Moga Accidnet News: ਮੋਗਾ ਦੇ ਪਿੰਡ ਮਹਿਣਾ ਨੇੜੇ ਸੋਮਵਾਰ ਸਵੇਰੇ 5 ਵਜੇ ਦੇ ਕਰੀਬ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਦੀ ਕਾਰ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਟਰੈਕਟਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਟਰੈਕਟਰ ਚਾਲਕ ਅਤੇ ਕਾਰ ਚਾਲਕ ਗੰਭੀਰ ਜ਼ਖ਼ਮੀ ਹੋਏ। ਹਾਦਸੇ ‘ਚ ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ਼ ਚਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੈਕਟਰ ਚਾਲਕ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਬਲਕਾਰ ਸਿੰਘ ਨਾਲ ਲੱਕੜਾਂ ਲੈ ਕੇ ਮੰਡੀ ਜਾ ਰਹੇ ਸੀ ਤਾਂ ਪਿੱਛੇ ਤੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਟਰੈਕਟਰ ਟਰਾਲੀ ਪਲਟ ਗਈ, ਜਿਸ ਕਾਰਨ ਬਲਕਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਮੈਨੂੰ (ਜਸਵੀਰ) ਗੰਭੀਰ ਸੱਟਾਂ ਲੱਗੀਆਂ।
ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਇੱਕ ਟਰੈਕਟਰ ਟਰਾਲੀ ਜਗਰਾਉਂ ਤੋਂ ਲੱਕੜ ਲੈ ਕੇ ਮੋਗਾ ਲੱਕੜ ਮੰਡੀ ਵੱਲ ਆ ਰਹੀ ਸੀ। ਮੋਗਾ ਦੇ ਮੁੱਖ ਬੱਸ ਸਟੈਂਡ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਪਿੱਛੇ ਤੋਂ ਇੱਕ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਟਰਾਲੀ ਦੇ ਪਲਟਣ ਨਾਲ ਟਰੈਕਟਰ ਟਰਾਲੀ ‘ਚ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟਰੈਕਟਰ ਚਾਲਕ ਅਤੇ ਕਾਰ ਸਵਾਰ ਵੀ ਗੰਭੀਰ ਜ਼ਖ਼ਮੀ ਹੋ ਗਏ।
ਮ੍ਰਿਤਕ ਦੀ ਪਛਾਣ ਬਲਕਾਰ ਸਿੰਘ (42) ਵਾਸੀ ਜਗਰਾਉਂ ਵਜੋਂ ਹੋਈ ਹੈ। ਮ੍ਰਿਤਕ ਦੀਆਂ ਤਿੰਨ ਧੀਆਂ ਅਤੇ ਦੋ ਪੁੱਤਰ ਹਨ। ਟਰੈਕਟਰ ਟਰਾਲੀ ਚਾਲਕ ਜਸਵੀਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਉਹ ਆਪਣੇ ਦੋਸਤ ਬਲਕਾਰ ਸਿੰਘ ਨਾਲ ਆਪਣੀ ਟਰੈਕਟਰ ਟਰਾਲੀ ਵਿੱਚ ਜਗਰਾਉਂ ਤੋਂ ਲੱਕੜਾਂ ਭਰ ਕੇ ਮੋਗਾ ਲੱਕੜ ਮੰਡੀ ਵੱਲ ਆ ਰਿਹਾ ਸੀ। ਮੋਗਾ ਦੇ ਮਹਿਣਾ ਬੱਸ ਸਟੈਂਡ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਪਿੱਛੇ ਤੋਂ ਆ ਰਹੀ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ।
ਜ਼ਖ਼ਮੀ ਕਾਰ ਚਾਲਕ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਰੋਡਵੇਜ਼ ਦਾ ਕੱਚਾ ਮੁਲਾਜ਼ਮ ਹੈ। ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਸਵੇਰੇ ਉਹ ਆਪਣੀ ਕਾਰ ‘ਚ ਜਗਰਾਓਂ ਤੋਂ ਮੋਗਾ ਆ ਰਿਹਾ ਸੀ ਕਿ ਮੋਗਾ ਦੇ ਪਿੰਡ ਮਹਿਣਾ ਨੇੜੇ ਇਕ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਨ ਗਿਆ ਤਾਂ ਉਸ ਦੀ ਟੱਕਰ ਹੋ ਗਈ।