Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਟਰੰਪ ਦਾ ਐਲਾਨ: ਚੀਨ, ਕੈਨੇਡਾ ਤੇ ਮੈਕਸੀਕੋ ਨੂੰ ਸਹਿਣੀ ਪਵੇਗੀ 25% ਵਧੇਕ ਆਯਾਤ ਡਿਊਟੀ

ਅਮਰੀਕਾ: ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਐਲਾਨਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ 20 ਜਨਵਰੀ ਨੂੰ ਆਪਣਾ ਅਹੁਦਾ ਸੰਭਾਲਣ ਦੇ ਨਾਲ ਹੀ ਮੈਕਸੀਕੋ ਅਤੇ ਕੈਨੇਡਾ ਤੋਂ ਆਉਣ ਵਾਲੇ ਉਤਪਾਦਾਂ ’ਤੇ 25% ਅਤੇ ਚੀਨ ਤੋਂ ਆਉਣ ਵਾਲੇ ਉਤਪਾਦਾਂ ’ਤੇ 10% ਵਾਧੂ ਟੈਰਿਫ ਲਗਾਉਣਗੇ। ਟਰੰਪ ਨੇ ਕਿਹਾ ਕਿ ਇਹ […]
admin
By : Updated On: 18 Jan 2025 12:33:PM
ਟਰੰਪ ਦਾ ਐਲਾਨ: ਚੀਨ, ਕੈਨੇਡਾ ਤੇ ਮੈਕਸੀਕੋ ਨੂੰ ਸਹਿਣੀ ਪਵੇਗੀ 25% ਵਧੇਕ ਆਯਾਤ ਡਿਊਟੀ

ਅਮਰੀਕਾ: ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਐਲਾਨ
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ 20 ਜਨਵਰੀ ਨੂੰ ਆਪਣਾ ਅਹੁਦਾ ਸੰਭਾਲਣ ਦੇ ਨਾਲ ਹੀ ਮੈਕਸੀਕੋ ਅਤੇ ਕੈਨੇਡਾ ਤੋਂ ਆਉਣ ਵਾਲੇ ਉਤਪਾਦਾਂ ’ਤੇ 25% ਅਤੇ ਚੀਨ ਤੋਂ ਆਉਣ ਵਾਲੇ ਉਤਪਾਦਾਂ ’ਤੇ 10% ਵਾਧੂ ਟੈਰਿਫ ਲਗਾਉਣਗੇ।

ਇਸ਼ਤਿਹਾਰ

ਟਰੰਪ ਨੇ ਕਿਹਾ ਕਿ ਇਹ ਫੈਸਲਾ ਮੈਕਸੀਕੋ ਅਤੇ ਕੈਨੇਡਾ ਤੋਂ ਨਸ਼ੀਲੀਆਂ ਵਸਤਾਂ, ਖਾਸਕਰ ਫੈਂਟਾਨਿਲ, ਦੀ ਤਸਕਰੀ ਨੂੰ ਰੋਕਣ ਲਈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੈਕਸ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਹ ਸਮੱਸਿਆ ਹੱਲ ਨਹੀਂ ਹੋ ਜਾਂਦੀ। ਉਨ੍ਹਾਂ ਸਪਸ਼ਟ ਕੀਤਾ ਕਿ ਮੈਕਸੀਕੋ ਅਤੇ ਕੈਨੇਡਾ ਦੋਵੇਂ ਦੇਸ਼ ਇਸ ਸਮੱਸਿਆ ਨੂੰ ਹੱਲ ਕਰਨ ਦੀ ਸਮਰੱਥਾ ਰੱਖਦੇ ਹਨ।

ਟਰੰਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ, “20 ਜਨਵਰੀ ਨੂੰ, ਮੈਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਕਾਰਜਕਾਰੀ ਆਦੇਸ਼ਾਂ ’ਤੇ ਦਸਤਖਤ ਕਰਾਂਗਾ। ਇਹ ਟੈਰਿਫ ਮੈਕਸੀਕੋ, ਕੈਨੇਡਾ, ਅਤੇ ਚੀਨ ਨੂੰ ਇਹ ਯਕੀਨ ਦਿਲਾਉਣ ਲਈ ਹੈ ਕਿ ਅਮਰੀਕਾ ਦੀਆਂ ਸਰਹੱਦਾਂ ਦੀ ਸੁਰੱਖਿਆ ਅਤੇ ਇਥੇ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਗੰਭੀਰ ਕਦਮ ਚੁੱਕਣੇ ਪੈਣਗੇ।”

ਟਰੰਪ ਨੇ ਆਖ਼ਰ ਵਿੱਚ ਸਪਸ਼ਟ ਕੀਤਾ ਕਿ ਇਹ ਉਪਾਅ ਮੈਕਸੀਕੋ ਅਤੇ ਕੈਨੇਡਾ ਲਈ ਵੱਡੀ ਚੇਤਾਵਨੀ ਹੈ। ਉਹ ਦੋਵੇਂ ਦੇਸ਼ ਆਪਣੇ ਵਸਣ ਤਹਿਤ ਇਸ ਸਮੱਸਿਆ ਨੂੰ ਹੱਲ ਕਰਨ ਲਈ ਪਾਬੰਦ ਹਨ, ਨਹੀਂ ਤਾਂ ਵਧੇਕ ਟੈਕਸ ਦੀ ਬਹੁਤ ਵੱਡੀ ਕੀਮਤ ਅਦਾ ਕਰਨ ਲਈ ਤਿਆਰ ਰਹਿਣ।

Read Latest News and Breaking News at Daily Post TV, Browse for more News

Ad
Ad

Punjab District News