Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ

Bathinda Road Accident; ਬਠਿੰਡਾ ਦੇ ਮਤੀਦਾਸ ਨਗਰ ਨਜ਼ਦੀਕ ਮਾਨਸਾ ਬਠਿੰਡਾ ਮੇਨ ਹਾਈਵੇ ਉੱਤੇ ਰਾਤ ਕਰੀਬ 3 ਵਜੇ ਧੁੰਦ ਕਾਰਨ ਟਰਾਲੇ ਅਤੇ ਪਿਕਅਪ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਦੋਨੋਂ ਵਾਹਨ ਬੁਰੀ ਤਰਾਂ ਨੁਕਸਾਨੇ ਗਏ। ਇਸ ਘਟਨਾ ‘ਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਦ ਕਿ ਇਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ

Bathinda Road Accident; ਬਠਿੰਡਾ ਦੇ ਮਤੀਦਾਸ ਨਗਰ ਨਜ਼ਦੀਕ ਮਾਨਸਾ ਬਠਿੰਡਾ ਮੇਨ ਹਾਈਵੇ ਉੱਤੇ ਰਾਤ ਕਰੀਬ 3 ਵਜੇ ਧੁੰਦ ਕਾਰਨ ਟਰਾਲੇ ਅਤੇ ਪਿਕਅਪ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।


ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਦੋਨੋਂ ਵਾਹਨ ਬੁਰੀ ਤਰਾਂ ਨੁਕਸਾਨੇ ਗਏ। ਇਸ ਘਟਨਾ ‘ਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਦ ਕਿ ਇਕ ਵਿਅਕਤੀ ਗੰਭੀਰ ਰੂਪ ਜਖ਼ਮੀ ਹੋ ਗਿਆ। ਜਿਸਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਵਿਚ ਇਲਾਜ਼ ਲਈ ਭੇਜਿਆ ਗਿਆ।

ਇਸ ਸੜਕੀ ਹਾਦਸੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਗਈ ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਇਸ ਹਾਦਸੇ ਦਾ ਮੌਕੇ ‘ਤੇ ਪਹੁੰਚ ਕੇ ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਜ਼ਖਮੀਆਂ ਨੂੰ ਬਠਿੰਡਾ ਸਰਕਾਰੀ ਹਸਪਤਾਲ ਦੇ ਵਿੱਚ ਭੇਜਿਆ ਗਿਆ। ਜਿੱਥੇ ਇੱਕ ਵਿਅਕਤੀ ਦੀ ਹਾਦਸੇ ਦੌਰਾਨ ਮੌਕੇ ‘ਤੇ ਮੌਤ ਹੋ ਗਈ। ਇੱਕ ਜਖ਼ਮੀ ਸਥਾਨਕ ਸਰਕਾਰੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ।

ਇਸ ਮਾਮਲੇ ਸਬੰਧੀ ਸਹਾਰਾ ਜਨ ਸੇਵਾ ਟੀਮ ਦੇ ਮੈਂਬਰ ਸੰਦੀਪ ਗੋਇਲ ਦੇ ਵੱਲੋਂ ਦੱਸਿਆ ਗਿਆ ਕਿ ਪਿਕਅਪ ਗੱਡੀ ਜੋ ਕਿ ਅੰਮ੍ਰਿਤਸਰ ਸਾਹਿਬ ਤੋਂ ਮੂਸੇਵਾਲਾ ਪਿੰਡ ਮਾਨਸਾ ਜਾ ਰਹੀ ਸੀ। ਜਿੱਥੇ ਧੁੰਦ ਕਾਰਨ ਟਰਾਲੇ ਦੇ ਨਾਲ ਪਿਕਅਪ ਗੱਡੀ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਬਾਕੀ ਜ਼ੇਰੇ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News