Operation Seal: ਇਸ ਦੇ ਨਾਲ ਹੀ, ਪੁਲਿਸ ਹੁਣ ਜਾਂਚ ਕਰੇਗੀ ਕਿ ਇਹ ਸ਼ਰਾਬ ਕਿੱਥੇ ਭੇਜੀ ਜਾਣੀ ਸੀ। ਨਾਲ ਹੀ, ਇਸ ਪਿੱਛੇ ਕੌਣ ਲੋਕ ਸ਼ਾਮਲ ਹਨ।
Liquor caught in Mohali: ਮੋਹਾਲੀ ‘ਚ ਪੁਲਿਸ ਨੇ ਸ਼ਰਾਬ ਨਾਲ ਭਰਿਆ ਇੱਕ ਟਰੱਕ ਫੜਿਆ। ਇਸ ਚੋਂ 750 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ। ਇਹ ਸ਼ਰਾਬ ਚੰਡੀਗੜ੍ਹ ਤੋਂ ਹਰਿਆਣਾ ਜਾ ਰਹੀ ਸੀ। ਪੁਲਿਸ ਨੇ ਟਰੱਕ ਡਰਾਈਵਰ ਜਿੰਦਾ ਰਾਮ ਅਤੇ ਭੂਪੀ ਰਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਵੇਂ ਬਰਮਾਜੇਰ ਰਾਜਸਥਾਨ ਦੇ ਰਹਿਣ ਵਾਲੇ ਹਨ।
ਇਹ ਕਾਰਵਾਈ ਆਪ੍ਰੇਸ਼ਨ ਸੀਲ ਤਹਿਤ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸਨੂੰ ਇੱਕ ਵਿਸ਼ੇਸ਼ ਨਾਕੇ ‘ਤੇ ਫੜਿਆ ਗਿਆ ਸੀ। ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ, ਪੁਲਿਸ ਹੁਣ ਜਾਂਚ ਕਰੇਗੀ ਕਿ ਇਹ ਸ਼ਰਾਬ ਕਿੱਥੇ ਭੇਜੀ ਜਾਣੀ ਸੀ। ਨਾਲ ਹੀ, ਇਸ ਪਿੱਛੇ ਕੌਣ ਲੋਕ ਸ਼ਾਮਲ ਹਨ।
ਸੂਤਰਾਂ ਅਨੁਸਾਰ, ਇਹ ਸ਼ਰਾਬ ਚੰਡੀਗੜ੍ਹ ਵਿੱਚ ਬਣਦੀ ਹੈ ਅਤੇ ਇਸ ਰਸਤੇ ਰਾਹੀਂ ਇਸਦੀ ਤਸਕਰੀ ਕੀਤੀ ਜਾ ਰਹੀ ਸੀ। ਹੁਣ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਪੂਰੇ ਗਿਰੋਹ ਦੇ ਪਿੱਛੇ ਕੌਣ ਲੋਕ ਹਨ।
ਪਹਿਲਾਂ 600 ਲੀਟਰ ਮੀਥੇਨੌਲ ਜ਼ਬਤ ਕੀਤਾ
ਦੱਸ ਦੇਈਏ ਕਿ, ਪੰਜ ਦਿਨ ਪਹਿਲਾਂ, ਪਟਿਆਲਾ ਪੁਲਿਸ ਨੇ ਲਗਭਗ 600 ਲੀਟਰ ਮੀਥੇਨੌਲ ਜ਼ਬਤ ਕੀਤਾ ਸੀ, ਜੋ ਕਿ ਦਿੱਲੀ ਤੋਂ ਪੰਜਾਬ ਵਿੱਚ ਇੱਕ ਟਰੱਕ ਵਿੱਚ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਜਾ ਰਿਹਾ ਸੀ, ਇਸਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾਣੀ ਸੀ। ਇਹ ਦਾਅਵਾ ਪੰਜਾਬ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਗਿਆ ਸੀ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਮੀਥੇਨੌਲ ਦੀ ਵਿਕਰੀ ਲਈ ਇੱਕ ਦਿਸ਼ਾ-ਨਿਰਦੇਸ਼ ਬਣਾਇਆ ਜਾਵੇ ਤਾਂ ਜੋ ਇਸਦੀ ਦੁਰਵਰਤੋਂ ਨਾ ਹੋ ਸਕੇ। ਕੇਂਦਰ ਨੂੰ ਲਿਖੇ ਇੱਕ ਪੱਤਰ ਵਿੱਚ, ਉਸਨੇ ਉਦਯੋਗ ਐਕਟ 1951 ਦੇ ਤਹਿਤ ਮੀਥੇਨੌਲ ਲਈ ਸਖ਼ਤ ਨਿਯਮਾਂ ਦੀ ਮੰਗ ਕੀਤੀ ਹੈ। ਇਸ ਤੋਂ ਸਭ ਤੋਂ ਵੱਡਾ ਖ਼ਤਰਾ ਜ਼ਹਿਰੀਲੀ ਸ਼ਰਾਬ ਦਾ ਉਤਪਾਦਨ ਹੈ। ਉਸਨੇ ਕੇਂਦਰ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ।