Murder in Sri Mukatsar Sahib: ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਲਮਗੜ੍ਹ ਦਾ ਹੈ। ਜਿੱਥੇ 34 ਸਾਲਾਂ ਜਗਦੀਪ ਸਿੰਘ ਨਾਂ ਦੇ ਨੌਜਵਾਨ ਦਾ ਕਿਰਚਾ ਮਾਰ ਕੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।
ਇਸ ਕਤਲ ਨੂੰ ਲੈ ਕੇ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਅੱਜ ਬਲਬਗੜ੍ਹ ਦੇ ਹੀ ਰਹਿਣ ਵਾਲੇ ਤਿੰਨ ਵਿਅਕਤੀਆਂ ਨੇ ਜਗਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਉੱਥੇ ਹੀ ਇਨ੍ਹਾਂ ਦਾ ਕਹਿਣਾ ਸੀ ਕਿ ਅੱਜ ਪਿੰਡ ‘ਚ ਇਨ੍ਹਾਂ ਦਾ ਆਪਸੀ ਰਾਜੀਨਾਮਾ ਹੋਣਾ ਸੀ ਪਰ ਰਾਜਨਾਮੇ ਤੋਂ ਪਹਿਲਾਂ ਅਜਿਹੇ ਕਾਰੇ ਨੂੰ ਅੰਜਾਮ ਦੇ ਦਿੱਤਾ ਗਿਆ।
ਪੀੜਤ ਪਰਿਵਾਰ ਹੁਣ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ।