Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਦੋ ਭਰਾਵਾਂ ਨੇ ਨੌਜਵਾਨ ਤੇ ਕੀਤਾ ਤਲਵਾਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ ਕਾਰਨ ਹੋਈ ਮੌਤ

Amritsar Youngman Murder Case; ਅੰਮ੍ਰਿਤਸਰ ਵਿੱਚ ਕਾਰ ਸਾਈਡ ’ਤੇ ਕਰਨ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਇੱਕ ਨੌਜਵਾਨ ਦੀ ਮੌਤ ਦਾ ਕਾਰਨ ਬਣ ਗਿਆ। ਐਤਵਾਰ ਰਾਤ ਐੱਮਜੀਐੱਮ ਹੋਟਲ ਦੇ ਬਾਹਰ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਦੋ ਭਰਾਵਾਂ ਵੱਲੋਂ ਵਿਕੀ ’ਤੇ ਤਲਵਾਰਾਂ ਨਾਲ ਹਮਲਾ ਕਰਨ ਦੀ ਗੱਲ ਸਾਹਮਣੇ ਆਈ ਹੈ। ਹਮਲੇ ਵਿੱਚ ਗੰਭੀਰ […]
By : Updated On: 19 Oct 2026 14:53:PM
ਦੋ ਭਰਾਵਾਂ ਨੇ ਨੌਜਵਾਨ ਤੇ ਕੀਤਾ ਤਲਵਾਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ ਕਾਰਨ ਹੋਈ ਮੌਤ

Amritsar Youngman Murder Case; ਅੰਮ੍ਰਿਤਸਰ ਵਿੱਚ ਕਾਰ ਸਾਈਡ ’ਤੇ ਕਰਨ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਇੱਕ ਨੌਜਵਾਨ ਦੀ ਮੌਤ ਦਾ ਕਾਰਨ ਬਣ ਗਿਆ। ਐਤਵਾਰ ਰਾਤ ਐੱਮਜੀਐੱਮ ਹੋਟਲ ਦੇ ਬਾਹਰ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਦੋ ਭਰਾਵਾਂ ਵੱਲੋਂ ਵਿਕੀ ’ਤੇ ਤਲਵਾਰਾਂ ਨਾਲ ਹਮਲਾ ਕਰਨ ਦੀ ਗੱਲ ਸਾਹਮਣੇ ਆਈ ਹੈ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਵਿਕੀ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਪੂਨਮ ਮੁਤਾਬਕ, ਵਿਵਾਦ ਦੀ ਸ਼ੁਰੂਆਤ ਐਤਵਾਰ ਸਵੇਰੇ ਹੋਈ ਸੀ। ਗੁਆਂਢੀਆਂ ਨੇ ਉਨ੍ਹਾਂ ਨੂੰ ਕਾਰ ਸਾਈਡ ’ਤੇ ਕਰਨ ਲਈ ਕਿਹਾ ਸੀ, ਕਿਉਂਕਿ ਉੱਥੇ ਸਫ਼ਾਈ ਕੀਤੀ ਜਾਣੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਬਹਿਸ ਹੋ ਗਈ, ਜੋ ਬਾਅਦ ਵਿੱਚ ਝਗੜੇ ਵਿੱਚ ਬਦਲ ਗਈ।

ਪੂਨਮ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਦੂਜੀ ਧਿਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਿੱਤੀ ਗਈ ਸੀ ਕਿ ਉਨ੍ਹਾਂ ਨੂੰ ਸੱਟਾਂ ਲੱਗੀਆਂ ਹਨ। ਹਾਲਾਂਕਿ, ਪੂਨਮ ਦਾ ਦਾਅਵਾ ਹੈ ਕਿ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ ਸੀ। ਉਨ੍ਹਾਂ ਮੁਤਾਬਕ, ਐਤਵਾਰ ਰਾਤ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਪਤੀ ’ਤੇ ਹਮਲਾ ਹੋਇਆ ਹੈ ਅਤੇ ਉਨ੍ਹਾਂ ਦੀ ਮੌਤ ਹੋ ਗਈ ਹੈ।

ਵਿਕੀ ਗਿਲਵਾਲੀ ਗੇਟ ਇਲਾਕੇ ਵਿੱਚ ਆਪਣੀ ਪਤਨੀ ਅਤੇ ਦੋ ਧੀਆਂ ਨਾਲ ਰਹਿੰਦਾ ਸੀ। ਉਹ ਮੂਲ ਰੂਪ ਵਿੱਚ ਬਟਾਲਾ ਦਾ ਰਹਿਣ ਵਾਲਾ ਸੀ। ਉਸ ਦੀਆਂ ਦੋ ਧੀਆਂ ਦੀ ਉਮਰ ਪੰਜ ਅਤੇ ਸੱਤ ਸਾਲ ਦੱਸੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਨਾਲ ਸਬੰਧਤ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲਈ ਹੈ। ਏਸੀਪੀ ਰਵਿੰਦਰ ਪਾਲ ਸਿੰਘ ਮੁਤਾਬਕ, ਪੁਲਿਸ ਨੂੰ ਐੱਮਜੀਐੱਮ ਹੋਟਲ ਦੇ ਬਾਹਰ ਝਗੜੇ ਦੀ ਸੂਚਨਾ ਮਿਲੀ ਸੀ। ਫੁਟੇਜ ਦੀ ਜਾਂਚ ਦੌਰਾਨ ਵਿਕੀ ਅਤੇ ਬਟਾਲਾ ਦੇ ਰਹਿਣ ਵਾਲੇ ਦੋ ਭਰਾਵਾਂ ਵਿਚਕਾਰ ਵਿਵਾਦ ਅਤੇ ਮਾਰਕੁੱਟ ਦੀ ਘਟਨਾ ਸਾਹਮਣੇ ਆਈ ਹੈ।

ਪੁਲਿਸ ਮੁਤਾਬਕ, ਝਗੜੇ ਦੌਰਾਨ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ’ਤੇ ਤਲਵਾਰਾਂ ਨਾਲ ਵਾਰ ਕੀਤੇ ਗਏ। ਫਿਲਹਾਲ ਵਿਵਾਦ ਦੇ ਪੂਰੇ ਕਾਰਨਾਂ ਅਤੇ ਘਟਨਾ ਵਿੱਚ ਹਰੇਕ ਵਿਅਕਤੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀਆਂ ਕੜੀਆਂ ਜੋੜ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News