Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਮਾਂ ਦਾ ਦੁੱਧ ਪੀਣ ਤੋਂ ਬਾਅਦ ਢਾਈ ਮਹੀਨੇ ਦੇ ਬੱਚੇ ਦੀ ਮੌਤ

ਮੋਹਾਲੀ ਦੇ ਸੈਕਟਰ 82 ਵਿਚ ਇਕ ਬੱਚੀ ਦੀ ਆਪਣੀ ਮਾਂ ਦਾ ਦੁੱਧ ਪੀਣ ਤੋਂ ਬਾਅਦ ਮੌਤ ਹੋ ਗਈ। ਦੁੱਧ ਦੀ ਉਲਟੀ ਆਉਣ ਨਾਲ ਦੁੱਧ ਬੱਚੀ ਦੀ ਸਾਹ ਨਲੀ ਵਿਚ ਚਲਾ ਗਿਆ। ਜਿਸ ਕਾਰਨ ਉਸ ਦਾ ਸਾਹ ਬੰਦ ਹੋ ਗਿਆ। ਜਦੋਂ ਤੱਕ ਉਸਨੂੰ ਹਸਪਤਾਲ ਲਿਜਾਇਆ ਗਿਆ, ਉਸ ਦੀ ਮੌਤ ਹੋ ਚੁੱਕੀ ਸੀ। ਹਸਪਤਾਲ ਦੇ ਡਾਕਟਰ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਂ ਦਾ ਦੁੱਧ ਪੀਣ ਤੋਂ ਬਾਅਦ ਢਾਈ ਮਹੀਨੇ ਦੇ ਬੱਚੇ ਦੀ ਮੌਤ

ਮੋਹਾਲੀ ਦੇ ਸੈਕਟਰ 82 ਵਿਚ ਇਕ ਬੱਚੀ ਦੀ ਆਪਣੀ ਮਾਂ ਦਾ ਦੁੱਧ ਪੀਣ ਤੋਂ ਬਾਅਦ ਮੌਤ ਹੋ ਗਈ। ਦੁੱਧ ਦੀ ਉਲਟੀ ਆਉਣ ਨਾਲ ਦੁੱਧ ਬੱਚੀ ਦੀ ਸਾਹ ਨਲੀ ਵਿਚ ਚਲਾ ਗਿਆ। ਜਿਸ ਕਾਰਨ ਉਸ ਦਾ ਸਾਹ ਬੰਦ ਹੋ ਗਿਆ। ਜਦੋਂ ਤੱਕ ਉਸਨੂੰ ਹਸਪਤਾਲ ਲਿਜਾਇਆ ਗਿਆ, ਉਸ ਦੀ ਮੌਤ ਹੋ ਚੁੱਕੀ ਸੀ। ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਇਹ ਸਥਿਤੀ ਨਵਜੰਮੇ ਬੱਚੇ ਨੂੰ ਗਲਤ ਢੰਗ ਨਾਲ ਦੁੱਧ ਪਿਲਾਉਣ ਕਾਰਨ ਹੋਈ।

ਰਿਪੋਰਟਾਂ ਦੇ ਅਨੁਸਾਰ, ਢਾਈ ਮਹੀਨੇ ਦੇ ਬੱਚੇ ਨੂੰ ਦੁੱਧ ਪਿਲਾਉਣ ਤੋਂ ਬਾਅਦ ਉਸ ਦੀ ਮਾਂ ਪੂਜਾ ਦੇਵੀ ਨੇ ਉਸ ਨੂੰ ਸਵਾ ਦਿੱਤਾ ਸੀ। ਥੋੜ੍ਹੀ ਦੇਰ ਬਾਅਦ, ਬੱਚੇ ਨੇ ਦੁੱਧ ਦੀ ਉਲਟੀ ਕਰ ਦਿੱਤੀ। ਤੁਰੰਤ ਹੀ, ਦੁੱਧ ਉਸ ਦੀ ਸਾਹ ਦੀ ਨਾਲੀ ਵਿੱਚ ਚਲਾ ਗਿਆ, ਜਿਸ ਕਾਰਨ ਉਸ ਦਾ ਸਾਹ ਰੁਕ ਗਿਆ।

ਇਸ ਤੋਂ ਬਾਅਦ ਬੱਚਾ ਬੇਹੋਸ਼ ਹੋ ਗਿਆ। ਜਦੋਂ ਮਾਂ ਨੇ ਦੇਖਿਆ ਕਿ ਬੱਚਾ ਸਾਹ ਨਹੀਂ ਲੈ ਰਿਹਾ ਸੀ, ਤਾਂ ਪਰਿਵਾਰ ਘਬਰਾ ਗਿਆ ਅਤੇ ਉਸ ਨੂੰ ਤੁਰੰਤ ਫੇਜ਼ 6 ਦੇ ਸਿਵਲ ਹਸਪਤਾਲ ਲੈ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ਦੇ ਅਨੁਸਾਰ ਬੱਚਾ ਪੂਰੀ ਤਰ੍ਹਾਂ ਤੰਦਰੁਸਤ ਸੀ ਅਤੇ ਸਵੇਰੇ ਆਮ ਵਾਂਗ ਦੁੱਧ ਪੀਂਦਾ ਸੀ। ਪਿਤਾ ਸ਼ੰਕਰ ਦਾਸ ਨੇ ਕਿਹਾ ਕਿ ਉਨ੍ਹਾਂ ਦੀਆਂ ਪਹਿਲਾਂ ਹੀ ਦੋ ਧੀਆਂ ਹਨ ਅਤੇ ਪੁੱਤਰ ਬਹੁਤ ਅਰਦਾਸਾਂ ਤੋਂ ਬਾਅਦ ਹੋਇਆ ਸੀ। ਬੱਚੇ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਡੂੰਘੇ ਦੁੱਖ ਵਿੱਚ ਹੈ।

Read Latest News and Breaking News at Daily Post TV, Browse for more News

Ad
Ad

Punjab District News