੇਗੀ। ਇਸ ਤੋਂ ਬਾਅਦ ਸ਼ਾਮ 4:45 ਵਜੇ ਦੱਖਣੀ ਕੋਰੀਆ ਦੀ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਜਲੰਧਰ: ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਤਹਿਤ ਅੱਜ ਜਲੰਧਰ ਵਿੱਚ ਤਿੰਨ ਅਹਿਮ ਮੁਕਾਬਲੇ ਖੇਡੇ ਜਾਣਗੇ। ਇਨ੍ਹਾਂ ਵਿੱਚ ਭਾਰਤ ਅਤੇ ਜਾਪਾਨ ਵਿਚਾਲੇ ਹੋਣ ਵਾਲੇ ਮੈਚ ’ਤੇ ਹਾਕੀ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।
ਅੱਜ ਦੇ ਮੈਚਾਂ ਦੀ ਸ਼ੁਰੂਆਤ ਦੁਪਹਿਰ 2:30 ਵਜੇ ਬੰਗਲਾਦੇਸ਼ ਅਤੇ ਮਲੇਸ਼ੀਆ ਵਿਚਾਲੇ ਮੁਕਾਬਲੇ ਨਾਲ ਹੋਵੇਗੀ। ਇਸ ਤੋਂ ਬਾਅਦ ਸ਼ਾਮ 4:45 ਵਜੇ ਦੱਖਣੀ ਕੋਰੀਆ ਦੀ ਟੱਕਰ ਚੀਨ ਨਾਲ ਹੋਵੇਗੀ।
ਦਿਨ ਦਾ ਆਖ਼ਰੀ ਅਤੇ ਭਾਰਤੀ ਪ੍ਰਸ਼ੰਸਕਾਂ ਲਈ ਖ਼ਾਸ ਮੁਕਾਬਲਾ ਸ਼ਾਮ 7 ਵਜੇ ਭਾਰਤ ਅਤੇ ਜਾਪਾਨ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ਨੂੰ ਲੈ ਕੇ ਹਾਕੀ ਪ੍ਰੇਮੀਆਂ ਵਿੱਚ ਉਤਸ਼ਾਹ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਭਾਰਤੀ ਟੀਮ ਦੇ ਪ੍ਰਦਰਸ਼ਨ ’ਤੇ ਰਹਿਣਗੀਆਂ।