Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ (26 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Hukamnama Sahib: ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

Read Latest News and Breaking News at Daily Post TV, Browse for more News

Ad
Ad

Punjab District News