Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ

Three shooters arrested for opening fire at Gulab Sidhu’s house: ਬਰਨਾਲਾ: ਬਰਨਾਲਾ ਪੁਲੀਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਸੂਤਰਾਂ ਮੁਤਾਬਕ ਫੜੇ ਗਏ ਤਿੰਨੇ ਮੁਲਜ਼ਮ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਹਨ। ਜਾਣਕਾਰੀ ਅਨੁਸਾਰ ਵਾਰਦਾਤ ਵਾਲੀ ਰਾਤ ਤਿੰਨੇ ਮੁਲਜ਼ਮ ਮੋਟਰਸਾਈਕਲ ’ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ
  • ਮੋਟਰਸਾਈਕਲ ’ਤੇ ਆਏ ਸਨ ਮੁਲਜ਼ਮ
  • 2 ਨੇ ਚਲਾਈਆਂ ਸੀ ਗੋਲੀਆਂ, ਤੀਜੇ ਨੇ ਬਣਾਈ ਸੀ ਵੀਡੀਓ

Three shooters arrested for opening fire at Gulab Sidhu’s house: ਬਰਨਾਲਾ: ਬਰਨਾਲਾ ਪੁਲੀਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਸੂਤਰਾਂ ਮੁਤਾਬਕ ਫੜੇ ਗਏ ਤਿੰਨੇ ਮੁਲਜ਼ਮ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਹਨ। ਜਾਣਕਾਰੀ ਅਨੁਸਾਰ ਵਾਰਦਾਤ ਵਾਲੀ ਰਾਤ ਤਿੰਨੇ ਮੁਲਜ਼ਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਗਾਇਕ ਦੇ ਘਰ ਪਹੁੰਚੇ ਸਨ। ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੇ ਗੋਲੀਆਂ ਚਲਾਈਆਂ, ਜਦਕਿ ਤੀਜੇ ਨੇ ਘਟਨਾ ਦੀ ਵੀਡੀਓ ਬਣਾਈ।

ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੀ ਰਿਹਾਇਸ਼ ‘ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਸੁਲਝਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀ.ਆਈ.ਜੀ. ਪਟਿਆਲਾ ਰੇਂਜ ਦੀ ਅਗਵਾਈ ਅਤੇ ਐਸ.ਐਸ.ਪੀ. ਬਰਨਾਲਾ ਸ੍ਰੀ ਸੰਜੀਵ ਗੋਇਲ ਦੇ ਨਿਰਦੇਸ਼ਾਂ ਹੇਠ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਮੁਕਾਬਲੇ ਤੋਂ ਬਾਅਦ ਗਿਰੋਹ ਦੇ ਮੈਂਬਰਾਂ ਨੂੰ ਅਸਲੇ ਅਤੇ ਗੱਡੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਮੌਕੇ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਲੰਘੀ 12-13 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਪਿੰਡ ਛਾਨਣੀ ਵਿਖੇ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਮੇਨ ਗੇਟ ‘ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਅਪਰਾਧੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਲਈ ਗਈ ਸੀ। ਇਸ ਸਬੰਧੀ ਥਾਣਾ ਬਰਨਾਲਾ ਵਿਖੇ ਬੋਲੜੀ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮਾਮਲਾ ਨੰਬਰ 182 ਦਰਜ ਕੀਤਾ ਗਿਆ ਸੀ।

