Pahalgam Terror Attack: ਪਹਿਲਗਾਮ ਹਮਲੇ ‘ਤੇ ਪ੍ਰਧਾਨ ਮੰਤਰੀ ਦੇ ਨਿਵਾਸ ‘ਤੇ ਹੋ ਰਹੀ ਸੀਸੀਐਸ ਮੀਟਿੰਗ ਖਤਮ ਹੋ ਗਈ ਹੈ। ਇਹ ਮੁਲਾਕਾਤ ਲਗਭਗ ਢਾਈ ਘੰਟੇ ਚੱਲੀ। ਇਸ ਮੁਲਾਕਾਤ ਦੌਰਾਨ, ਪੀਐਮ ਮੋਦੀ ਨੇ ਗ੍ਰਹਿ ਮੰਤਰੀ ਤੋਂ ਕਈ ਸਵਾਲ ਪੁੱਛੇ।
ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ‘ਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ. ਐਸ. ਜੈਨਸ਼ੰਕਰ, ਐਨਐਸਏ ਅਜੀਤ ਡੋਵਾਲ ਅਤੇ ਹੋਰ ਸ਼ਾਮਲ ਹੋਏ। ਮੀਟਿੰਗ ਦੌਰਾਨ, ਸੀਸੀਐਸ ਨੇ ਸਥਿਤੀ ਦਾ ਜਾਇਜ਼ਾ ਲਿਆ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ਦੇ ਇੱਕ ਸਮੂਹ ‘ਤੇ ਹਮਲਾ ਕੀਤਾ, ਜਿਸ ਵਿੱਚ 26 ਲੋਕ ਮਾਰੇ ਗਏ।