Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਸ੍ਰੀ ਦਰਬਾਰ ਸਾਹਿਬ ਤੋਂ ਅੱਜ (6 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ […]
Khushi
By : Updated On: 06 Aug 2025 07:10:AM
ਸ੍ਰੀ ਦਰਬਾਰ ਸਾਹਿਬ ਤੋਂ ਅੱਜ (6 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਇਸ਼ਤਿਹਾਰ

ਪੰਜਾਬੀ ਵਿਆਖਿਆ:ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Read Latest News and Breaking News at Daily Post TV, Browse for more News

Ad
Ad

Punjab District News