Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਸ੍ਰੀ ਮੁਕਤਸਰ ਸਾਹਿਬ ਵਿੱਚ ਘਰ ’ਚੋਂ ਸ਼ੱਕੀ ਹਾਲਾਤਾਂ ‘ਚ ਮਿਲੀਆਂ ਦੋ ਲਾਸ਼ਾਂ

Two bodies found in a house: ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਥਾਂਦੇ ਵਾਲਾ ਰੋਡ ਸਥਿਤ ਦਸਮੇਸ਼ ਨਗਰ ਦੀ ਗਲੀ ਨੰਬਰ 4 ਵਿੱਚ ਇੱਕ ਮਕਾਨ ’ਚੋਂ ਦੋ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਵਿੱਚ ਇੱਕ ਵਿਅਕਤੀ ਅਤੇ ਇੱਕ […]
By : Updated On: 21 Aug 2026 09:06:AM
ਸ੍ਰੀ ਮੁਕਤਸਰ ਸਾਹਿਬ ਵਿੱਚ ਘਰ ’ਚੋਂ ਸ਼ੱਕੀ ਹਾਲਾਤਾਂ ‘ਚ ਮਿਲੀਆਂ ਦੋ ਲਾਸ਼ਾਂ

Two bodies found in a house: ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਥਾਂਦੇ ਵਾਲਾ ਰੋਡ ਸਥਿਤ ਦਸਮੇਸ਼ ਨਗਰ ਦੀ ਗਲੀ ਨੰਬਰ 4 ਵਿੱਚ ਇੱਕ ਮਕਾਨ ’ਚੋਂ ਦੋ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਵਿੱਚ ਇੱਕ ਵਿਅਕਤੀ ਅਤੇ ਇੱਕ ਔਰਤ ਸ਼ਾਮਲ ਹਨ, ਜਿਨ੍ਹਾਂ ਦੀ ਉਮਰ ਕਰੀਬ 35 ਤੋਂ 40 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਦੋਵੇਂ ਇੱਕ ਕਿਰਾਏ ਦੇ ਕਮਰੇ ਵਿੱਚ ਰਹਿ ਰਹੇ ਸਨ। ਘਰ ਦੇ ਇੱਕ ਕਮਰੇ ਵਿੱਚ ਔਰਤ ਦੀ ਲਾਸ਼ ਫਰਸ਼ ’ਤੇ ਪਈ ਮਿਲੀ, ਜਦਕਿ ਵਿਅਕਤੀ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਮਿਲੀ।

ਇਸ਼ਤਿਹਾਰ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਵਿਅਕਤੀ ਸ੍ਰੀ ਮੁਕਤਸਰ ਸਾਹਿਬ ਤੋਂ ਕੁਝ ਦੂਰੀ ’ਤੇ ਸਥਿਤ ਪਿੰਡ ਬਾਂਮ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਉਹ ਆਟੋ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ। ਜਦਕਿ ਮ੍ਰਿਤਕ ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।

ਮੌਕੇ ’ਤੇ ਪਹੁੰਚੀ ਥਾਣਾ ਸਿਟੀ ਦੀ ਇੰਚਾਰਜ ਰਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਤੋਂ ਜਾਣਕਾਰੀ ਇਕੱਠੀ ਕਰਕੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News