ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬੇਅਦਬੀ ਮਾਮਲਿਆਂ ‘ਤੇ ਬਣੀ ਕਮੇਟੀ ਤੋਂ ਅਸਤੀਫਾ ਦਿੱਤਾ
Breaking News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬੇਅਦਬੀ ਰੋਕਣ ਲਈ ਬਣਾਈ ਗਈ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਕਮੇਟੀ ਵਿਧਾਨ ਸਭਾ ਵੱਲੋਂ ਵੱਖ-ਵੱਖ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਅਤੇ ਇਸ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਲਈ ਬਣਾਈ ਗਈ ਸੀ। ਬਾਜਵਾ ਇਸ ਕਮੇਟੀ […]
By :
Khushi
Updated On: 30 Oct 2025 18:43:PM
Breaking News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬੇਅਦਬੀ ਰੋਕਣ ਲਈ ਬਣਾਈ ਗਈ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਇਹ ਕਮੇਟੀ ਵਿਧਾਨ ਸਭਾ ਵੱਲੋਂ ਵੱਖ-ਵੱਖ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਅਤੇ ਇਸ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਲਈ ਬਣਾਈ ਗਈ ਸੀ। ਬਾਜਵਾ ਇਸ ਕਮੇਟੀ ਦੇ ਮੈਂਬਰ ਸਨ ਅਤੇ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਸਪੀਕਰ ਨੂੰ ਆਪਣਾ ਅਸਤੀਫਾ ਸੌਂਪਿਆ ਸੀ।
ਵਿਧਾਨ ਸਭਾ ਪ੍ਰਸ਼ਾਸਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।

ਇਹ ਕਮੇਟੀ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਅਤੇ ਸਜ਼ਾ ਦੀ ਸੰਭਾਵਨਾ ‘ਤੇ ਵਿਚਾਰ ਕਰਨ ਲਈ ਬਣਾਈ ਗਈ ਸੀ।