Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਅੰਮ੍ਰਿਤਸਰ ਹਵਾਈ ਅੱਡੇ ’ਤੇ 16 ਯਾਤਰੀ ਫੜੇ, ਸਾਰਿਆਂ ਦੀਆਂ ਟਿਕਟਾਂ ਨਿਕਲੀਆਂ ਜਾਅਲੀ

Tickets of 16 passengers found to be fake: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਏਈ ਦੇ ਸ਼ਾਰਜਾਹ ਜਾਣ ਲਈ ਪਹੁੰਚੇ 16 ਯਾਤਰੀਆਂ ਦੀਆਂ ਟਿਕਟਾਂ ਜਾਂਚ ਦੌਰਾਨ ਜਾਅਲੀ ਪਾਈਆਂ ਗਈਆਂ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਕਰੀਬ 11 ਘੰਟਿਆਂ ਬਾਅਦ ਸਾਰੇ ਯਾਤਰੀਆਂ ਨੂੰ ਛੱਡ […]
By : Updated On: 16 Oct 2026 15:30:PM
ਅੰਮ੍ਰਿਤਸਰ ਹਵਾਈ ਅੱਡੇ ’ਤੇ 16 ਯਾਤਰੀ ਫੜੇ, ਸਾਰਿਆਂ ਦੀਆਂ ਟਿਕਟਾਂ ਨਿਕਲੀਆਂ ਜਾਅਲੀ
  • ਸ਼ਾਰਜਾਹ ਜਾਣ ਦੀ ਤਿਆਰੀ ’ਚ ਸਨ ਯਾਤਰੀ
  • 11 ਘੰਟੇ ਪੁੱਛਗਿੱਛ ਮਗਰੋਂ ਛੱਡਿਆ

Tickets of 16 passengers found to be fake: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਏਈ ਦੇ ਸ਼ਾਰਜਾਹ ਜਾਣ ਲਈ ਪਹੁੰਚੇ 16 ਯਾਤਰੀਆਂ ਦੀਆਂ ਟਿਕਟਾਂ ਜਾਂਚ ਦੌਰਾਨ ਜਾਅਲੀ ਪਾਈਆਂ ਗਈਆਂ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਕਰੀਬ 11 ਘੰਟਿਆਂ ਬਾਅਦ ਸਾਰੇ ਯਾਤਰੀਆਂ ਨੂੰ ਛੱਡ ਦਿੱਤਾ ਗਿਆ।

ਇਸ਼ਤਿਹਾਰ

ਹਵਾਈ ਅੱਡਾ ਥਾਣੇ ਦੀ ਐੱਸਐੱਚਓ ਕੁਲਜੀਤ ਕੌਰ ਨੇ ਦੱਸਿਆ ਕਿ 15 ਅਕਤੂਬਰ ਨੂੰ ਦੁਪਹਿਰ ਕਰੀਬ 12 ਵਜੇ ਸ਼ਾਰਜਾਹ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀਆਂ ਟਿਕਟਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ 16 ਯਾਤਰੀਆਂ ਦੀਆਂ ਟਿਕਟਾਂ ਸ਼ੱਕੀ ਲੱਗੀਆਂ। ਜਾਂਚ ਕਰਨ ’ਤੇ ਇਹ ਟਿਕਟਾਂ ਜਾਅਲੀ ਪਾਈਆਂ ਗਈਆਂ, ਜਿਸ ਤੋਂ ਬਾਅਦ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ।

ਰੁਜ਼ਗਾਰ ਲਈ ਵਿਦੇਸ਼ ਜਾ ਰਹੇ ਸਨ ਯਾਤਰੀ
ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਯਾਤਰੀ ਮਿਹਨਤ-ਮਜ਼ਦੂਰੀ ਕਰਨ ਲਈ ਵਿਦੇਸ਼ ਜਾ ਰਹੇ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਜਦਕਿ ਇੱਕ-ਦੋ ਯਾਤਰੀ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਹਨ।

ਜਾਅਲੀ ਟਿਕਟਾਂ ਦੇ ਸਰੋਤ ਦੀ ਜਾਂਚ
ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਟਿਕਟਾਂ ਕਿੱਥੋਂ ਤਿਆਰ ਕਰਵਾਈਆਂ ਗਈਆਂ ਸਨ ਅਤੇ ਕਿਸ ਨੇ ਯਾਤਰੀਆਂ ਨੂੰ ਮੁਹੱਈਆ ਕਰਵਾਈਆਂ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਸਾਰੇ ਯਾਤਰੀਆਂ ਨੇ ਟਿਕਟਾਂ ਇੱਕੋ ਥਾਂ ਤੋਂ ਲਈਆਂ ਸਨ ਜਾਂ ਵੱਖ-ਵੱਖ ਸਰੋਤਾਂ ਰਾਹੀਂ ਹਾਸਲ ਕੀਤੀਆਂ ਸਨ।

ਏਜੰਸੀਆਂ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਕਿਸੇ ਏਜੰਟ ਜਾਂ ਕਿਸੇ ਨੈੱਟਵਰਕ ਦੀ ਭੂਮਿਕਾ ਹੋ ਸਕਦੀ ਹੈ। ਹਵਾਈ ਅੱਡਾ ਪੁਲਿਸ ਮੁਤਾਬਕ, ਯਾਤਰੀਆਂ ਨੂੰ ਟਿਕਟਾਂ ਮੁਹੱਈਆ ਕਰਵਾਉਣ ਵਾਲੇ ਏਜੰਟ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News