ਪੰਜਾਬ ਵਿੱਚ 6 IAS ਸਮੇਤ 20 ਅਧਿਕਾਰੀਆਂ ਦੇ ਤਬਾਦਲੇ: ਇਨ੍ਹਾਂ ਵਿੱਚ 11 PCS ਅਤੇ 3 IFS ਸ਼ਾਮਲ
Punjab News: ਪੰਜਾਬ ਸਰਕਾਰ ਨੇ ਮੰਗਲਵਾਰ ਦੇਰ ਰਾਤ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 IAS ਅਧਿਕਾਰੀਆਂ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ 11 PCS ਅਤੇ 3 IAS ਸ਼ਾਮਲ ਹਨ। IAS ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ IAS […]
By :
ਮਨਵੀਰ ਰੰਧਾਵਾ
Updated On: 28 May 2025 08:48:AM
Punjab News: ਪੰਜਾਬ ਸਰਕਾਰ ਨੇ ਮੰਗਲਵਾਰ ਦੇਰ ਰਾਤ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 IAS ਅਧਿਕਾਰੀਆਂ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ 11 PCS ਅਤੇ 3 IAS ਸ਼ਾਮਲ ਹਨ। IAS ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ IAS ਨਵਜੋਤ ਕੌਰ ਨੂੰ ਵਧੀਕ ਸਕੱਤਰ ਪ੍ਰਸੋਨਲ ਵਿਭਾਗ ਅਤੇ ਆਬਕਾਰੀ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸੇ ਤਰ੍ਹਾਂ, IAS ਮੁਹੰਮਦ ਤਇਅਬ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। IAS ਮੋਨੀਸ਼ ਕੁਮਾਰ ਨੂੰ ਵਿਸ਼ੇਸ਼ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਅਹੁਦਾ ਸੌਂਪਿਆ ਗਿਆ ਹੈ।