ਸ੍ਰੀ ਦਰਬਾਰ ਸਾਹਿਬ ਤੋਂ ਅੱਜ (15 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukumnama Sahib:ਅੱਜ ਦਾ ਫੁਰਮਾਣ ਸਲੋਕੁ ਮ: ੩ ॥ ਹੁਕਮਨਾਮਾ ਸਾਹਿਬ .com ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਵਿਆਖਿਆ:- ਭੁਲੇਖੇ ਵਿਚ ਭੁੱਲੀ ਹੋਈ ਮੈਂ […]
Khushi
By : Published: 15 Aug 2025 07:08:AM
ਸ੍ਰੀ ਦਰਬਾਰ ਸਾਹਿਬ ਤੋਂ ਅੱਜ (15 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukumnama Sahib:ਅੱਜ ਦਾ ਫੁਰਮਾਣ ਸਲੋਕੁ ਮ: ੩ ॥ ਹੁਕਮਨਾਮਾ ਸਾਹਿਬ .com ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥

ਵਿਆਖਿਆ:- ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ (ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ। ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ।1।

Read Latest News and Breaking News at Daily Post TV, Browse for more News

Ad
Ad