ਬਠਿੰਡਾ: ਸੋਮਵਾਰ ਦੁਪਹਿਰ ਬਠਿੰਡਾ-ਭੁੱਚੋ ਰੋਡ ‘ਤੇ ਭੁੱਚੋ ਟੋਲ ਪਲਾਜ਼ਾ ਨੇੜੇ ਇੱਕ ਟਰੱਕ ਅਤੇ ਇੱਕ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ, ਜਦੋਂ ਕਿ ਤਿੰਨ ਤੋਂ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਜਾ ਰਿਹਾ ਹੈ। ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ...