ਨਸ਼ੇ ਓਵਰਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ, ‘ਨਸ਼ਾ ਮੁਕਤ ਪੰਜਾਬ’ ਮੁਹਿੰਮ ‘ਤੇ ਖੜੇ ਹੋਏ ਸਵਾਲ
Brothers die of drug overdose; ਜਿਲਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਜਾਮਾਰਾਏ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। ਮੀਡੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਪਰਿਵਾਰ ਮੈਂਬਰ ਤੇ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਇੱਕ ਨੌਜਵਾਨ ਦਾ ਨਾਮ ਕੋਨੀ ਤੇ ਦੂਸਰੇ ਦਾ ਨਾਮ ਗੋਪੀ ਸੀ, ਜਿਹਨਾਂ ਨੂੰ ਕੋਈ ਨੇੜਲੇ ਪਿੰਡ ਦਾ ਵਿਅਕਤੀ ਨਸ਼ਾ ਦੇ ਕਿ ਗਿਆ। ਜਿਸ ਨਾਲ ਇਹਨਾਂ ਦੋਵਾਂ ਭਰਾਵਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਕਹਿਣਾ ਕਿ ਭਾਵੇਂ ਸਰਕਾਰ ਲੋਕਾਂ ਨੂੰ ਬੋਲ ਰਹੀ ਹੈ ਕਿ ਪੰਜਾਬ ਨਸ਼ਾ ਮੁਕਤ ਕਰ ਦਿੱਤਾ ਗਿਆ ਹੈ, ਪਰੰਤੂ ਜ਼ਮੀਨੀ ਪੱਧਰ ਤੇ ਨਸ਼ਾ ਘਰ-ਘਰ ਵਿੱਚ ਸਪਲਾਈ ਹੋ ਰਿਹਾ ਹੈ, ਜਿਸ ਨਾਲ ਹਰ ਰੋਜ਼ ਨੌਜਵਾਨ ਨਸ਼ਾ ਦੀ ਭੇਟ ਚੜ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜੇਕਰ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਫੜਦੀ ਹੈ ਤਾਂ ਬਾਅਦ ਵਿੱਚ ਪੈਸੈ ਲੈਕੇ ਛੱਡ ਦਿੱਤਾ ਜਾਂਦਾ ਹੈ। ਇਸ ਮੌਕੇ ਪਰਿਵਾਰ ਮੈਂਬਰ ਤੇ ਮੋਹਤਬਰ ਵਿਅਕਤੀਆਂ ਨੇ ਸਰਕਾਰ ਨੂੰ ਨਸ਼ਾ ਬੰਦ ਕਰਨ ਦੀ ਅਪੀਲ ਕੀਤੀ ਹੈ।