Journalism Of Hope
BREAKING NEWS
Punjab Congress Rift: ਚੰਨੀ ਖੇਮੇ ਨਾਲ 2 ਘੰਟੇ ਦੀ ਮੈਰਾਥਨ ਬੈਠਕ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ.... Punjab Fresh Debt: ਪੰਜਾਬ ’ਤੇ ਹੋਰ ਭਾਰੀ ਹੋਵੇਗੀ ਕਰਜ਼ੇ ਦੀ ਪੰਡ! ਸਰਕਾਰ ਜੁਲਾਈ ਤੋਂ ਸਤੰਬਰ ਵਿਚਾਲੇ 13,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਦੀ ਤਿਆਰੀ ’ਚ...... ਪੇਪਰ ਲੀਕ ’ਤੇ PM ਮੋਦੀ ਦਾ ਕਾਰਵਾਈ ਦਾ ਭਰੋਸਾ, CJP ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ’ਤੇ ਅੜੀ; ਜੇ.ਪੀ. ਨੱਡਾ ਨੇ ਰਾਹੁਲ ਗਾਂਧੀ ’ਤੇ ਸਾਧਿਆ ਨਿਸ਼ਾਨਾ.... NEET ਪ੍ਰਦਰਸ਼ਨ: 'ਚਲੋ ਸੰਸਦ' ਮਾਰਚ ਦੌਰਾਨ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ 'ਤੇ ਭੜਕੇ ਅਰਿਜੀਤ ਸਿੰਘ; ਬੋਲੇ– "ਕੀ ਆਪਣੇ ਆਪ ਨੂੰ ਰੱਬ ਸਮਝ ਲਿਆ ਹੈ?"

Khelo India ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ

Khelo India Youth Games: ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ ਵੱਖ-ਵੱਖ ਥਾਂਵਾਂ ਉੱਤੇ ਲਏ ਜਾਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਲੋ […]
Jaspreet Singh
By : Updated On: 11 Apr 2025 21:35:PM
Khelo India ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ
Khelo India Youth Games

Khelo India Youth Games: ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ ਵੱਖ-ਵੱਖ ਥਾਂਵਾਂ ਉੱਤੇ ਲਏ ਜਾਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

ਇਸ਼ਤਿਹਾਰ

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਸੰਬੰਧੀ ਪੰਜਾਬ ਦੀ ਬਾਸਕਟਬਾਲ (ਕੁੜੀਆਂ) ਟੀਮ ਦੀ ਚੋਣ ਲਈ ਟ੍ਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ, ਹਾਕੀ (ਮੁੰਡੇ ਤੇ ਕੁੜੀਆਂ) ਲਈ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ, ਖੋ ਖੋ (ਮੁੰਡੇ ਤੇ ਕੁੜੀਆਂ) ਲਈ ਪੋਲੋ ਗਰਾਊਂਡ ਪਟਿਆਲਾ, ਵਾਲੀਬਾਲ (ਮੁੰਡੇ) ਲਈ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ, ਸੈਕਟਰ 63 ਮੁਹਾਲੀ ਅਤੇ ਕਬੱਡੀ (ਕੁੜੀਆਂ) ਟੀਮ ਦੀ ਚੋਣ ਲਈ ਟ੍ਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਲਏ ਜਾਣਗੇ। ਟ੍ਰਾਇਲ 13 ਅਪ੍ਰੈਲ ਨੂੰ ਸਵੇਰੇ 11 ਵਜੇ ਲਏ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News