Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਰਾਏਕੋਟ ਇਲਾਕੇ ਵਿੱਚ ਟਰਾਂਸਫਾਰਮਰ ਚੋਰੀਆਂ ਦਾ ਸਿਲਸਿਲਾ ਜਾਰੀ, ਕਿਸਾਨ ਪਰੇਸ਼ਾਨ

Raikot transformer theft; ਰਾਏਕੋਟ ਦੇ ਪਿੰਡ ਰੂਪਾਪੱਤੀ ਤੋਂ ਤਲਵੰਡੀ ਰਾਏ ਵਾਲੀ ਸੜਕ ਨੇੜੇ ਸਥਿਤ ਖੇਤਾਂ ਵਿੱਚ ਬੀਤੀ ਰਾਤ ਚੋਰਾਂ ਨੇ ਦੋ ਕਿਸਾਨਾਂ ਦੀਆਂ ਮੋਟਰਾਂ ‘ਤੇ ਲੱਗੇ ਬਿਜਲੀ ਸਪਲਾਈ ਟਰਾਂਸਫਾਰਮਰ ਚੋਰੀ ਕਰ ਲਏ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਪ੍ਰਭਾਵਿਤ ਕਿਸਾਨਾਂ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਲੱਖੋਵਾਲ ਦੇ ਬਲਾਕ ਪ੍ਰਧਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਏਕੋਟ ਇਲਾਕੇ ਵਿੱਚ ਟਰਾਂਸਫਾਰਮਰ ਚੋਰੀਆਂ ਦਾ ਸਿਲਸਿਲਾ ਜਾਰੀ, ਕਿਸਾਨ ਪਰੇਸ਼ਾਨ

Raikot transformer theft; ਰਾਏਕੋਟ ਦੇ ਪਿੰਡ ਰੂਪਾਪੱਤੀ ਤੋਂ ਤਲਵੰਡੀ ਰਾਏ ਵਾਲੀ ਸੜਕ ਨੇੜੇ ਸਥਿਤ ਖੇਤਾਂ ਵਿੱਚ ਬੀਤੀ ਰਾਤ ਚੋਰਾਂ ਨੇ ਦੋ ਕਿਸਾਨਾਂ ਦੀਆਂ ਮੋਟਰਾਂ ‘ਤੇ ਲੱਗੇ ਬਿਜਲੀ ਸਪਲਾਈ ਟਰਾਂਸਫਾਰਮਰ ਚੋਰੀ ਕਰ ਲਏ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਪ੍ਰਭਾਵਿਤ ਕਿਸਾਨਾਂ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਲੱਖੋਵਾਲ ਦੇ ਬਲਾਕ ਪ੍ਰਧਾਨ ਕਮਲਜੀਤ ਸਿੰਘ ਰੂਪਾਪੱਤੀ, ਲਛਮਣ ਸਿੰਘ ਬੁਰਜ ਨਕਲੀਆਂ, ਸੁਖਮਿੰਦਰ ਸਿੰਘ ਉਮਰਪੁਰਾ, ਮਨਜਿੰਦਰ ਸਿੰਘ ਤਲਵੰਡੀ ਅਤੇ ਜਗਦੀਪ ਸਿੰਘ ਦੀਪਾ ਨੇ ਦੱਸਿਆ ਕਿ ਇਲਾਕੇ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਇੱਕ ਚੋਰ ਗਿਰੋਹ ਸਰਗਰਮ ਹੈ ਜੋ ਖੇਤਾਂ ਵਿੱਚ ਲੱਗੇ ਬਿਜਲੀ ਟਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਕੜਕੜੀ ਸ਼ਾਹ ਫੀਡਰ ਤੋਂ ਚੱਲ ਰਹੇ ਖੇਤਾਂ ਵਿੱਚ ਕਿਸਾਨ ਦਿਲਬਾਗ ਸਿੰਘ ਦੀ ਮੋਟਰ ‘ਤੇ ਲੱਗਿਆ 100 ਕੇਵੀ ਅਤੇ ਕਿਸਾਨ ਲਛਮਣ ਸਿੰਘ ਦੀ ਮੋਟਰ ‘ਤੇ ਲੱਗਿਆ 63 ਕੇਵੀ ਟਰਾਂਸਫਾਰਮਰ ਤੋੜ ਕੇ ਅੰਦਰੋਂ ਕੀਮਤੀ ਸਮਾਨ ਅਤੇ ਤੇਲ ਚੋਰੀ ਕਰ ਲਿਆ। ਇਸ ਤੋਂ ਇਲਾਵਾ, ਕਿਸਾਨ ਸੁਖਵਿੰਦਰ ਸਿੰਘ ਦੀ ਮੋਟਰ ਵਾਲੇ ਕੋਠੇ ਦਾ ਤਾਲਾ ਤੋੜ ਕੇ ਦੋ ਸਪਰੇਅ ਪੰਪ ਅਤੇ ਸਬਮਰਸੀਬਲ ਮੋਟਰ ਦੀ ਕੇਬਲ ਵੀ ਚੋਰੀ ਕਰ ਲਈ ਗਈ।

ਕਿਸਾਨਾਂ ਨੇ ਦੱਸਿਆ ਕਿ ਪਿਛਲੇ 15 ਦਿਨਾਂ ਵਿੱਚ ਇਸ ਇਲਾਕੇ ਵਿੱਚ ਕਰੀਬ 15 ਟਰਾਂਸਫਾਰਮਰ ਚੋਰੀ ਹੋ ਚੁੱਕੇ ਹਨ। ਉਨ੍ਹਾਂ ਨੇ ਕਈ ਵਾਰ ਰਾਏਕੋਟ ਪੁਲਿਸ ਅਤੇ ਪਾਵਰਕਾਮ ਅਧਿਕਾਰੀਆਂ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ, ਪਰ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਇਹ ਚੋਰੀਆਂ ਉਨ੍ਹਾਂ ‘ਤੇ ਹੋਰ ਵੱਡਾ ਬੋਝ ਬਣ ਰਹੀਆਂ ਹਨ।

ਇਸ ਸਬੰਧੀ ਜਦੋਂ ਪਾਵਰਕਾਮ ਸਬ-ਡਿਵੀਜ਼ਨ ਰਾਏਕੋਟ ਦੇ ਐਸਡੀਓ ਕੁਲਦੀਪ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟਰਾਂਸਫਾਰਮਰ ਚੋਰੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਠੋਸ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਨਾਲ ਹੀ ਪੰਜਾਬ ਪੁਲਿਸ ਨੂੰ ਵੀ ਸ਼ਿਕਾਇਤਾਂ ਭੇਜ ਕੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News