Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੁਰਾਣੀ ਇਮਾਰਤ ਡਿੱਗਣ ਨਾਲ ਵਾਪਰਿਆ ਹਾਦਸਾ, ਮਜਦੂਰ ਮਲਬੇ ਹੇਠਾਂ ਦੱਬਿਆ

Khanna building collapse news; ਖੰਨਾ ਦੇ ਅਮਲੋਹ ਰੋਡ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਪੁਰਾਣੀ ਬਿਲਡਿੰਗ ਨੂੰ ਢਾਹੁੰਦੇ ਸਮੇਂ ਅਚਾਨਕ ਉਸਦਾ ਲੈਂਟਰ ਡਿੱਗ ਪਿਆ। ਇਸ ਹਾਦਸੇ ਵਿੱਚ ਇਕ ਮਜਦੂਰ ਮਲਬੇ ਹੇਠਾਂ ਦੱਬ ਗਿਆ, ਜਿਸਨੂੰ ਲਗਭਗ ਅੱਧੇ ਘੰਟੇ ਦੀ ਮੁਸ਼ੱਕਤ ਭਰੀ ਰੈਸਕਿਊ ਕਾਰਵਾਈ ਤੋਂ ਬਾਅਦ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਗਈ। ਮਿਲੀ ਜਾਣਕਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਰਾਣੀ ਇਮਾਰਤ ਡਿੱਗਣ ਨਾਲ ਵਾਪਰਿਆ ਹਾਦਸਾ, ਮਜਦੂਰ ਮਲਬੇ ਹੇਠਾਂ ਦੱਬਿਆ

Khanna building collapse news; ਖੰਨਾ ਦੇ ਅਮਲੋਹ ਰੋਡ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਪੁਰਾਣੀ ਬਿਲਡਿੰਗ ਨੂੰ ਢਾਹੁੰਦੇ ਸਮੇਂ ਅਚਾਨਕ ਉਸਦਾ ਲੈਂਟਰ ਡਿੱਗ ਪਿਆ। ਇਸ ਹਾਦਸੇ ਵਿੱਚ ਇਕ ਮਜਦੂਰ ਮਲਬੇ ਹੇਠਾਂ ਦੱਬ ਗਿਆ, ਜਿਸਨੂੰ ਲਗਭਗ ਅੱਧੇ ਘੰਟੇ ਦੀ ਮੁਸ਼ੱਕਤ ਭਰੀ ਰੈਸਕਿਊ ਕਾਰਵਾਈ ਤੋਂ ਬਾਅਦ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਗਈ।

ਮਿਲੀ ਜਾਣਕਾਰੀ ਮੁਤਾਬਕ ਅਮਲੋਹ ਰੋਡ ‘ਤੇ ਪੈਟਰੋਲ ਪੰਪ ਦੇ ਨੇੜੇ ਕਰੀਬ 25-30 ਸਾਲ ਪੁਰਾਣੀ ਬਿਲਡਿੰਗ ਨੂੰ ਢਾਹਿਆ ਜਾ ਰਿਹਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਮੌਕੇ ‘ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਨਹੀਂ ਸਨ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਮਜਦੂਰਾਂ ਵੱਲੋਂ ਬਿਲਡਿੰਗ ਦਾ ਬੀਮ ਤੋੜਿਆ ਗਿਆ, ਤਾਂ ਅਚਾਨਕ ਲੈਂਟਰ ਡਿੱਗ ਗਿਆ ਅਤੇ ਇੱਕ ਮਜਦੂਰ ਮਲਬੇ ਹੇਠਾਂ ਦੱਬ ਗਿਆ।

ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮਦਦ ਲਈ ਅੱਗੇ ਆਏ ਅਤੇ ਦੋ ਜੇਸੀਬੀ ਮਸ਼ੀਨਾਂ ਮੰਗਵਾ ਕੇ ਰੈਸਕਿਊ ਕਾਰਵਾਈ ਸ਼ੁਰੂ ਕੀਤੀ ਗਈ। ਕਰੀਬ ਅੱਧੇ ਘੰਟੇ ਦੀ ਜੱਦੋਜ਼ਹਿਦ ਤੋਂ ਬਾਅਦ ਮਜ਼ਦੂਰ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਲਿਆ ਗਿਆ। ਬਾਅਦ ਵਿੱਚ ਉਸਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਦੂਜੇ ਮਜ਼ਦੂਰ ਨੇ ਦੱਸਿਆ ਕਿ ਉਹ ਦੋਵੇਂ ਮਿਲ ਕੇ ਬਿਲਡਿੰਗ ਨੂੰ ਢਾਹ ਰਹੇ ਸਨ। ਜਿਵੇਂ ਹੀ ਬੀਮ ਨੂੰ ਤੋੜਿਆ ਗਿਆ, ਲੈਂਟਰ ਅਚਾਨਕ ਡਿੱਗ ਪਿਆ। ਉਸਨੇ ਕਿਹਾ ਕਿ ਉਹ ਤੁਰੰਤ ਉਥੋਂ ਭੱਜ ਕੇ ਆਪਣੀ ਜਾਨ ਬਚਾ ਗਿਆ, ਪਰ ਉਸਦਾ ਸਾਥੀ ਉਥੇ ਹੀ ਥੱਲੇ ਬੈਠ ਗਿਆ ਸੀ, ਜਿਸ ਕਰਕੇ ਉਹ ਮਲਬੇ ਹੇਠਾਂ ਦੱਬ ਗਿਆ।

ਮੌਕੇ ‘ਤੇ ਮੌਜੂਦ ਬਿਲਡਿੰਗ ਮਾਲਕ ਰਮੇਸ਼ ਸੂਦ ਨੇ ਕਿਹਾ ਕਿ ਉਹ ਖੁਦ ਮੌਕੇ ‘ਤੇ ਬੈਠ ਕੇ ਕੰਮ ਕਰਵਾ ਰਹੇ ਸਨ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਮਜਦੂਰ ਸਾਵਧਾਨੀ ਨਾਲ ਕੰਮ ਕਰ ਰਹੇ ਸਨ, ਪਰ ਇਹ ਹਾਦਸਾ ਅਚਾਨਕ ਵਾਪਰਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਵਿਨੋਦ ਕੁਮਾਰ ਨੇ ਕਿਹਾ ਕਿ ਮੌਕੇ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਤੇ ਕਿਸੇ ਤਰ੍ਹਾਂ ਦੀ ਲਾਪਰਵਾਹੀ ਤਾਂ ਨਹੀਂ ਹੋਈ।

ਇਸ ਹਾਦਸੇ ਨੇ ਇੱਕ ਵਾਰ ਫਿਰ ਨਿਰਮਾਣ ਅਤੇ ਢਾਹੁੰਦੇ ਕੰਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਕਮੀ ‘ਤੇ ਸਵਾਲ ਖੜੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਕੰਮਾਂ ਦੌਰਾਨ ਸਖ਼ਤ ਸੁਰੱਖਿਆ ਨਿਯਮ ਲਾਗੂ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਿਆ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News