Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਹਿਮਾਚਲ ‘ਚ 50 ਤੋਂ ਵੱਧ ਸ਼ਰਧਾਲੂਆਂ ਨਾਲ ਭਰਿਆ ਟਰੱਕ ਖੱਡ ‘ਚ ਡਿੱਗਿਆ, ਦਰਜਨਾਂ ਲੋਕ ਹੋਏ ਜਖ਼ਮੀ

Una road accident; ਕਰਨਾਲ ਦੇ ਇੰਦਰੀ ਇਲਾਕੇ ਤੋਂ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨਾਂ ਦੀ ਯਾਤਰਾ ‘ਤੇ ਨਿਕਲੇ 50 ਤੋਂ ਵੱਧ ਸ਼ਰਧਾਲੂਆਂ ਨਾਲ ਭਰਿਆ ਟਰੱਕ ਮੰਗਲਵਾਰ ਸਵੇਰੇ ਊਨਾ ਜ਼ਿਲ੍ਹੇ ਵਿੱਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਮੁਤਾਬਕ ਸ਼ਰਧਾਲੂ ਪੀਰ ਨਿਗਾਹ ਦਰਬਾਰ ਵਿੱਚ ਮੱਥਾ ਟੇਕਣ ਤੋਂ ਬਾਅਦ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ […]
By : Updated On: 25 Aug 2026 18:11:PM
ਹਿਮਾਚਲ ‘ਚ 50 ਤੋਂ ਵੱਧ ਸ਼ਰਧਾਲੂਆਂ ਨਾਲ ਭਰਿਆ ਟਰੱਕ ਖੱਡ ‘ਚ ਡਿੱਗਿਆ, ਦਰਜਨਾਂ ਲੋਕ ਹੋਏ ਜਖ਼ਮੀ

Una road accident; ਕਰਨਾਲ ਦੇ ਇੰਦਰੀ ਇਲਾਕੇ ਤੋਂ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨਾਂ ਦੀ ਯਾਤਰਾ ‘ਤੇ ਨਿਕਲੇ 50 ਤੋਂ ਵੱਧ ਸ਼ਰਧਾਲੂਆਂ ਨਾਲ ਭਰਿਆ ਟਰੱਕ ਮੰਗਲਵਾਰ ਸਵੇਰੇ ਊਨਾ ਜ਼ਿਲ੍ਹੇ ਵਿੱਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਸ਼ਰਧਾਲੂ ਪੀਰ ਨਿਗਾਹ ਦਰਬਾਰ ਵਿੱਚ ਮੱਥਾ ਟੇਕਣ ਤੋਂ ਬਾਅਦ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਪਰ ਮੰਜ਼ਿਲ ‘ਤੇ ਪਹੁੰਚਣ ਤੋਂ ਪਹਿਲਾਂ ਹੀ ਟਰੱਕ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ।

ਉਤਰਾਈ ਅਤੇ ਮੋੜ ‘ਤੇ ਟਰੱਕ ਦਾ ਵਿਗੜਿਆ ਸੰਤੁਲਨ

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਪੀਰ ਨਿਗਾਹ ਤੋਂ ਕਰੀਬ 2 ਕਿਲੋਮੀਟਰ ਅੱਗੇ ਉਤਰਾਈ ਅਤੇ ਮੋੜ ਵਾਲੀ ਥਾਂ ‘ਤੇ ਵਾਪਰਿਆ। ਇਸ ਦੌਰਾਨ ਡਰਾਈਵਰ ਟਰੱਕ ‘ਤੇ ਕਾਬੂ ਨਹੀਂ ਰੱਖ ਸਕਿਆ ਅਤੇ ਵਾਹਨ ਸੜਕ ਤੋਂ ਹੇਠਾਂ ਖੱਡ ਵਿੱਚ ਪਲਟ ਗਿਆ।

ਟਰੱਕ ਦੇ ਖੱਡ ਵਿੱਚ ਡਿੱਗਦੇ ਹੀ ਮੌਕੇ ‘ਤੇ ਚੀਕ-ਪੁਕਾਰ ਮਚ ਗਈ। ਹਾਦਸੇ ਵਿੱਚ ਔਰਤਾਂ, ਮਰਦਾਂ ਅਤੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਜ਼ਖਮੀ ਹੋ ਗਏ।

ਰਾਹਗੀਰਾਂ ਨੇ ਸ਼ੁਰੂ ਕੀਤਾ ਰਾਹਤ ਕਾਰਜ

ਹਾਦਸੇ ਤੋਂ ਬਾਅਦ ਆਸ-ਪਾਸ ਮੌਜੂਦ ਲੋਕਾਂ, ਰਾਹਗੀਰਾਂ ਅਤੇ ਹੋਰ ਸ਼ਰਧਾਲੂਆਂ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਖੱਡ ਵਿੱਚ ਫਸੇ ਜ਼ਖਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ।

ਇਸ ਤੋਂ ਬਾਅਦ ਐਂਬੂਲੈਂਸ ਅਤੇ ਨਿੱਜੀ ਵਾਹਨਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਊਨਾ ਦੇ ਖੇਤਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਸ਼ੁਰੂ ਕੀਤਾ ਗਿਆ।

ਹਸਪਤਾਲ ਪਹੁੰਚੇ ਵੱਡੀ ਗਿਣਤੀ ‘ਚ ਜ਼ਖਮੀ, ਮਚੀ ਹਫੜਾ-ਦਫੜੀ

ਇੱਕੋ ਸਮੇਂ ਵੱਡੀ ਗਿਣਤੀ ਵਿੱਚ ਜ਼ਖਮੀਆਂ ਦੇ ਹਸਪਤਾਲ ਪਹੁੰਚਣ ਕਾਰਨ ਉੱਥੇ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ। ਗੰਭੀਰ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ PGI ਚੰਡੀਗੜ੍ਹ ਰੈਫਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਹਾਦਸੇ ਦੀ ਖ਼ਬਰ ਇੰਦਰੀ ਇਲਾਕੇ ਵਿੱਚ ਪਹੁੰਚਦੇ ਹੀ ਸ਼ਰਧਾਲੂਆਂ ਦੇ ਪਰਿਵਾਰਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਲੋਕ ਆਪਣੇ ਪਰਿਵਾਰਕ ਮੈਂਬਰਾਂ ਦੀ ਸਲਾਮਤੀ ਲਈ ਲਗਾਤਾਰ ਜਾਣਕਾਰੀ ਹਾਸਲ ਕਰਦੇ ਰਹੇ।

ਇੰਦਰੀ ਵਿੱਚ ਪਰਿਵਾਰਾਂ ਨੇ ਮੰਗੀ ਆਪਣੇਆਂ ਦੀ ਸਲਾਮਤੀ ਲਈ ਦੁਆ

ਧਾਰਮਿਕ ਯਾਤਰਾ ‘ਤੇ ਨਿਕਲੇ ਲੋਕਾਂ ਨਾਲ ਵਾਪਰੇ ਇਸ ਹਾਦਸੇ ਨੇ ਪੂਰੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਫਿਲਹਾਲ ਜ਼ਖਮੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਹਾਲਤ ਬਾਰੇ ਪ੍ਰਸ਼ਾਸਨ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News