Journalism Of Hope
BREAKING NEWS
ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ.....ਚੈੱਕ ਬਾਊਂਸ ਮਾਮਲੇ ’ਚ ਅਦਾਕਾਰ ਰਾਜਪਾਲ ਯਾਦਵ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ.....ਲਾਰੈਂਸ ਬਿਸ਼ਨੋਈ ਦਾ ਕਰੀਬੀ ਅਤੇ ਮੋਸਟ ਵਾਂਟੇਡ ਗੈਂਗਸਟਰ ਹੈਰੀ ਬਾਕਸਰ ਅਮਰੀਕਾ ਵਿੱਚ ਹਿਰਾਸਤ ’ਚ.........ਦਿਲਜੀਤ ਦੋਸਾਂਝ ‘ Las Vegas’ ’ਚ ਲੈਟਿਨ ਗ੍ਰੈਮੀ ਐਵਾਰਡਜ਼ ਦੌਰਾਨ ਕਰਨਗੇ ਪਰਫਾਰਮ.......ਦਿਲਜੀਤ ਦੋਸਾਂਝ ਦੇ ਇੰਦੌਰ ਕੰਸਰਟ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਨੋਟਿਸ ਜਾਰੀ......CBSE ਨੇ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਟਾਈਮ ਟੇਬਲ ਕੀਤਾ ਜਾਰੀ.....ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2,787 ਤੱਕ ਪਹੁੰਚੇ, ਤਰਨ ਤਾਰਨ ਸਭ ਤੋਂ ਅੱਗੇ

ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

ਮਾਨਸਾ : ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਅੱਜ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ। ਪਰਵਿੰਦਰ ਝੋਟਾ ਦੀ ਜੱਦੀ ਜ਼ਮੀਨ ਵਾਲੇ ਖੇਤ ਵਿੱਚ ਹੀ ਚਿਖਾ ਸਜਾਈ ਜਾਵੇਗੀ। ਚਕੇਰੀਆਂ ਰੋਡ ਸਥਿਤ ਇਸ ਜਗ੍ਹਾ ‘ਤੇ ਦੁਪਹਿਰ 12 ਤੋਂ 1 ਵਜੇ ਵਿਚਕਾਰ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ। ਐਕਸ਼ਨ ਕਮੇਟੀ ਅਨੁਸਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ
  • ਜੱਦੀ ਜ਼ਮੀਨ ‘ਤੇ ਸਜਾਈ ਜਾਵੇਗੀ ਚਿਖਾ
  • ਦੁਪਹਿਰ 12 ਤੋਂ 1 ਵਜੇ ਵਿਚਕਾਰ ਦਿੱਤੀ ਜਾਵੇਗੀ ਅੰਤਿਮ ਵਿਦਾਈ

ਮਾਨਸਾ : ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਅੱਜ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ। ਪਰਵਿੰਦਰ ਝੋਟਾ ਦੀ ਜੱਦੀ ਜ਼ਮੀਨ ਵਾਲੇ ਖੇਤ ਵਿੱਚ ਹੀ ਚਿਖਾ ਸਜਾਈ ਜਾਵੇਗੀ। ਚਕੇਰੀਆਂ ਰੋਡ ਸਥਿਤ ਇਸ ਜਗ੍ਹਾ ‘ਤੇ ਦੁਪਹਿਰ 12 ਤੋਂ 1 ਵਜੇ ਵਿਚਕਾਰ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ। ਐਕਸ਼ਨ ਕਮੇਟੀ ਅਨੁਸਾਰ ਪਹਿਲਾਂ ਝੋਟਾ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਲਿਜਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਧਰਨਾ ਸਥਾਨ ‘ਤੇ ਲਿਜਾਇਆ ਜਾਵੇਗਾ।

ਇਸ ਤੋਂ ਪਹਿਲਾਂ ਚੰਡੀਗੜ੍ਹ ਸਥਿਤ PGI ਵਿੱਚ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਹੀ PGI ਪਹੁੰਚ ਗਈ ਸੀ, ਪਰ 24 ਦਿਨਾਂ ਤੱਕ ਫ੍ਰੀਜ਼ਰ ਵਿੱਚ ਰਹਿਣ ਕਾਰਨ ਸਰੀਰ ਦਾ ਤਾਪਮਾਨ ਆਮ ਨਹੀਂ ਹੋ ਸਕਿਆ ਸੀ।

ਟ੍ਰੋਲ ਕਰਨ ਵਾਲਿਆਂ ਨੂੰ ਪਤਨੀ ਦਾ ਸਖ਼ਤ ਜਵਾਬ
ਇਸ ਦੌਰਾਨ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਰਿਵਾਰ ਦੀ ਹੋ ਰਹੀ ਟ੍ਰੋਲਿੰਗ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗੱਲਾਂ ਕਰਨ ਵਾਲੇ ਲੋਕ 12 ਬੋਰ ਦੀ ਬੰਦੂਕ ਲੈ ਕੇ ਮਾਨਸਾ ਆਉਣ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਗੋਲੀ ਮਾਰ ਦੇਣ।

Read Latest News and Breaking News at Daily Post TV, Browse for more News

Ad
Ad

Punjab District News