Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਦਰਦਨਾਕ ਹਾਦਸਾ, ਵੈਸ਼ਨੋ ਦੇਵੀ ਜਾ ਰਹੇ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ, ਇੱਕ ਬੱਚਾ ਗੰਭੀਰ ਜ਼ਖ਼ਮੀ

Khanna road accident news; ਖੰਨਾ ਦੇ ਜੀਟੀ ਰੋਡ ‘ਤੇ ਸ਼ਨੀਵਾਰ ਤੜਕੇ ਇੱਕ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਤੋਂ ਮਾਤਾ ਸ਼੍ਰੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਪਰਿਵਾਰ ਗਾਜੀਆਬਾਦ ਜਿਲ੍ਹੇ ਦੇ ਮੁਰਾਦ ਨਗਰ ਦਾ ਰਹਿਣ ਵਾਲਾ ਹੈ। […]
Jaspreet Singh
By : Updated On: 04 Jul 2026 17:38:PM
ਦਰਦਨਾਕ ਹਾਦਸਾ, ਵੈਸ਼ਨੋ ਦੇਵੀ ਜਾ ਰਹੇ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ, ਇੱਕ ਬੱਚਾ ਗੰਭੀਰ ਜ਼ਖ਼ਮੀ
ਸੰਕੇਤਕ ਤਸਵੀਰ

Khanna road accident news; ਖੰਨਾ ਦੇ ਜੀਟੀ ਰੋਡ ‘ਤੇ ਸ਼ਨੀਵਾਰ ਤੜਕੇ ਇੱਕ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਤੋਂ ਮਾਤਾ ਸ਼੍ਰੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਪਰਿਵਾਰ ਗਾਜੀਆਬਾਦ ਜਿਲ੍ਹੇ ਦੇ ਮੁਰਾਦ ਨਗਰ ਦਾ ਰਹਿਣ ਵਾਲਾ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦਾ ਇਹ ਪਰਿਵਾਰ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਜਦੋਂ ਉਹ ਖੰਨਾ ਦੇ ਜੀਟੀ ਰੋਡ ‘ਤੇ ਪਹੁੰਚੇ ਤਾਂ ਇੱਕ ਗੱਡੀ ਦਾ ਟਾਇਰ ਪੰਚਰ ਹੋ ਗਿਆ। ਇਸ ਤੋਂ ਬਾਅਦ ਤੜਕੇ ਕਰੀਬ ਅਮਰਦੀਪ ਵਰਮਾ (32) ਅਤੇ ਉਸ ਦਾ ਦੋਸਤ ਵਿੱਕੀ (25) ਗੱਡੀ ਦਾ ਟਾਇਰ ਬਦਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਇੱਕ ਬੱਚਾ ਵੀ ਖੜ੍ਹਾ ਸੀ।

ਇਸੇ ਸਮੇਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਤਿੰਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਅਮਰਦੀਪ ਅਤੇ ਵਿੱਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਮੌਕੇ ‘ਤੇ ਪਹੁੰਚੀ। ਟੀਮ ਨੇ ਤੁਰੰਤ ਜ਼ਖ਼ਮੀ ਬੱਚੇ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਹਾਦਸਾਗ੍ਰਸਤ ਵਾਹਨਾਂ ਨੂੰ ਜੀਟੀ ਰੋਡ ਤੋਂ ਹਟਾ ਕੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਚਾਲਕ ਦੀ ਭਾਲ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News