ਪੁਲਿਸ ਵੱਲੋਂ ਤਕਨੀਕੀ ਅਤੇ ਵਿਗਿਆਨਕ ਤਰੀਕਿਆਂ ਨਾਲ ਤਲਾਸ਼ੀ ਅਭਿਆਨ ਚਲਾਉਂਦੇ ਹੋਏ 21 ਸਤੰਬਰ 2026 ਨੂੰ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਗੁਰਵਿੰਦਰ ਸਿੰਘ ਉਰਫ਼ ਸ਼ਕਤੀਮਾਨ ਉਰਫ਼ ਸਨੀ ਦਿਓਲ, ਵਾਸੀ ਗਾਗਾ, ਸੰਗਰੂਰ, ਗੁਰਪ੍ਰੀਤ ਸਿੰਘ ਉਰਫ਼ ਬਾਣਾ ਵਾਸੀ ਲਹਿਰਾਗਾਗਾ, ਸੰਗਰੂਰ, ਰਮਨਪ੍ਰੀਤ ਸਿੰਘ ਵਾਸੀ ਰਾਮਗੜ੍ਹ ਸੰਧੂਆਂ, ਸੰਗਰੂਰ ਗੌਰਵ ਸ਼ਰਮਾ ਉਰਫ਼ ਕ੍ਰਿਸ਼ਨ ਕੁਮਾਰ ਵਾਸੀ ਲਹਿਰਾ, ਸੰਗਰੂਰ ਦੋਸ਼ੀਆ ਨੂੰ ਗਿਰਫ਼ਤਾਰ ਕੀਤਾ ਗਿਆ ਹੈ।

22 ਸਤੰਬਰ 2026 ਨੂੰ ਜਦੋਂ ਪੁਲਿਸ ਟੀਮਾਂ ਮਾਨਸਾ ਸਾਈਡ ਤੋਂ ਆ ਰਹੇ ਇੱਕ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਘੇਰਾਬੰਦੀ ਕਰਨ ‘ਤੇ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਪੁਲਿਸ ਪਾਰਟੀ ‘ਤੇ ਜਾਨਲੇਵਾ ਫਾਇਰਿੰਗ ਕਰ ਦਿੱਤੀ, ਜੋ ਪੁਲਿਸ ਦੀ ਗੱਡੀ ‘ਤੇ ਲੱਗੀ।

ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਚਲਾਈ ਗੋਲੀ ਨਾਲ ਇੱਕ ਦੋਸ਼ੀ (ਗੁਰਵਿੰਦਰ ਸਿੰਘ) ਦੀ ਸੱਜਣੀ ਲੱਤ ਵਿੱਚ ਗੋਲੀ ਲੱਗੀ ਅਤੇ ਦੂਜਾ ਦੋਸ਼ੀ (ਗੁਰਪਿਆਰ ਸਿੰਘ) ਮੋਟਰਸਾਈਕਲ ਤੋਂ ਡਿੱਗ ਕੇ ਜ਼ਖਮੀ ਹੋ ਗਿਆ। ਦੋਹਾਂ ਨੂੰ ਹਿਰਾਸਤ ਵਿੱਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਨੇ ਇਸ ਪੂਰੇ ਆਪ੍ਰੇਸ਼ਨ ਦੌਰਾਨ ਹੇਠ ਲਿਖੇ ਹਥਿਆਰ ਅਤੇ ਗੱਡੀਆਂ ਬਰਾਮਦ ਕੀਤੀਆਂ ਹਨ, 03 ਪਿਸਟਲ ਮੈਗਜ਼ੀਨ ਸਮੇਤ – 2 ਦੇਸੀ, 1 30 ਬੋਰ, 10 ਜ਼ਿੰਦਾ ਕਾਰਤੂਸ ਅਤੇ 05 ਖੋਲ ਕਾਰਤੂਸ, 01 ਅਰਟਿਗਾ ਕਾਰ ਨੰਬਰ PB 11 DC 6753, 02 ਮੋਟਰਸਾਈਕਲ (ਬਿਨਾਂ ਨੰਬਰ),,,,ਪੁਲਿਸ ਅਧਿਕਾਰੀਆਂ ਅਨੁਸਾਰ ਫੜੇ ਗਏ ਦੋਸ਼ੀਆਂ ਦਾ ਸਬੰਧ ਵਿਦੇਸ਼ ਬੈਠੇ ਕ੍ਰਿਮੀਨਲਾਂ ਨਾਲ ਹੈ ਅਤੇ ਇਹ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਦੋਸ਼ੀਆਂ ਦਾ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News