Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਸ੍ਰੀ ਦਰਬਾਰ ਸਾਹਿਬ ਤੋਂ ਅੱਜ (19 ਨਵੰਬਰ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ […]
Nishant Malyan
By : Updated On: 19 Nov 2025 08:29:AM
ਸ੍ਰੀ ਦਰਬਾਰ ਸਾਹਿਬ ਤੋਂ ਅੱਜ (19 ਨਵੰਬਰ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥

ਇਸ਼ਤਿਹਾਰ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥

ਪੰਜਾਬੀ ਵਿਆਖਿਆ

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥

Read Latest News and Breaking News at Daily Post TV, Browse for more News

Ad
Ad

Punjab District News