Journalism Of Hope
BREAKING NEWS
PU ਵਿਦਿਆਰਥੀ ਸੰਘ ਚੋਣਾਂ ’ਚ ABVP ਨੇ ਮਾਰੀ ਬਾਜ਼ੀ,ਅੰਕਿਤ ਬਿਧਾਨ ਨੇ ਦੂਜੀ ਵਾਰ ਹਾਸਲ ਕੀਤੀ ਪ੍ਰਧਾਨਗੀ......ਸਟਾਰ ਖਿਡਾਰੀ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਨੂੰ ਕਿਹਾ ਅਲਵਿਦਾ, “ਵਾਮੋਸ ਅਰਜਨਟੀਨਾ”- ਸੰਨਿਆਸ ਮਗਰੋਂ ਮੇਸੀ ਦਾ ਭਾਵੁਕ ਸੰਦੇਸ਼......ਵੱਡੀ ਵਾਰਦਾਤ! ਜੀਜੇ ਦਾ ਬੇਰਹਿਮੀ ਨਾਲ ਕਤਲ, ਸਾਲਿਆਂ ਨੇ ਚਾਕੂਆਂ ਨਾਲ ਕੀਤੇ 83 ਵਾਰ, ਜਾਣੋ ਪੂਰਾ ਮਾਮਲਾ.....ਮੋਰਿੰਡਾ ’ਚ ਖੂਨੀ ਖੇਡ, ਗੱਡੀਆਂ ਨਾਲ ਘੇਰ ਕੇ ਨੌਜਵਾਨਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ.......

ਫਾਜ਼ਿਲਕਾ ‘ਚ ਪਿੰਨ ਟੁੱਟਣ ਕਾਰਨ ਪਲਟਿਆ ਟਰੱਕ: ਹਾਈਵੇ ‘ਤੇ ਖਿੱਲਰੀਆਂ ਮੱਕੀ ਦੀਆਂ ਬੋਰੀਆਂ

Fazilka News :- ਫਾਜ਼ਿਲਕਾ ਦੇ ਟਰੱਕ ਯੂਨੀਅਨ ਚੌਕ ਨੇੜੇ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿੱਥੇ ਮੱਕੀ ਨਾਲ ਭਰਿਆ ਟਰੱਕ ਪਲਟ ਗਿਆ ਜਿਸ ਦੀ ਵਜ੍ਹਾ ਨਾਲ ਸੜਕ ’ਤੇ ਮੱਕੀ ਦੀਆਂ ਬੋਰੀਆਂ ਖਿੱਲਰ ਗਈਆਂ ਅਤੇ ਹਾਈਵੇ ਜਾਮ ਹੋ ਗਿਆ।ਮਿਲੀ ਜਾਣਕਾਰੀ ਮੁਤਾਬਕ, ਟਰੱਕ ਅਬੋਹਰ ਤੋਂ ਆ ਰਿਹਾ ਸੀ ਅਤੇ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਫਾਜ਼ਿਲਕਾ ਹਾਈਵੇ ’ਤੇ […]
Nishant Malyan
By : Updated On: 07 Mar 2025 14:28:PM
ਫਾਜ਼ਿਲਕਾ ‘ਚ ਪਿੰਨ ਟੁੱਟਣ ਕਾਰਨ ਪਲਟਿਆ ਟਰੱਕ: ਹਾਈਵੇ ‘ਤੇ ਖਿੱਲਰੀਆਂ ਮੱਕੀ ਦੀਆਂ ਬੋਰੀਆਂ

Fazilka News :- ਫਾਜ਼ਿਲਕਾ ਦੇ ਟਰੱਕ ਯੂਨੀਅਨ ਚੌਕ ਨੇੜੇ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿੱਥੇ ਮੱਕੀ ਨਾਲ ਭਰਿਆ ਟਰੱਕ ਪਲਟ ਗਿਆ ਜਿਸ ਦੀ ਵਜ੍ਹਾ ਨਾਲ ਸੜਕ ’ਤੇ ਮੱਕੀ ਦੀਆਂ ਬੋਰੀਆਂ ਖਿੱਲਰ ਗਈਆਂ ਅਤੇ ਹਾਈਵੇ ਜਾਮ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਕ, ਟਰੱਕ ਅਬੋਹਰ ਤੋਂ ਆ ਰਿਹਾ ਸੀ ਅਤੇ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਫਾਜ਼ਿਲਕਾ ਹਾਈਵੇ ’ਤੇ ਪਹੁੰਚਦੇ ਹੀ ਟਰੱਕ ਦੀ ਪਿੰਨ ਖੁੱਲਣ ਕਾਰਨ ਡਰਾਈਵਰ ਸੰਤੁਲਨ ਗੁਆ ਬੈਠਿਆ ਅਤੇ ਜਿਸ ਕਾਰਨ ਟਰੱਕ ਪਲਟ ਗਿਆ।

ਇਸ਼ਤਿਹਾਰ

ਟ੍ਰੈਫਿਕ ਪੁਲਿਸ ਨੇ ਕੀਤੀ ਕਾਰਵਾਈ

ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਟ੍ਰੈਫਿਕ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਮ ਖੋਲ੍ਹਣ ਦੀ ਕੋਸ਼ਿਸ਼ ਸ਼ੁਰੂ ਕੀਤੀ। ਜਿਲਾ ਟ੍ਰੈਫਿਕ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ ਇੱਕ ਕ੍ਰੇਨ ਬੁਲਾਈ ਗਈ ਹੈ ਜੋ ਟਰੱਕ ਨੂੰ ਹਟਾਉਣ ਅਤੇ ਹਾਈਵੇ ਨੂੰ ਸਾਫ਼ ਕਰਨ ਦਾ ਕੰਮ ਕਰ ਰਹੀ ਹੈ।

ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਹਨੂਮਾਨਗੜ੍ਹ ਤੋਂ ਮੱਕੀ ਲੈ ਕੇ ਅੰਮ੍ਰਿਤਸਰ ਜਾ ਰਿਹਾ ਸੀ, ਪਰ ਫਾਜ਼ਿਲਕਾ ਨੇੜੇ ਟਰੱਕ ਦੀ ਪਿੰਨ ਖੁੱਲ ਜਾਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ। ਉਸਨੇ ਟਰੱਕ ਨੂੰ ਸੰਭਾਲਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਅੰਤ ਵਿੱਚ ਉਹ ਪਲਟ ਗਿਆ। ਪੁਲਿਸ ਜਲਦੀ ਹੀ ਹਾਈਵੇ ਨੂੰ ਖੋਲ੍ਹਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਆਉਣ-ਜਾਣ ਵਾਲੇ ਵਾਹਨ ਚਲਦੇ ਰਹਿਣ। ਕ੍ਰੇਨ ਦੀ ਮਦਦ ਨਾਲ ਟਰੱਕ ਨੂੰ ਸੜਕ ਤੋਂ ਹਟਾਉਣ ਦੀ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News